ਸਮੱਗਰੀ 'ਤੇ ਜਾਓ

ਪੰਨਾ:ਪੁਰਾਤਨ ਜਨਮ ਸਾਖੀ – ਸ੍ਰੀ ਗੁਰੂ ਨਾਨਕ ਦੇਵ ਜੀ.pdf/140

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਬ ਬਾਬਾ ਬੋਲਿਆ ਸਬਦੁ ਰਾਗੁ ਆਸਾ ਵਿਚ : ਆਸਾ ਮਹਲਾ ੧॥ - ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥ ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ ॥੧॥ ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥ ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥੧॥ ਰਹਾਉ ॥ ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥ ੨॥ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ ਹਰਿ ਭਾਈ ਗੁਰਦਾਸ ਜੀ ਨੇ ਇਸ ਮੁਬਾਹਸੇ ਦਾ ਹਾਲ ਪਹਿਲੀ ਵਾਰ ਵਿਚ ਇੰਝ ਦਿਤਾ :- ਬਾਬੇ ਡਿਠੀ ਪਿਰਥਮੀ ਨਵੈ ਖੰਡਿ ਜਿਥੈ ਤਕ ਆਹੀ। ਫਿਰਿ ਜਾਇ ਚੜਿਆ ਸੁਮੇਰ ਪਰ ਸਿਧ ਮੰਡਲੀ ਦ੍ਰਿਸਟੀ ਆਈ। ਚਉਰਾਸੀਹ ਸਿਧ ਗੋਰਖਾਦਿ, ਮਨ ਅੰਦਰਿ ਗਿਣਤੀ ਵਰਤਾਈ। ਸਿਧ ਪੁਛਣਿ ਸੁਣ ਬਾਲਿਆ ! ਕੌਉਣੁ ਸ਼ਕਤਿ ਤੁਹਿ ਏਥੇ ਲਿਆਈ। ਹਉਂ ਜਪਿਆ ਪਰਮੇਸਰੋ, ਭਾਉ ਭਗਤਿ ਸੰਤ ਤਾੜੀ ਲਾਈ। ਆਖਣਿ ਸਿਧ ਸੁਣ ਬਾਲਿਆ ! ਅਪਣਾ ਨਾਉ ਤੁਮ ਦੇਹੁ ਬਤਾਈ ? ਬਾਬਾ ਆਖੇ ਨਾਥ ਜੀ ! ਨਾਨਕ ਨਾਮ ਜਾਪੇ ਗਤਿ ਪਾਈ। ਨੀਚੁ ਕਹਾਇ ਊਚ ਘਰ ਆਈ॥ ੨੮॥ ਫਿਰਿ ਪੁਛਣਿ ਸਿਧ ਨਾਨਕਾ ! ਮਾਤ ਲੋਕ ਵਿਚਿ ਕਿਆ ਵਰਤਾਰਾ ? ਸਭ ਸਿੱਧੀ ਇਹ ਬੁੱਝਿਆ ਕਲਿ ਤਾਰਣ ਨਾਨਕ ਅਵਤਾਰਾ। ਬਾਬੇ ਆਖਿਆ : ਨਾਥ ਜੀ ! ਸੱਚ ਚੰਦ੍ਰਮਾ ਕੂੜੁ ਅੰਧਾਰਾ। ਕੂੜੁ ਅਮਾਵਸਿ ਵਰਤਿਆ ਹਉ ਭਾਲਣਿ ਚੜਿਆ ਸੰਸਾਰਾ। ਪਾਪ ਗਿਰਾਸੀ ਪਿਰਥਮੀ ਧਉਲੁ ਖੜਾ ਧਰਿ ਹੇਠ ਪੁਕਾਰਾ। ਸਿਧ ਛਪ ਬੈਠੇ ਪਰਬਤੀ ਕਉਣੁ ਜਗਤਿ ਕਉ ਪਾਰਿ ਉਤਾਰਾ। ਜੋਗੀ ਗਿਆਨ ਵਿਹੂਣਿਆ ਨਿਸਿਦਿਨਿ ਅੰਗਿ ਲਗਾਇਨਿ ਛਾਰਾ। ਬਾਝੁ ਗੁਰੂ ਡੁੱਬਾ ਜਗੁ ਸਾਰਾ॥ ੨੯॥ ਕਲਿ ਆਈ ਕੁਤੇ ਮੁਹੀ ਖਾਜੁ ਹੋਇਆ। ਮੁਰਦਾਰ ਗੁਸਾਈ। ਰਾਜੇ ਪਾਪ ਕਮਾਵਦੇ ਉਲਟੀ ਵਾੜ ਖੇਤ ਕਉ ਖਾਈ। ਪਰਜਾ ਅੰਧੀ ਗਿਆਨ ਬਿਨੁ ਕੂੜੁ ਕੁਸਤਿ ਮੁਖਹੁ ਆਲਾਈ। ਚੇਲੇ ਸਾਜ ਵਜਾਇੰਦੇ ਨਚਨਿ ਗੁਰੂ ਬਹੁਤੁ ਬਿਧਿ ਭਾਈ। ਸੇਵਕ ਬੈਠਨਿ ਘਰਾਂ ਵਿਚਿ ਗੁਰ ਉਠਿ ਘਰੀ ਤਿਨਾੜੇ ਜਾਈ। ਕਾਜੀ ਹੋਏ ਰਿਸਵਤੀ ਵਢੀ ਲੈ ਕੇ ਹੱਕ ਗਵਾਈ। ਇਸਤ੍ਰੀ ਪੁਰਖੈ ਦਾਮ ਹਿਤੁ ਭਾਵੈ ਆਇ ਕਿਥਾਊ ਜਾਈ। ਵਰਤਿਆ ਪਾਪ ਸਭਸੁ ਜਗ ਮਾਂਹੀ॥ ੩੦॥ ਸਿਧੀ ਮਨੇ ਬਿਚਾਰਿਆ ਕਿਵੈ ਦਰਸਨ ਏਹ ਲੇਵੈ ਬਾਲਾ। ਐਸਾ ਜੋਗੀ ਕਲੀ ਮਹਿ ਹਮਰੇ ਪੰਥ ਕਰੇ ਉਜਿਆਲਾ। ਖਪਰ ਦਿਤਾ ਨਾਥ ਜੀ ਪਾਣੀ ਭਰ ਲੈਵਣਿ ਉਠਿ ਚਾਲਾ। ਬਾਬਾ ਆਇਆ ਪਾਣੀਐ ਡਿਠੇ ਰਤਨ ਜਵਾਹਰ ਲਾਲਾ। ਸਤਿਗੁਰ ਅਗਮ ਅਗਾਧਿ ਪੁਰਖੁ ਕੇਹੜਾ ਝਲੇ ਗੁਰੂ ਦੀ ਝਾਲਾ। ਫਿਰਿ ਆਇਆ ਗੁਰ ਨਾਥ ਜੀ ਪਾਣੀ ਠਉੜ ਨਹੀਂ ਉਸ ਤਾਲਾ। ਸਬਦਿ ਜਿਤੀ ਸਿਧਿ ਮੰਡਲੀ ਕੀਤੋਸੁ ਅਪਣਾ ਪੰਥੁ ਨਿਰਾਲਾ। ਕਲਿਜੁਗਿ ਨਾਨਕ ਨਾਮੁ ਸੁਖਾਲਾ॥ ੩੧॥ (142) ਪੁਰਾਤਨ ਜਨਮ ਸਾਖੀ - ਸ੍ਰੀ ਗੁਰੂ ਨਾਨਕ ਦੇਵ ਜੀ