ਪੰਨਾ:ਪੰਜਾਬੀ ਸਭਿਆਚਾਰ ਦੀ ਆਰਸੀ - ਸੁਖਦੇਵ ਮਾਦਪੁਰੀ.pdf/198

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਚਮੁੱਚ ਹੀ ਪੰਜਾਬੀ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਵਿਰਸੇ ਵਿੱਚ ਅਮੀਰ ਤੇ ਵਿਲੱਖਣ ਵਿਰਾਸਤ ਪ੍ਰਾਪਤ ਹੋਈ ਹੈ ਜਿਸ ਤੇ ਹਰ ਪੰਜਾਬੀ ਮਾਣ ਕਰ ਸਕਦਾ ਹੈ।

ਮਨੁੱਖ ਜਾਤੀ ਦਾ ਰਹਿਣ-ਸਹਿਣ, ਖਾਧ ਖੁਰਾਕ, ਪਹਿਰਾਵਾ, ਕੰਮ-ਧੰਦੇ, ਮਨ-ਪਰਚਾਵੇ, ਖੇਡਾਂ, ਲੋਕ ਕਲਾਵਾਂ, ਲੋਕ ਨਾਚ, ਲੋਕ ਸਾਹਿਤ ਦੇ ਭਿੰਨ-ਭਿੰਨ ਰੂਪ ਅਤੇ ਨੈਤਿਕ ਕਦਰਾਂ-ਕੀਮਤਾਂ ਆਦਿ ਸਭਿਆਚਾਰ ਦੇ ਮੂਲ ਤੱਤ ਹਨ ਜਿਨ੍ਹਾਂ ਦੇ ਅਧਾਰ ਤੇ ਕਿਸੇ ਖਿੱਤੇ ਦੇ ਸਭਿਆਚਾਰ ਦੀ ਨਿਸ਼ਾਨਦੇਹੀ ਕੀਤੀ ਜਾਂਦੀ ਹੈ। ਸਾਰੇ ਸੰਸਾਰ ਦੀਆਂ ਕੌਮਾਂ ਦੇ ਸਭਿਆਚਾਰਾਂ ਦੀਆਂ ਆਪਣੀਆਂ-ਆਪਣੀਆਂ ਵਿਸ਼ੇਸ਼ ਵਿਲੱਖਣਤਾਵਾਂ ਹਨ। ਹਰ ਕੌਮ ਆਪਣੀ ਵਿਰਾਸਤ ਤੇ ਮਾਣ ਕਰਦੀ ਹੈ.. ਪੰਜਾਬੀਆਂ ਦੀਆਂ ਆਪਣੀਆਂ ਸ਼ਾਨਦਾਰ ਰਵਾਇਤਾਂ ਹਨ.. ਅਸੀਂ ਆਪਣੇ ਮਹਾਨ ਵਿਰਸੇ ਦੇ ਵਾਰਸ ਹਾਂ।ਪੱਛਮੀ ਸਭਿਆਚਾਰ ਦਾ ਪ੍ਰਭਾਵ ਸਾਡੇ ਘਰਾਂ ਤੀਕਰ ਪੁੱਜ ਗਿਆ ਹੈ। ਸਾਡੇ ਸਮਾਜਿਕ ਤੇ ਸਦਾਚਾਰਕ ਜੀਵਨ ਵਿੱਚ ਢੇਰ ਸਾਰੀਆਂ ਤਬਦੀਲੀਆਂ ਵਾਪਰੀਆਂ ਹਨ...ਪਹਿਰਾਵਾ, ਰਹਿਣਸਹਿਣ, ਖਾਣ-ਪੀਣ ਦੀਆਂ ਆਦਤਾਂ, ਰਸਮੋ-ਰਿਵਾਜ ਤੇ ਨੈਤਿਕ ਕਦਰਾਂ-ਕੀਮਤਾਂ ਬਦਲ ਰਹੀਆਂ ਹਨ।ਰਿਸ਼ਤਾ-ਨਾਤਾ ਪ੍ਰਣਾਲੀ ਵਿੱਚ ਪਈਆਂ ਤੇੜਾਂ ਨੇ ਸਾਡੇ ਭਾਈਚਾਰਕ ਜੀਵਨ ਨੂੰ ਤਹਿਸ-ਨਹਿਸ ਕਰਕੇ ਰੱਖ ਦਿੱਤਾ ਹੈ, ਟੱਬਰ ਟੁੱਟ ਰਹੇ ਹਨ ਤੇ ਮੋਹ-ਮੁਹੱਬਤਾਂ ਦੀ ਗੱਲ ਬੀਤੇ ਸਮੇਂ ਦੀਵਾਰਤਾ ਬਣ ਕੇ ਰਹਿ ਗਈ ਹੈ। ਸਾਡੀ ਨੌਜਵਾਨ ਪੀੜੀ ਆਪਣੇ ਅਮੀਰ ਵਿਰਸੇ ਤੋਂ ਅਭਿਜ ਹੁੰਦੀ ਜਾ ਰਹੀ ਹੈ। ਸੋ ਅਜੋਕੇ ਗਿਆਨ-ਵਿਗਿਆਨ ਅਤੇ ਸੂਚਨਾ ਤਕਨਾਲੋਜੀ ਦੇ ਯੁਗ ਵਿੱਚ ਆਪਣੇ ਅਮੀਰ ਵਿਰਸੇ ਦੀ ਵਿਲੱਖਣਤਾ ਅਤੇ ਹੋਂਦ ਨੂੰ ਕਾਇਮ ਰੱਖਣਾ ਸਾਡੇ ਲਈ ਅਤਿਅੰਤ ਜ਼ਰੂਰੀ ਹੋ ਗਿਆ ਹੈ।

