ਤਬ ਗੁਰੂ ਜਬਾਬੁ ਦਿਤਾ ਸਬਦੁ ਕੀਤਾ ਸੂਹੀ ਵਿਚ ਮ: ੧ :- ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ॥ ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ॥੧॥ ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥ ੧ ॥ ਰਹਾਉ ॥ ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ॥ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ॥੨॥ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ।ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ॥੩॥ ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥ ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥੪॥ ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ॥ ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ॥੫॥੨॥੪॥ ਤਬ ਸੇਖੁ ਫਰੀਦੁ ਬੋਲਿਆ ਸਬਦੁ ਰਾਗੁ ਆਸਾ ਵਿਚਿ :- (ਪੰਨਾ ੭੨੯) ਦਿਲਹੁ ਮੁਹਬਤਿ ਜਿੰਨ੍ਹ ਸੇਈ ਸਚਿਆ ॥ ਜਿਨ੍ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ॥੧॥ ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ। ਵਿਸਰਿਆ ਜਿਨ੍ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨ ॥ ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥ ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩ ॥ ਤੇਰੀ ਪਨਹ ਖੁਦਾਇ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥ ਤਬਿ ਬਾਬਾ ਬੋਲਿਆ ਸਬਦੁ ਰਾਗੁ ਸੂਹੀ ਵਿਚਿ ਮ: ੧ : (ਪੰਨਾ ੪੮੮) ਸੁਚਜੀ ॥ ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥ ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥ ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ॥ ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੂਲੈ ਆਕਾਸਿ ਜੀਉ ॥ ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ॥ ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥ ਭਾਣੈ ਸਚੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥ ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥ ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥ ਗੁਰ ਸਬਦੀ ਸਹੁ ਪਾਇਆ ਸਚੁ (74) ਪੁਰਾਤਨ ਜਨਮ ਸਾਖੀ - ਸ੍ਰੀ ਗੁਰੂ ਨਾਨਕ ਦੇਵ ਜੀ
ਪੰਨਾ:ਪੁਰਾਤਨ ਜਨਮ ਸਾਖੀ – ਸ੍ਰੀ ਗੁਰੂ ਨਾਨਕ ਦੇਵ ਜੀ.pdf/72
ਦਿੱਖ