ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਅਰਦਾਸ
(68)
ਸਟੀਕ
ਅਰਦਾਸ ਸਟੀਕ
੧ਓ ਵਹਿਗੁਰੂ ਜੀ ਕੀ ਫਤੇ॥
ਸ੍ਰੀ ਭਗਉਤੀ ਜੀ ਸਹਾਇ॥
ਵਾਰ ਸ੍ਰੀ ਭਗਉਤੀ ਜੀ ਕੀ॥ ਪਾਤਸਾਹੀ ੧੦॥
੧]ਪ੍ਰਿਥਮ ਭਗੌਤੀ ਸਿਮਰਕੈ ਗੁਰ ਨਾਨਕ ਲਈਂ ਧਿਆਇ॥
੨]ਫਿਰਿ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਇ ਸਹਾਇ॥
੩]ਅਰਜਨ ਹਰਿ ਗੋਬਿੰਦ ਨੂੰ ਸਿਮਰੌ ਸ੍ਰੀ ਹਰਿ ਰਾਇ॥
੪]ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖ ਜਾਇ॥
੫]ਤੇਗ ਬਹਾਦਰ ਸਿਮਰੀਐ ਘਰਿ ਨਉ ਨਿਧਿ ਆਵੈ ਧਾਇ॥
੬]ਸਭ ਥਾਈਂ ਹੋਇ ਸਹਾਇ॥ ੧॥