ਸਮੱਗਰੀ 'ਤੇ ਜਾਓ

ਪੰਨਾ:ਪੁਰਾਤਨ ਜਨਮ ਸਾਖੀ – ਸ੍ਰੀ ਗੁਰੂ ਨਾਨਕ ਦੇਵ ਜੀ.pdf/160

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥ (ਪੰਨਾ ੫੭੮-੭੯) ਤਬ ਸੰਗਤਿ ਲਗੀ ਸਬਦੁ ਗਾਵਣਿ ਅਲਾਹਣੀਆ। ਤਬ ਬਾਬਾ ਬਿਸਮਾਦ ਦੈ ਘਰਿ ਆਇਆ। ਤਿਤੁ ਮਹਿਲ ਹੁਕਮੁ ਹੋਇਆ, ਰਾਗੁ ਤੁਖਾਰੀ ਕੀਤਾ, ਬਾਬਾ ਬੋਲਿਆ ਬਾਰਹਮਾਹਾ, ਰਾਤਿ, ਅੰਮ੍ਰਿਤ ਵੇਲਾ ਹੋਆ, ਚਲਾਣੇ ਕੈ ਵਖਤਿ :- ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ੴ ਸਤਿਗੁਰ ਪ੍ਰਸਾਦਿ॥ ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥੧ ॥ ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ॥ ਨਵ ਘਰ ਥਾਪਿ ਮਹਲੁ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ॥ ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ

  • ਤਬ' ਪਾਠ ਹਾਂ: ਬਾ: ਨੁ: ਦਾ ਹੈ।

(162) ਪੁਰਾਤਨ ਜਨਮ ਸਾਖੀ - ਸ੍ਰੀ ਗੁਰੂ ਨਾਨਕ ਦੇਵ ਜੀ -