ਪੰਨਾ:ਪੁਰਾਤਨ ਜਨਮ ਸਾਖੀ ਸ੍ਰੀ ਗੁਰੂ ਨਾਨਕ ਦੇਵ ਜੀ.pdf/95

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

(੮੦)

ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ॥੧॥ ਸਚੁ ਨਿਵਾਜ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ।। ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥ ਸਰਾਂ ਸਰੀਅਤਿ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲੀ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਾਤ ਰਖਹੁ ਬਦਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰ॥੪॥ਮੁਕਾਮਿ ਹਰ ਰੋਜਾ ਪੈਖਾਕਾ॥ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੁਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ॥੫॥ ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲ ਸੋਧੈ ਸੋਈ ਹਾਜੀ। ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ॥ ੬॥ ਸਭੇ ਵਖਤ ਸਭ ਕਰਿ ਵੇਲਾ॥ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ॥੭ ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਹਮ ਜੰਜਾਲਾ॥ ਮੀਰ ਮਲਕ ਉਮਰੇ ਫਾਇਆ ਏਕ ਮੁਕਾਮ ਖੁਦਾਇ ਦਰਾ॥੮॥ ਅਵਲਿ ਸਿਫਤਿ ਦੂਜੀ ਸਾਬੁਰੀ ॥ ਤੀਜੈ ਹਲੇਮੀ ਚਉਥੈ ਖੈਰੀ ਪੰਜਵੈ ਪੰਜੇ ਇਕਤੁ


[ਸਫ਼ਾ ੭੯ ਦੀ ਬਾਕੀ ਟੂਕ]

ਵਿਚ ਇਥੇ ਮਾਝ ਦੀ ਵਾਰ ਦਾ ਸਲੋਕ ਹੋਣਾ ਹੈ, ਜਿਸਦਾ ਪਾਠ ਇਹ ਹੈ:ਸਲੋਮ੧ ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ਸਰਮ ਸੁੰਨਤਿ ਸੀਲ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੇ ਲਾਜ ॥੧॥ ਮਃ ੧॥ ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ' ਹਰਾਮ ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ ਕੂੜੀਈ ਕੂੜੋ ਪਲੈ · ਪਾਇ ॥੨॥ ਮਃ ੧॥ ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ॥ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥ ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥ ਕਰਣੀ ਕਲਮਾ ਆਖਿਐ ਤਾ ਮੁਸਲਮਾਣੁ ਸਦਾਇ॥ਨਾਨਕ ਜੇਤੇ ਕੂੜਿਆਰੁ ਕੂੜੈ ਕੂੜੀ ਪਾਇ ॥੩॥ ਕਿਸੇ ਉਤਾਰੇ ਵੇਲੇ ਪੰਜਵੀਂ ਪਾਤਸ਼ਾਹੀ ਦਾ ਸ਼ਬਦ ਵਧੇਰੇ ਵਿਸਥਾਰ ਵਾਲਾ ਕੰਠੋ ਕਿਸੇ ਲਿਖ ਦਿਤਾ, ਇਹ ਸਹੀ ਕੀਤੇ ਬਿਨਾ ਕਿ ਇਹ ਮਹਲਾ ੧ ਦਾ ਨਹੀਂ ਹੈ। ਪਿਛੇ ਸੁਲਤਾਨ ਪੁਰੇ ਦੇ ਪ੍ਰਸੰਗ ਵਿਚ ਬੀ ਇਹ ਸਬਦ ਆ ਚੁਕੇ ਹਨ।