ਪੰਨਾ:ਪੰਜਾਬੀ ਜਨਮਸਾਖੀ - 1926.pdf/12

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

12

ਸਤਿਗੁਰੂ, ਸਤਿਗੁਰ ਪ੍ਰਸਾਦਿ।।
ੴ ਸਤਿਗੁਰ ਪ੍ਰਸਾਦਿ।।
ਸਾਖੀ ਸ੍ਰੀ ਬਾਬੇ ਨਾਨਕ ਜੀ ਕੀ

ਸ੍ਰੀ ਸਤਿਗੁਰੂ ਜੀ ਜਗਤੁ ਨਿਸਤਾਰਣ ਕੁ ਆਇਆ ਕਲਜੁਗ ਵਿਚ ਬਾਬਾ ਨਾਨਕ ਹੋਇ ਜਨਮਿਆ ਪਾਰਬ੍ਰਹਮ ਕਾ ਨਿਜ ਭਗਤੁ।।

ਸਤਿਗੁਰੂ ਪ੍ਰਸਾਦਿ।।

੧ ਅਵਤਾਰ, ਬਾਲਪਨ

ਸੰਮਤ ੧੫੨੬ ਬਾਬਾ ਨਾਨਕੁ ਜਨਮਿਆ, ਵੈਸਾਖ ਮਾਹਿ ਤ੍ਰਿਤੀਆ, ਚਾਨਣੀ ਰਾਤਿ, ਅੰਮ੍ਰਿਤ ਵੇਲਾ, ਪਹਰ ਰਾਤ ਰਹਿੰਦੀ ਕੁ ਜਨਮਿਆ। ਅਨਹਦ ਸ਼ਬਦ ਪਰਮੇਸ਼ਰ ਕੇ ਦਰਬਾਰ ਵਾਜੇ। ਤੇਤੀਸ ਕਰੋੜੀ ਦੇਵਤਿਆਂ ਨਮਸਕਾਰ ਕੀਆ ਚਉਸਠ ਜੋਗਣੀ ਬਵਜਾਹ ਬੀਰ, ਛਿਆਂ ਜਤੀਆਂ, ਚੌਰਾਸੀਆਂ ਸਿਧਾਂ, ਨਵਾਂ ਨਾਥਾਂ ਨਮਸਕਾਰ ਕੀਆ, ਜੋ ਵਡਾ ਭਗਤ ਜਗਤ ਨਿਸਤਾਰਣ ਕਉ ਆਇਆ: “ਇਸ ਕਉ ਨਮਸਕਾਰ ਕੀਜੀਐ ਜੀ”।

ਤਬ ਕਾਲੂ ਖੱਤ੍ਰੀ ਜਾਤ ਵੇਦੀ ਤਲਵੰਡੀ ਰਾਇ ਭੋਇ ਭੱਟੀ ਕੀ ਵਸਦੀ ਵਿਚ ਵਸਦਾ ਆਹਾ, ਓਥੈ ਜਨਮੁ ਪਾਯਾ। ਵਡਾ ਹੋਆ ਤਾਂ ਲਗਾ ਬਾਲਕਾਂ ਨਾਲ ਖੇਡਣ ਪਰ ਬਾਲਕਾਂ ਤੇ ਇਸ ਦੀ ਦ੍ਰਿਸਟਿ ਅਉਰ ਆਵੇ, ਆਤਮੇ ਅਭਿਆਸੁ ਪਰਮੇਸਰ ਕਾ ਕਰੇ। ਜਬ ਬਾਬਾ ਬਰਸਾਂ ਪੰਜਾਂ ਕਾ ਹੋਇਆ ਤਾਂ ਲਗਾ ਬਾਤਾਂ ਅਗਮ ਨਿਗਮ ਕੀਆ ਕਰਨ। ਜੋ ਕਿਛੁ ਬਾਤ ਕਰੇ ਸੋ ਸਮਝਿ ਕਰੇ, ਤਿਸਤੇ ਸਭਸੁ ਕਿਸੇ ਦੀ ਨਿਸ਼ਾ ਹੋਇ ਆਵੈ।। ਹਿੰਦੂ ਕਹਨਿ ਜੋ ਕੋਈ ਦੇਵਤਾ ਸਰੂਪ ਪੈਦਾ ਹੋਯਾ ਹੈ ਅਤੇ ਮੁਸਲਮਾਨ ਕਹਨਿ ਜੋ ਕੋਈ ਖੁਦਾਇ ਕਾ ਸਾਦਿਕੁ ਪੈਦਾ ਹੋਇਆ ਹੈ।