ਸਮੱਗਰੀ 'ਤੇ ਜਾਓ

ਪੰਨਾ:ਪੁਰਾਤਨ ਜਨਮ ਸਾਖੀ – ਸ੍ਰੀ ਗੁਰੂ ਨਾਨਕ ਦੇਵ ਜੀ.pdf/146

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਰਫ, ਸੋ ਕਿਉਂ ਕੀਤੇ ਹੈਨਿ ?' ਤਬ ਬਾਬੈ ਆਖਿਆ : ‘ਜਿਤੁ ਵਲ ਖੁਦਾਇ ਅਤੇ ਕਾਬਾ ਨਹੀਂ, ਤਿਤੁ ਵਲਿ ਮੇਰੈ ਪੈਰੁ ਘਸੀਟਿ ਕਰ ਛਡੁ।” ਤਬ ਕਾਜੀ ਰੁਕਨ ਦੀ ਬਾਬੈ ਕੇ ਪੈਰ ਫੇਰੇ, ਜਿਤੁ ਵਲਿ ਬਾਬੈ ਦੇ ਪੇਰੁ ਫੇਰੇ, ਤਿਤੁ ਵਲਿ ਮਿਹਰਾਬ ਕਾ ਮੁਹੁ ਫਿਰਿਦਾ ਲਗਾਇ ਕਰਿ ਇਕ ਫਕੀਰ ਵਡਾ ਮਸਤਾਨਾ। ਪੁਛਿਆ ਫਿਰਿਕੈ ਦਸਤਗੀਰ ਕਉਣ ਫਕੀਰ ਕਿਸਕਾ ਘਰਾਨਾ ? ਨਾਨਕ ਕਲਿ ਵਿਚਿ ਆਇਆ ਰਬੁ ਫਕੀਰੁ ਇਕੋ ਪਹਿਚਾਨਾ। ਧਰਤਿ ਅਕਾਸ ਚਹੂਦਿਸ ਜਾਨਾਂ॥ ੩੫॥ ਪੁਛੇ ਪੀਰ ਤਕਰਾਰ ਕਰਿ ਏਹ ਫਕੀਰੁ ਵਡਾ ਅਤਾਈ। ਏਥੇ ਵਿਚਿ ਬਗਦਾਦ ਦੇ ਵਡੀ ਕਰਾਮਾਤਿ ਦਿਖਲਾਈ। ਪਾਤਾਲਾ ਆਕਾਸ ਲਖ ਓੜਕਿ ਭਾਲੀ ਖ਼ਬਰੁ ਸੁਣਾਈ। ਫੇਰਿ ਦੁਰਾਇਣ ਦਸਤਗੀਰ ਅਸੀ ਭਿ ਵੇਖਾ ਜੋ ਤੁਹਿ ਪਾਈ। ਨਾਲਿ ਲੀਤਾ ਬੇਟਾ ਪੀਰ ਦਾ ਅਖੀ ਮੀਟਿ ਗਇਆ ਹਾਵਾਈ। ਲਖ ਆਕਾਸ ਪਤਾਲ ਲਖ ਅਖਿ ਫੁਰੰਕ ਵਿਚਿ ਸਭਿ ਦਿਖਲਾਈ। ਭਰਿ ਕਚਕੌਲ ਪ੍ਰਸਾਦਿ ਦਾ ਧੁਰੋ ਪਤਾਲੋ ਲਈ ਕੜਾਹੀ। ਜ਼ਾਹਰ ਕਲਾ ਨ ਛਪੈ ਛਪਾਈ॥ ੩੬॥ ਗੜ ਬਗਦਾਦੁ ਨਿਵਾਇਕੈ ਮੱਕਾ ਮਦੀਨਾ ਸਭੇ ਨਿਵਾਇਆ। ਸਿਧ ਚਉਰਾਸੀਹ ਮੰਡਲੀ ਖਟਿ ਦਰਸਨਿ ਪਾਖੰਡਿ ਜਿਣਾਇਆ। ਪਾਤਾਲਾ ਅਕਾਸ ਲਖ ਜੀਤੀ ਧਰਤੀ ਜਗਤੁ ਸਬਾਇਆ। ਜੀਤੀ ਨਉਖੰਡ ਮੇਦਨੀ ਸਤਿਨਾਮ ਦਾ ਚਕ੍ਰ ਫਿਰਾਇਆ। ਦੇਵ ਦਾਨੋ ਰਾਕਸਿ ਦੈਤ ਸਭ ਚਿੱਤਿਗੁਪਤਿ ਸਭਿ ਚਰਨੀ ਲਾਇਆ। ਇੰਦ੍ਰਾਸਣਿ ਅਪਛਰਾ ਰਾਗ ਰਾਗਨੀ ਮੰਗਲੁ ਗਾਇਆ। ਭਇਆ ਅਨੰਦ ਜਗਤੁ ਵਿਚਿ ਕਲਿ ਤਾਰਨ ਗੁਰ ਨਾਨਕ ਆਇਆ। ਹਿੰਦੂ ਮੁਸਲਮਾਣਿ ਨਿਵਾਇਆ॥ ੩੭॥ ਫਿਰਿ ਬਾਬਾ ਆਇਆ ਕਰਤਾਰਪੁਰ ਭੇਖੁ ਉਦਾਸੀ ਸਗਲ ਉਤਾਰਾ ਪਹਿਰਿ ਸੰਸਾਰੀ ਕਪੜੇ ਮੰਜੀ ਬੈਠਿ ਕੀਆ ਅਵਤਾਰਾ। ਉਲਟੀ ਗੰਗ ਵਹਾਇਓਨਿ ਗੁਰ ਅੰਗਦੁ ਸਿਰਿ ਉਪਰ ਧਾਰਾ। ਪੁਤਰੀ ਕਵਲੁ ਨ ਪਾਲਿਆ ਮਨਿ ਖੋਟੇ ਆਕੀ ਨਿਸਿਆਰਾ। ਬਾਣੀ ਮੁਖਹੁ ਉਚਾਰੀਐ ਹੋਇ ਰੁਸਨਾਈ ਮਿਟੈ ਅੰਧਿਆਰਾ। ਗਿਆਨੁ ਗੋਸਟਿ ਚਰਚਾ ਸਦਾ ਅਨਹਦਿ ਸ਼ਬਦ ਉਠੇ ਧੁਨਕਾਰਾ। ਸੋਦਰੁ ਆਰਤੀ ਗਾਵੀਐ ਅੰਮ੍ਰਿਤ ਵੇਲੇ ਜਾਪੁ ਉਚਾਰਾ। ਗੁਰਮੁਖਿ ਭਾਰ ਅਥਰਬਣਿ ਤਾਰਾ॥ ੩੮॥ ਮੇਲਾ ਸੁਣਿ ਸ਼ਿਵਰਾਤਿ ਦਾ ਬਾਬਾ ਅਚਲ ਵਟਾਲੇ ਆਈ। ਦਰਸਨੁ ਵੇਖਣਿ ਕਾਰਨੇ ਸਗਲੀ ਉਲਟਿ ਪਈ ਲੋਕਾਈ। ਲਗੀ ਬਰਸਣਿ ਲਛਮੀ ਰਿਧਿ ਸਿਧਿ ਨਉ ਨਿਧਿ ਸਵਾਈ। ਜੋਗੀ ਦੇਖਿ ਚਲਿਤੁ ਨੋ ਮਨ ਵਿਚਿ ਰਿਸਕਿ ਘਨੇਰੀ ਖਾਈ। ਭਗਤੀਆ ਪਾਈ ਭਗਤਿ ਆਣਿ ਲੋਟਾ ਜੋਗੀ ਲਇਆ ਛਪਾਈ। ਭਗਤੀਆ ਗਈ ਭਗਤਿ ਭੁਲਿ ਲੋਟੇ ਅੰਦਰਿ ਸੁਰਤਿ ਭੁਲਾਈ। ਬਾਬਾ ਜਾਣੀ ਜਾਣ ਪੁਰਖ ਕਢਿਆ ਲੋਟਾ ਜਹਾ ਲੁਕਾਈ। ਵੇਖਿ ਚਲਿਤ੍ ਜੋਗੀ ਖੁਣਿਸਾਈ॥ ੩੯॥ ਖਾਧੀ ਖੁਣਸਿ ਜੋਗੀਸਰਾ ਗੋਸ਼ਟਿ ਕਰਨਿ ਸਭੇ ਉਠਿ ਆਈ। ਪੁਛੇ ਜੋਗੀ ਭੰਗਰ ਨਾਥੁ ਤੁਹਿ ਬੁਧਿ ਵਿਚਿ ਕਿਉਂ ਕਾਂਜੀ ਪਾਈ। ਫਿਟਿਆ ਚਾਟਾ ਦੁਧ ਦਾ ਰਿੜਕਿਆ ਮਖਣ ਹਥਿ ਨ ਆਈ। ਭੇਖੁ ਉਤਾਰਿ ਉਦਾਸਿ ਦਾ ਵਤਿ ਕਿਉਂ ਸੰਸਾਰੀ ਰੀਤਿ ਚਲਾਈ। ਨਾਨਕ ਆਖੇ ਭੰਗਨਾਥ ਤੇਰੀ ਮਾਉ ਕੁਚਜੀ ਆਹੀ। ਭਾਂਡਾ ਧੋਇ ਨ ਜਾਤਿਓਨਿ ਭਾਇ (148) ਪੁਰਾਤਨ ਜਨਮ ਸਾਖੀ - ਸ੍ਰੀ ਗੁਰੂ ਨਾਨਕ ਦੇਵ ਜੀ ਸ੍ਰੀ