ਜਾਵੈ। ਤਬ ਕਾਜੀ ਰੁਕਨਦੀਂ ਹੈਰਾਨੁ ਹੋਇ ਗਇਆ, ਪੈਰੁ ਚੁੰਮਿਆਸੂ ਅਰ ਆਖਿਓਸੁ : ਤਾਂ ‘ਏ ਦਰਵੇਸ ! ਤੇਰਾ ਨਾਉਂ ਕਿਆ ਹੈ?' ਤਾਂ ਬਾਬਾ ਬੋਲਿਆ, ਸਬਦੁ ਰਾਗ ਤਿਲੰਗ ਵਿਚਿ ਮਃ ੧॥ ਕੁਚਜੇ ਫੁਲ ਸੜਾਈ। ਹੋਇ ਅਤੀਤੁ ਗ੍ਰਿਹਸਤਿ ਤਜਿ ਫਿਰਿ ਉਨ ਕੇ ਘਰਿ ਮੰਗਣਿ ਜਾਈ। ਬਿਨੁ ਦਿਤੇ ਕਛੁ ਹਥਿ ਨ ਆਈ॥ ੪੦॥ ਇਹਿ ਸੁਣਿ ਬਚਨ ਜੋਗੀਰਾ ਮਾਰਿ ਕਿਲਕ ਬਹੁ ਰੂਇ ਉਠਾਈ। ਖਟਿ ਦਰਸਨ ਕਉ ਖੇਦਿਆ ਕਲਜੁਗਿ ਨਾਨਕ ਬੇਦੀ ਆਈ। ਸਿਧਿ ਬੋਲਨਿ ਸਭਿ ਅਵਖਧੀਆਂ ਤੰਤ੍ਰ ਮੰਤ੍ਰ ਕੀ ਧੁਨੋ ਚੜਾਈ। ਰੂਪ ਵਟਾਏ ਜੋਗੀਆ ਸਿੰਘ ਬਾਘਿ ਬਹੁ ਚਲਿਤਿ ਦਿਖਾਈ। ਇਕਿ ਪਰਿ ਕਰਕੈ ਉਡਰਨਿ ਪੰਖੀ ਜਿਵੈ ਰਹੇ ਲੀਲਾਈ। ਇਕਨਾ ਨਾਗ ਹੋਇ ਪਉਣ ਛੋੜਿਆ ਇਕਨਾ ਵਰਖਾ ਅਗਨਿ ਵਸਾਈ। ਤਾਰੇ ਤੋੜੈ ਭੰਗਰਿਨਾਥ, ਇਕ ਚੜਿ ਮਿਰਗਾਨੀ ਜਲੁ ਤਰਿ ਜਾਈ। ਸਿੱਧਾ ਅਗਨਿ ਨ ਬੁਝੈ ਬੁਝਾਈ॥ ੪੧॥ ਸਿਧਿ ਬੋਲਨਿ ਸੁਣਿ ਨਾਨਕਾ ਤੁਹਿ ਜਗ ਨੋ ਕਿਆ ਕਰਾਮਾਤਿ ਦਿਖਾਈ। ਕੁਝ ਵਿਖਾਲੀਂ ਅਸਾਨੋ, ਤੁਹਿ ਕਿਉਂ ਢਿਲ ਅਵੇਹੀ ਲਾਈ। ਬਾਬਾ ਬੋਲੇ ਨਾਥ ਜੀ ! ਅਸਾਂ ਤਾਂ ਵੇਖਣਿ ਜੋਗੀ ਵਸਤੁ ਨ ਕਾਈ। ਗੁਰ ਸੰਗਤਿ ਬਾਣੀ ਬਿਨਾ ਦੂਜੀ ਓਟ ਨਹੀਂ ਰਹਿ ਰਾਈ। ਸਿਵ ਰੂਪੀ ਕਰਤਾ ਪੁਰਖੁ ਚਲੇ ਨਾਹੀਂ ਧਰਤਿ ਚਲਾਈ। ਸਿੱਧ ਤੰਤ੍ਰ ਮੰਤ੍ਰੁ ਕਰ ਝੜਿ ਪਏ ਸਬਦਿ ਗੁਰੂ ਕੇ ਕਲਾ ਛਪਾਈ। ਦਦੇ ਦਾਤਾ ਗੁਰੂ ਹੈ ਕਕੇ ਕੀਮਤ ਕਿਨੇ ਨ ਪਾਈ। ਸੋ ਦੀਨ ਨਾਨਕ ਸਤਿਗੁਰੂ ਸਰਣਾਈ॥ ੪੨॥ ਬਾਬਾ ਬੋਲੇ ਨਾਥ ਜੀ ! ਸਬਦੁ ਸੁਨਹੁ ਸਚੁ ਮੁਖਹੁ ਅਲਾਈ। ਬਾਝੋ ਸਚੇ ਨਾਮ ਦੇ ਹੋਰ ਕਰਾਮਾਤਿ ਅਸਾਂ ਤੇ ਨਾਹੀ। ਬਸਤਰ ਪਹਿਰੋ ਅਗਨਿ ਕੈ ਬਰਫ ਹਿਮਾਲੇ ਮੰਦਰੁ ਛਾਈ। ਕਰੋ ਰਸੋਈ ਸਾਰ ਦੀ ਸਗਲੀ ਧਰਤੀ ਨਥਿ ਚਲਾਈ। ਏਵਡੁ ਕਰੀ ਵਿਥਾਰ ਕਉ ਸਗਲੀ ਧਰਤੀ ਹਕੀ ਜਾਈ। ਤੋਲੀ ਧਰਤਿ ਅਕਾਸਿ ਦੁਇ ਪਿਛੇ ਛਾਬੇ ਟੰਕੁ ਚੜਾਈ। ਇਹ ਬਲੂ ਰਖਾ ਆਪਿ ਵਿਚਿ ਜਿਸੁ ਆਖਾ ਤਿਸੁ ਪਾਸਿ ਕਰਾਈ। ਸਤਿਨਾਮ ਬਿਨੁ ਬਾਦਰਿ ਛਾਈ॥ ੪੩॥ ਬਾਬੇ ਕੀਤੀ ਸਿਧਿ ਗੋਸਟਿ ਸ਼ਬਦੁ ਸ਼ਾਂਤਿ ਸਿਧੀ ਵਿਚ ਆਈ। ਜਿਣਿ ਮੇਲਾ ਸਿਵਰਾਤਿ ਦਾ ਖਟ ਦਰਸਨ ਆਦੇਸਿ ਕਰਾਈ। ਸਿਧਿ ਬੋਲਨਿ ਸੁਭ ਬਚਨਿ : ਧਨੁ ਨਾਨਕ ਤੇਰੀ ਵਡੀ ਕਮਾਈ। ਵਡਾ ਪੁਰਖੁ ਪਰਗਟਿਆ ਕਲਿਜੁਗ ਅੰਦਰਿ ਜੋਤਿ ਜਗਾਈ। ਮੇਲਿਓਂ ਬਾਬਾ ਉਠਿਆ ਮੁਲਤਾਨੇ ਦੀ ਜਾਰਤਿ ਜਾਈ। ਅਗੋਂ ਪੀਰ ਮੁਲਤਾਨ ਦੇ ਦੁਧਿ ਕਟੋਰਾ ਭਰਿ ਲੈ ਆਈ। ਬਾਬੇ ਕਢਿ ਕਰਿ ਬਗਲ ਤੇ ਚੰਬੇਲੀ ਦੁਧ ਵਿਚਿ ਮਿਲਾਈ। ਜਿਉ ਸਾਗਰ ਵਿਚਿ ਗੰਗ ਸਮਾਈ॥ ੪੪॥ ਜਾਰਤਿ ਕਰਿ ਮੁਲਤਾਨ ਦੀ ਫਿਰਿ ਕਰਤਾਰ ਪੂਰੇ ਨੂੰ ਆਇਆ। ਚੜੇ ਸਵਾਈ ਦਿਹਿ ਦਿਹੀ ਕਲਿਜੁਗਿ ਨਾਨਕ ਨਾਮੁ ਧਿਆਇਆ। ਵਿਣੁ ਨਾਵੈ ਹੋਰੁ ਮੰਗਣਾ ਸਿਰਿ ਦੁਖਾ ਦੇ ਦੁਖ ਸਬਾਇਆ। ਮਾਰਿਆ ਸਿਕਾ ਜਗਤਿ ਵਿਚਿ ਨਾਨਕ ਨਿਰਮਲ ਪੰਥ ਚਲਾਇਆ। ਥਾਪਿਆ ਲਹਿਣਾ ਜੀਂਵਦੇ ਗੁਰਿਆਈ ਸਿਰਿ ਛਤ੍ਰ ਫਿਰਾਇਆ। ਜੋਤੀ ਜੋਤਿ ਮਿਲਾਇਕੈ ਸਤਿਗੁਰ ਨਾਨਕ ਰੂਪ ਵਟਾਇਆ। ਲਖਿ ਨ ਕੋਈ ਸਕਈ ਆਚਰਜੇ ਆਚਰਜ ਦਿਖਾਇਆ। ਕਾਇਆਂ ਪਲਟਿ ਸਰੂਪ ਬਣਾਇਆ॥ ੪੫॥ ਪੁਰਾਤਨ ਜਨਮ ਸਾਖੀ - ਸ੍ਰੀ ਗੁਰੂ ਨਾਨਕ ਦੇਵ ਜੀ (149)
ਪੰਨਾ:ਪੁਰਾਤਨ ਜਨਮ ਸਾਖੀ – ਸ੍ਰੀ ਗੁਰੂ ਨਾਨਕ ਦੇਵ ਜੀ.pdf/147
ਦਿੱਖ