ਇਹ ਵਰਕੇ ਦੀ ਤਸਦੀਕ ਕੀਤਾ ਹੈ
( ੧੨੭ )
ਆਸਾ ਮਹਲਾ ੪
ਝਿਮਿ ਝਿਮੇ ਝਿਮਿ ਝਿਮਿ ਬਰਸੈ ਅੰਮ੍ਰਿਤ ਧਾਰਾ ਰਾਮ॥ ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ॥ ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ॥ ਕਲਿਜੁਗ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ॥ ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ॥ ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮ ਨਿਸਤਾਰੀ॥੧॥ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ॥ ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ॥ ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ॥ ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰਿ ਨਾਮੁ ਦਿੜਾਏ॥ ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤਿ ਲਾਏ॥ ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ॥੨॥ ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸਹਾਏ ਰਾਮ॥ ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ ਰਾਮ ਧਿਆਏ ਰਾਮ॥ ਰਾਮਨਾਮੁ ਧਿਆਏ