ਪੰਨਾ:ਪੁਰਾਤਮ ਜਨਾਮਸਾਥੀ ਗੁਰੂ ਨਾਨਕ ਦੇਵ ਜੀ.pdf/90

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

(੮੦) ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੋਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ॥ ੧ ॥ ਸਚੁ ਨਿਵਾਜ ਯਕੀਨ ਮੁਸਲਾ || ਮਨਸਾ ਮਾਰਿ ਨਿਵਾਰਿਹੁ ਆਸਾ ॥ ਦੇਹ ਮਸੀਤਿ ਮਨ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥ ਸਰਾਂ ਸਰੀਅਤਿ ਲੇ ਕੰਮਾਵਹ ਤਰੀਕਤਿ ਤਰਕ ਖੋਜਿ ਟੋਲਾਵਹੁ ਮਾਰਫਤਿ ਮਨੁ ਮਾਰਹੁ ਅਬਦਾਲੀ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਾਤ ਰਖਹੁ ਬਦਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ॥੪ਮੁਕਾਮਿ ਹਰ ਰੋਜਾ ਪੈਖਾਕਾ ਭਿਸਤ ਪੀਰ ਲਫਜ ਕਮਾਇ ਅੰਦਾਜਾ ॥ ਹੁਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹਜ਼ਰਾ ॥੫॥ ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲ ਸੋਧੇ ਸੋਈ ਹਾਜੀ॥ ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤ ਧਰਾ॥ ੬॥ ਸਭੇ ਵਖਤ ਸਭੇ ਕਰਿ ਵੇਲਾ॥ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ ਮਰਦਨ ਸੁੰਨਤਿ ਸੀਲੁ ਬੰਧਾਨਿ ਬਰਾ॥੭।ਦਿਲ ਮਹਿ ਜਾਨਹੁ ਸਭ ਫਿਲਹਾਲਾ ਖਿਲਖਾਨਾ ਬਿਰਾਦਰ ਹਮ ਜੰਜਾਲਾ ॥ ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ॥੮॥ ਅਵਲ ਸਿਫਤਿ ਦੂਜੀ ਸਾਬੁਰੀ l ਤੀਜੈ ਹਲੇਮੀ ਚਉਥੈ ਖੈਰੀ ਪੰਜਵੈ ਪੰਜੇ ਇਕਤੁ ਸਲਾ ੭੯ ਦੀ ਬਾਕੀ ਟੁਕ ਵਿਚ ਇਥੇ ਮਾਝ ਦੀ ਵਾਰ ਦਾ ਸਲੋਕ ਹੋਣਾ ਹੈ,ਜਿਸਦਾ ਪਾਠ ਇਹ ਹੈ:ਸਲੋਕੁਮ੪੧ ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲ । ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ॥੧॥ ਮਃ ੧ ॥ ਹਕੁ ਪਰਾਇਆ ਨਾਨਕਾ ਉਸ ਸੂਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥ ਮਃ ੧ ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ॥ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥ ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥ ਕਰਣੀ ਕਲਮਾ ਆਖਿਐ ਤਾ ਮੁਸਲਮਾਣੁ ਸਦਾਇ॥ਨਾਨਕ ਜੇਤੇ ਕੂੜਿਆਰੁ ਕੂੜੈ ਕੂੜੀ ਪਾਇ ॥੩॥ ਕਿਸੇ ਉਤਾਰੇ ਵੇਲੇ ਪੰਜਵੀਂ ਪਾਤਸ਼ਾਹੀ ਦਾ ਸ਼ਬਦ ਵਧੇਰੇ ਵਿਸਥਾਰ ਵਾਲਾ ਕੰਨੋਂ ਕਿਸੇ ਲਿਖ ਦਿਤਾ, ਇਹ ਸਹੀ ਕੀਤੇ ਬਿਨਾ ਕਿ ਇਹ ਮਹਲਾ ੧ ਦਾ ਨਹੀਂ ਹੈ। ਪਿਛੇ ਸੁਲਤਾਨ ਪੁਰੇ ਦੇ ਪ੍ਰਸੰਗ ਵਿਚ ਵੀ ਇਹ ਸਬਦ ਆ ਚੁਕੇ ਹਨ।