(੭੧)
ਕੁਰਬਾਨਾ॥ ੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ।ਓਇ ਜਪਿ ਜਪਿਪਿਆਰਾ ਜੀਵਦੇ ਹਰਿ ਨਾਮੁ ਸਮਾਲੇ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ॥ ਗੁਰਿ ਹਰਿ ਮਾਰਗੁ ਦੱਸਿਆ ਗੁਰ ਪੁੰਨੁ ਵਡ ਪੁੰਨੋ॥੯॥ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨਪਰਾਣੀ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾਕੁਰਬਾਣੀ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਭਾਈਆ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰ- ਸਨੁ ਦੀਜੈ॥ ਹਮ ਤਿਨਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ॥ਹਰਿ ਹਰਿ ਕਦੇਨ ਚੇਤਿਓ ਜਮਿ ਪਕੜਿ ਚਲਾਈਆ॥੧੩ ਜਿਨ ਹਰਿਨਾਮਾ ਹਰਿ ਚੇਤਿਆ ਹਿਰਦੈਉਰਿ- ਧਾਰੇ॥ ਤਿਨ ਜਮੁ ਨੇੜਿ ਨ ਆਵਈ ਗੁਰ ਸਿਖ ਗੁਰ ਪਿਆਰੇ॥੧੪॥ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ॥੧੬॥ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ॥੧੭॥ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ॥ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ॥੧੯॥ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ॥ ਹਉ ਸਤਿਗੁਰ ਕਉ ਸਦਵਾਰਿਆ ਗੁਰ ਬਚਨਿ ਸਮਾਣੇ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂ ਹੈ ਮੇਰਾ ਮੀਰਾ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ॥ ੨੨॥੨॥
ਜਬ ਬਾਬੈ ਏਹੁ ਸਬਦੁ ਬੋਲਿਆ ਤਾਂ ਮੀਰਖਾਨ ਮੁਗਲੁ ਆਇ ਗਇਆ।ਜਾਂ ਆਇਕੈ ਦੇਖੈ ਤਾਂ ਪੰਡ ਸਿਰ ਤੇ ਉਪਰਿ ਹਥੁ ਭਰਿ ਚਲੀ ਜਾਂਦੀ ਹੈ, ਅਤੇ ਘੋੜਾ ਪਿਛੈ ਲਗਾ ਜਾਂਦਾ ਹੈ|ਤਬ ਸੁਲਤਾਨ ਬਾਬਰ ਪਤਿਸਹ ਨੂੰ ਖਬਰ ਕੀਤੀ,ਆਖਿਓਸੁ, “ਜੀ ਇਕੁ ਫਕੀਤੁ ਜੋ ਬੰਦਿ ਵਿਚਿ ਆਇਆ ਹੈ,ਤਿਸਦੇ ਸਿਰ ਤੇ ਉਪਰਿ ਹਥ ਭਰ
*ਹਬ ਭਰ ਪਾਠ ਹਾ:ਬਾ;ਨ; ਦਾ ਹੈ