ਪੰਨਾ:ਪੰਜਾਬੀ ਮਿਡਲ ਕੋਰਸ ਦੂਜਾ ਹਿੱਸਾ.pdf/124

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

( ੧੨੧ )

ਆਦਿ ਗ੍ਰੰਥ

ਰਾਗੁ ਆਸਾ ਮਹਲਾ ੧

ੴ ਸਤਿਗੁਰਪ੍ਰਸਾਦਿ॥

ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣ ਹਾਰੁ ਜੀਉ॥ ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣ ਹਾਰੁ ਜੀਉ॥ ਦੂਖ ਬਿਸਾਰਣ ਹਾਰੁ ਸੁਆਮੀ ਕੀਤਾ ਜਾਕਾ ਹੋਵੈ॥ ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ॥ ਹੰਸਸਿ ਹੰਸਾ ਬਗਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣ ਹਾਰੁ ਜੀਉ॥੧॥ ਜਿਨ ਇਕ ਮਨਿ ਧਿਆਇਆ ਤਿਨ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ॥ ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ॥ ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿੰਨ ਜਮੁਨੇੜਿ ਨ ਆਵੈ॥ ਜੰਮਣ ਮਰਣੁ ਤਿਨ ਕਾ ਚੂਕਾ ਜੋ ਹਰਿ ਲਾਗੈ ਪਾਵੈ ਗੁਰਮਤਿ ਹਰਿ ਰਸੁ ਹਰਿ ਫਲੁ