ਪਾਵਉ ਮਤਿ ਦੇਹੋ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥ ੧੪ ॥ ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ॥੧੫॥ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ॥ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ॥ ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥ ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥ (ਪੰਨਾ ੧੧੦੭-੧੦) ਤਿਤੁ ਮਹਿਲ ਮਹਿਲ ਜੋ ਸਬਦ ਹੋਆ, ਸੋ ਪੋਥੀ ਜੁਬਾਨਿ ਗੁਰੂ ਅੰਗਦ ਜੋਗ ਮਿਲੀ। ਤਦਹੁ ਪੁਤ੍ਰਾਂ ਆਖਿਆ : ‘ਅਸਾਡਾ ਕਿਆ ਹਵਾਲ ਹੋਵੈਗਾ ?' ਤਬ ਗੁਰੂ ਬੋਲਿਆ ਬਚਨੁ*, ਆਖਿਆ ਜੋ ‘ਬੇਟਾ ! ਗੁਰੂ ਕਿਆਂ ਕੁਤਿਆਂ ਨੂੰ ਭੀ ਕਮੀ ਨਾਂਹੀ, ਰੋਟੀਆਂ ਕਪੜੇ ਬਹੁਤੁ ਹੋਵਨਿਗੇ, ਅਤੈ ਗੁਰੂ ਜਪਹੁਗੈ ਤਾਂ ਜਨਮ ਸਵਰੇਗਾ'। ਤਬ ਹਿੰਦੂ ਮੁਸਲਮਾਨ ਨਾਉ ਧਰੀਕ ਲਗੇ ਆਖਣਿ। ਮੁਸਲਮਾਨ ਲਗੇ ਆਖਣਿ : ਅਸੀਂ ਦਬਹੋਂਗੇ”। ਅਤੇ ਹਿੰਦੂ ਲਾਗੇ ਆਖਣਿ : ਜੋ ‘ਅਸੀਂ ਜੁਲਾਹਾਂਗੇ।” ਤਬ ਬਾਬੇ ਆਖਿਆ ਜੋ ਤੁਸੀਂ ਦੁਹਾਂ ਵਲੀ ਫੁਲ ਰਖਹੁ ਦਾਹਣੀ ਵਲਿ ਹਿੰਦੂਆਂ ਕੇ ਰਖਹੁ, ਅਤੈ ਬਾਵੀ ਵਲਿ ਮੁਸਲਮਾਨਾਂ ਕੇ ਰਖਹੁ, ਜਿਸ ਦੇ ਭਲਕੇ ਹਰੇ ਰਹਿਨਿਗੇ, ਜੇ ਹਿੰਦੂਆਂ ਕੇ ਹਰੇ ਰਹਨਿ ਤਾਂ ਜਾਲਹਿਗੇ ਅਤੇ ਜੋ ਮੁਸਲਮਾਨਾਂ ਕੇ ਹਰੇ ਰਹਿਨਗੇ ਤਾਂ ਦਬਹਿਗੇ। ਤਬ ਬਾਬੈ
ਵਲੈਤ ਵਾਲੇ ਨੁਸਖ਼ੇ ਵਿਚ ਏਥੇ ਅੱਖਰ ਮਿਟੇ ਹੋਣ ਕਰਕੇ ਇਸ ਥਾਵੇਂ ਦੋ ਦੋ ਚਾਰ ਚਾਰ ਅੱਖਰ ਖਾਲਸਾ ਕਾਲਜ ਵਾਲੇ ਨੁਸਖ਼ੇ ਤੋਂ ਪਾਏ ਗਏ ਹਨ। ਯਥਾ ਤਰਤੀਬ ਵਾਰ ੧. ਗਦ ਜੋਗ। ੨. ਹਵਾਲ ਹੋਵੈਗਾ। ੩. ਬਚਨੁ ਆਖਿ ਪੁਰਾਤਨ ਜਨਮ ਸਾਖੀ - ਸ੍ਰੀ ਗੁਰੂ ਨਾਨਕ ਦੇਵ ਜੀ (165)