ਸਮੱਗਰੀ 'ਤੇ ਜਾਓ

ਪੰਨਾ:ਪੁਰਾਤਨ ਜਨਮ ਸਾਖੀ – ਸ੍ਰੀ ਗੁਰੂ ਨਾਨਕ ਦੇਵ ਜੀ.pdf/164

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੰਗਤਿ ਨੂੰ ਹੁਕਮੁ ਕੀਤਾ, ‘ਕੀਰਤਨ ਪੜਹੂ'। ਤਬ ਸੰਗਤਿ ਲਗੀ ਕੀਰਤਨੁ ਪੜਣਿ॥ ੧॥ ਰਾਗ ਗਉੜੀ ਪੂਰਬੀ ਮਹਲਾ ੧॥ ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧॥ ੴ ਸਤਿਗੁਰ ਪ੍ਰਸਾਦਿ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥ ੧ ॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧ ॥ ਰਾਗੁ ਆਸਾ ਮਹਲਾ ੧॥ ਛਿਅ ਘਰ ਛਿਅ ਗੁਰ ਛਿਅ ਉਪਦੇਸ॥ਗੁਰੁ ਗੁਰੁ ਏਕੋ ਵੇਸ ਅਨੇਕ ॥੧॥ ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ਸੋ ਘਰੁ ਰਾਖੁ ਵਡਾਈ ਤੋਇ ॥੧ ॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥ (ਪੰਨਾ ੧੨-੧੩) ਧਨਾਸਰੀ ਰਾਗੁ ਹੋਯਾ, ਆਰਤੀ ਗਾਵੀ। ਤਿਤ ਮਹਲਿ ਕੀਰਤਨੁ ਹੋਆ ਸਬਦ, ਤਬ ਸਲੋਕ ਪੜਿਆ :- ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥ ੧ ॥ 1. ਗੁ: ਗ੍ਰੰਥ ਸਾਹਿਬ ਵਿਚ ਪੂਰਬੀ ਦੀ ਥਾਂ ਦੀਪਕੀ ਹੈ। (ਪੰਨਾ ੮) 2. ਏਥੇ ਵਲੈਤ ਵਾਲੇ ਨੁਸਖ਼ੇ ਵਿਚ ਅੱਧੀ ਸਤਰ ਮਿਟੀ ਹੋਈ ਹੈ, ਤੇ ਹੋਰ ਕਿਸੇ ਨੁਸਖ਼ੇ ਵਿਚ ਭੀ ਇਹ ਪਾਠ ਨਹੀਂ ਮਿਲਿਆ, ਪਰ ਮਤਲਬ ਫਿਰ ਭੀ ਪੂਰਾ ਹੋ ਜਾਂਦਾ ਹੈ। (166) ਪੁਰਾਤਨ ਜਨਮ ਸਾਖੀ - ਸ੍ਰੀ ਗੁਰੂ ਨਾਨਕ ਦੇਵ ਜੀ -