ਸਮੱਗਰੀ 'ਤੇ ਜਾਓ

ਪੰਨਾ:ਪੰਜਾਬੀ ਸਭਿਆਚਾਰ ਦੀ ਆਰਸੀ - ਸੁਖਦੇਵ ਮਾਦਪੁਰੀ.pdf/124

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ



ਰਾਜੇ ਦੇ ਦਰਬਾਰ ਖੜੀ
ਇਕ ਫੁੱਲ ਜਾ ਪਿਆ
ਰਾਜੇ ਦੇ ਦਰਬਾਰ ਪਿਆ
ਰਾਜੇ ਬੇਟੀ ਸੁੱਤੀ ਪਈ
ਸੁੱਤੀ ਨੂੰ ਜਗਾ ਲਿਆ
ਰੱਤੇ ਡੋਲੇ ਪਾ ਲਿਆ
ਰੱਤਾ ਡੋਲਾ ਚੀਕਦਾ
ਭਾਬੋ ਨੂੰ ਉਡੀਕਦਾ
ਭਾਬੋ ਕੁਛੜ ਗੀਗਾ
ਉਹ ਮੇਰਾ ਭਤੀਜਾ
ਭਤੀਜੇ ਪੈਰੀਂ ਕੜੀਆਂ
ਕਿਸ ਸੁਨਿਆਰੇ ਘੜੀਆਂ
ਆਸਾ ਰਾਮ ਨੇ ਘੜੀਆਂ
ਘੜਨ ਵਾਲਾ ਜੀਵੇ
ਘੜਾਉਣ ਵਾਲਾ ਜੀਵੇ
ਪਾ ਦੇ ਗੁੜ ਦੀ ਰੋੜੀ

ਦਾਨ ਕਰਨ ਨਾਲ ਸਾਰੇ ਕਾਰਜ ਰਾਸ ਆਉਂਦੇ ਹਨ। ਸਮੁੱਚੇ ਪਰਿਵਾਰ ਲਈ ਸ਼ੁਭ ਕਾਮਨਾਵਾਂ ਭੇਟ ਕਰਦੀਆਂ ਹੋਈਆਂ ਕੁੜੀਆਂ ਗਾਉਂਦੀਆਂ ਹਨ :-

ਪਾ ਨੀ ਮਾਏਂ ਪਾ
ਕਾਲੇ ਕੁੱਤੇ ਨੂੰ ਵੀ ਪਾ
ਕਾਲਾ ਕੁੱਤਾ ਦਏ ਵਧਾਈ
ਤੇਰੀ ਜੀਵੇ ਮੱਝੀਂ ਗਾਈਂ
ਮੱਝੀ ਗਾਈਂ ਨੇ ਦਿੱਤਾ ਦੁੱਧ
ਤੇਰੇ ਜੀਵਣ ਸੱਤੇ ਪੁੱਤ
ਸੱਤਾਂ ਪੁੱਤਾਂ ਦੀ ਕੁੜਮਾਈ
ਸਾਨੂੰ ਸੇਰ ਸ਼ੱਕਰ ਪਾਈ
ਡੋਲੀ ਛਮ ਛਮ ਕਰਦੀ ਆਈ

ਜਿਸ ਘਰ ਬਾਲ ਨਹੀਂ ਹੁੰਦੇ ਉਹਨਾਂ ਦੇ ਦਰ ਅੱਗੇ ਜਾ ਕੇ ਬੱਚੇ ਲੋਹੜੀ ਮੰਗਦੇ ਹੋਏ ਪ੍ਰਾਰਥਨਾ ਕਰਦੇ ਹਨ :-

ਕੋਠੇ ਹੇਠ ਡੱਕਾ
ਥੋਨੂੰ ਰਾਮ ਦੇਊਗਾ ਬੱਚਾ
ਸਾਡੀ ਲੋਹੜੀ ਮਨਾ ਦੋ
ਕੋਨੇ ਹੇਠ ਚਾਕੂ
ਗੁੜ ਦਊ ਮੁੰਡੇ ਦਾ ਬਾਪੂ
ਸਾਡੀ ਲੋਹੜੀ ਮਨਾ ਦੋ

120/ਪੰਜਾਬੀ ਸਭਿਆਚਾਰ ਦੀ ਆਰਸੀ