ਸਮੱਗਰੀ 'ਤੇ ਜਾਓ

ਪੰਨਾ:ਪੁਰਾਤਨ ਜਨਮ ਸਾਖੀ ਸ੍ਰੀ ਗੁਰੂ ਨਾਨਕ ਦੇਵ ਜੀ.pdf/65

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

(੪੯)

ਨਾਨਕ ਖੇਤੁ ਨ ਉਜੜੇ ਜੇ ਰਾਖਾ ਹੋਇ ਸੁਚੇਤ॥੧॥ ਤਬ ਸੇਖੁ ਫਰੀਦ ਬੋਲਿਆ:-

ਸਲੋਕੁ॥ ਫਰੀਦਾ ਤਨੁ ਰਹਿਆ ਮਨੁ ਫਟਿਆ ਤਾਗਤਿ ਰਹੀ ਨ ਕੋਇ॥ ਉਠ* ਪਿਰੀ ਤਬੀਬ ਥੀਓ ਕਾਰੀ ਦਾਰੁ ਲਾਇ॥੧॥ ਤਬ ਗੁਰੂ ਬਾਬੇ ਜਬਾਬੁ ਦਿਤਾ:-

ਸਲੋਕੁ॥ ਸਜਣ ਸਚੁ ਪਰਖਿ ਮੁਖਿ ਅਲਾਵਣੁ ਥੋਥਰਾ ਮੰਨ ਮੜਾਹੁ ਲਖਿ ਤੁਧਹੁ ਦੂਰਿ ਨ ਸੁ ਪਿਰੀ॥੩॥ ਤਬ ਸੇਖੁ ਫਰੀਦੁ ਬੋਲਿਆ ਸਬਦੁ ਰਾਗੁ ਸੂਹੀ ਵਿਚਿ:-

ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ॥ ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ॥੧॥ ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ॥੧॥ ਰਹਾਉ॥ ਇਕ ਅਪੀਨੈ ਪਤਲੀ ਸਹ ਕੇਰੇ ਬੋਲਾਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ॥੨॥ ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ॥ਹੰਸ ਚਲਸੀ ਡੂੰਮਣਾ ਅਹਿ ਤਨੁ ਢੇਰੀ ਥੀਸੀ॥੩॥ ਤਬ ਗੁਰੁ ਜਬਾਬੁ ਦਿਤਾ ਸਬਦੁ ਕੀਤਾ ਰਾਗੁ ਸੂਹੀ ਵਿਚਿ ਮਃ ੧:ਜਪ ਤਪ ਕਾ ਬੰਧੁ ਬੇਲਾ ਜਿਤੁ ਲੰਘਹਿ ਵਹੇਲਾ ਨਾ ਸਰਵਰੁ ਨਾ ਉਛਲੈ ਐਸਾ ਪੰਥੁ ਸੁਹੇਲਾ॥੧॥ ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ॥੧॥ ਰਹਾਉ॥ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ॥ ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ॥ ੨॥ ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈਆਵਾਗਉਣੁ ਨਿਵਾਰਿਆ ਹੈ ਸਾਚਾ ਸੋਈ॥੩॥ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ॥ ਗੁਰ ਬਚਨੀ ਫਲੁ ਪਾਇਆ ਸਹਕੇ ਅੰਮ੍ਰਿਤ ਬੋਲਾ॥੪॥ ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ॥ ਹਮ ਸਹਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ੫॥ ਤਬ ਸੇਖੁ ਫਰੀਦੁ ਬੋਲਿਆ ਸਬਦੁ ਰਾਗੁ ਆਸਾ ਵਿਚਿ:-

ਦਿਲਹੁ ਮੁਹਬਤਿ ਜਿੰਨ ਸੇਈ ਸਚਿਆ॥ ਜਿਨ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ॥੧॥ ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ। ਵਿਸਰਿਆ ਜਿਨ ਨਾਮੁ ਤੇ ਭੁਇ ਭਾਰੁ ਥੀਏ॥੧॥ ਰਹਾਉ॥ ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ॥੨॥ਪਰਵਰਦਗਾਰ ਅਪਾਰ ਅਗਮ ਬੇਅੰਤ ਤੂ॥ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ॥੩॥ਤੇਰੀ


*ਉਠੀ ਪਾਠ ਹਾ:ਬਾ: ਨੁਸਖੇ ਦਾ ਹੈ, ਤੇ ਉਠੀ ਪਦ ਪਾਉਣ ਨਾਲ ਮਾ ਬਰਾਬਰ ਹੁੰਦੀਆਂ ਹਨ। ਇਹ ਸਲੋਕ ਪੰਚਮ ਗੁਰੂ ਜੀ ਦਾ ਹੈ। ਲਿਖਾਰੀ ਦੀ ਏਥੇ ਭੁੱਲ ਹੈ।