ਪੰਨਾ:ਪੰਜਾਬੀ ਮਿਡਲ ਕੋਰਸ ਦੂਜਾ ਹਿੱਸਾ.pdf/126

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

( ੧੨੩ )

ਆਸਾ ਮਹਲਾ ੩॥

ੴਸਤਿਗੁਰਪ੍ਰਸਾਦਿ॥

ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ॥ ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ॥ ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ॥ ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ॥ ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰੂ ਦੁਆਰੈ ਕੋ ਪਾਵਏ॥ ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ॥੧॥ ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸ ਦਿਖਾਵਹਿ॥ ਹਰਿ ਸੋਹਿਲਾ ਤਿਨ ਸਦ ਸਦਾ ਜੋ ਹਰਿ ਗੁਣ ਗਾਵਹਿ॥ ਕਰਿ ਬੈਰਾਗੁ ਤੂੰ ਛੋਡੁ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ॥ ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਦੇ ਹੁਕਮੁ ਪਛਾਣਏ॥ ਜਿਨਿ ਹੁਕਮੁ ਪਛਾਤਾ ਹਰੀ ਕੇਰਾ, ਸੋਈ ਸਰਬ ਸੁਖ ਪਾਵਏ॥ ਇਵ ਕਹੇ ਨਾਨਕੁ ਸੋ ਬੈਰਾਗੀ ਅਨ ਦਿਨੁ ਹਰਿ, ਲਿਵ ਲਾਵਏ॥੨॥ ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ॥ ਮਨ ਸਿਆਣਪ ਛੋਡੀਐ