ਪੰਨਾ:ਪੰਜਾਬੀ ਮਿਡਲ ਕੋਰਸ ਦੂਜਾ ਹਿੱਸਾ.pdf/129

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

( ੧੨੬ )

ਸਵਾਰੇ॥ ਸੇ ਜਨ ਪਰਵਾਣੁ ਹੋਏ ਜਿਨੀ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ॥ ਇਉ ਕਹੈ ਨਾਨਕ, ਧੰਨ ਸੁਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ॥੮॥ ਇਕ ਜੰਤਿ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ॥ ਦੂਜੈ ਭਾਇ ਫਿਰਹਿ ਹਉਮੈ ਕਰਮ ਕਮਾਏ॥ ਤਿਨਿ ਸਹ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨਾ ਵਸਾਈ॥ ਤਿਨਕੀ ਗਤਿ ਅਵਿਗਤਿ ਤੂੰ ਹੈ ਜਾਣਹਿ ਜਿਨਿ ਇਹ ਰਚਨ ਰਚਾਈ॥ ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੇ ਬੁਝਾਏ॥ ਇਉ ਕਹੈ ਨਾਨਕੁ ਕਿਆ ਜੰਤਿ ਵਿਚਾਰੇ ਜਾ ਤੁਧੁ ਭਰਮਿ ਭੁਲਾਏ॥੯॥ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ॥ ਤੂੰ ਪਾਰ ਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ॥ ਸਚੀ ਤੇਰੀ ਵਡਿਆਈ ਜ ਕਉ ਤੁਧ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ॥ ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ॥ ਜਿਸਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੇ ਸਮਾਈ॥ ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ॥੧੦॥

——— ———