ਤਬਿ ਫਿਰਿ ਕਾਲੂ ਆਖਿਆ : ‘ਬੱਚਾ ! ਤੇਰਾ ਜੀਉ ਕਿਤੁ ਗਲੈ ਖਟਾ ਹੋਆ ਹੈ, ਤੂੰ ਮੈਨੂੰ ਦਸਿ, ਜੋ ਆਖਹਿ ਤਾਂ ਹੋਰ ਵੀਵਾਹੁ ਕਰੀ, ਭਲੀ ਜੰਞ ਚਾੜੀ, ਅਡੰਬਰ ਨਾਲਿ ਵੀਵਾਹੁ ਕਰਾਈ । ਤਬ ਬਾਬਾ ਬੋਲਿਆ ਸਬਦੁ ਰਾਗੁ ਸੂਹੀ ਵਿਚਿ ਛੰਤੁ ਮ: ੧॥ 1. ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ॥ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ॥ ਲੀਆ ਤ ਦੀਆ ਮਾਨੁ ਜਿਨ੍ ਸਿਉ ਸੇ ਸਜਨ ਕਿਉ ਵੀਸਰਹਿ ॥ ਜਿ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ॥ ਜੇ ਗੁਣ ਹੋਵਨ੍ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ੩॥ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥ (ਪੰਨਾ ੭੬੫-੬੬) 'ਭਲੀ ਜੰਝ ਚਾੜੀ, ਅਡੰਬਰ ਨਾਲਿ ਵਿਵਾਹੁ ਕਰਾਈ ਏਹ ਪਾਠ ਹਾ: ਬਾ: ਨੁਸਖੇ ਵਿਚ ਨਹੀਂ ਹੈ। ਵਲੈਤ ਵਾਲੇ ਨੁਸਖ਼ੇ ਵਿਚ ਏਥੇ ਇਕ ਹੋਰ ਸਲੋਕ ਹੈ ਜੋ ਸੂਹੀ ਦੀ ਵਾਰ ਵਿਚ ਮ: ੩ ਦਾ ਹੈ। ਜਿਸਦਾ ਸ਼ੁੱਧ ਪਾਠ ਇਹ ਹੈ : ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮਾਲਿ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ॥ (੭੮੫) ਪਰ ਹਾ: ਬਾ: ਵਾਲੇ ਨੁਸਖ਼ੇ ਵਿਚ ਸਲੋਕ ਏਥੇ ਨਹੀਂ ਦਿੱਤਾ, ਇਸ ਕਰਕੇ ਅਸੀਂ ਬੀ ਨਹੀਂ ਦਿੱਤਾ, ਕਿਉਂਕਿ ਇਹ ਵਲੈਤ ਵਾਲੇ ਨੁਸਖੇ ਦੇ ਲਿਖਾਰੀ ਦੀ ਇਕ ਸਪੱਸ਼ਟ ਭੁੱਲ ਹੈ। ਪੁਰਾਤਨ ਜਨਮ ਸਾਖੀ - ਸ੍ਰੀ ਗੁਰੂ ਨਾਨਕ ਦੇਵ ਜੀ (85)
ਪੰਨਾ:ਪੁਰਾਤਨ ਜਨਮ ਸਾਖੀ – ਸ੍ਰੀ ਗੁਰੂ ਨਾਨਕ ਦੇਵ ਜੀ.pdf/83
ਦਿੱਖ