ਅਜੋਕੇ ਸਮੇਂ ਦੀਆਂ ਸਿਥਤੀਆਂ ਅਨੁਸਾਰ ਇਹ ਲਾਜ਼ਮੀ ਹੈ ਕਿ ਪੰਜਾਬ ਦੇ ਅਮੀਰ ਵਿਰਸੇ ਦੇ ਅਲੋਪ ਹੋ ਰਹੇ ਅੰਸ਼ਾਂ ਦੀ ਸੰਭਾਲ ਕੀਤੀ ਜਾਵੇ ਅਤੇ ਉਹਨਾਂ ਦੀ ਨਿਸ਼ਾਨਦੇਹੀ ਕਰਕੇ ਨੌਜਵਾਨ ਪੀੜੀ ਨੂੰ ਇਸ ਨਾਲ ਜੋੜਿਆ ਜਾਵੇ ਤਾਂ ਜੋ ਉਹ ਆਪਣੀ ਅਮੀਰ ਵਿਰਾਸਤ ਤੋਂ ਮੂੰਹ ਨਾ ਮੋੜਨ ਬਲਕਿ ਇਸੇ ਤੇ ਮਾਣ ਕਰ ਸਕਣ।ਇਸ ਪੁਸਤਕ ਵਿੱਚ ਪੰਜਾਬੀ ਸਭਿਆਚਾਰ ਤੇ ਲੋਕ-ਵਿਰਸੇ ਦੇ ਭਿੰਨ ਭਿੰਨ ਅੰਗਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਬਾਰੇ ਲੋੜੀਂਦੀ ਜਾਣਕਾਰੀ ਦੇਣ ਦਾ ਯਤਨ ਕੀਤਾ ਗਿਆ ਹੈ। ਆਸ ਹੈ ਪਾਠਕ ਇਸ ਪੁਸਤਕ ਨੂੰ ਦਿਲਚਸਪੀ ਨਾਲ ਪੜਨਗੇ ਅਤੇ ਆਪਣੇ ਸਭਿਆਚਾਰ ਤੋਂ ਜਾਣੂ ਹੋਣਗੇ।

-ਸੁਖਦੇਵ ਮਾਦਪੁਰੀ unistarbooks.com ISBN 978-93-5017-025-0 UNISTAR BOOKS PVT. LTD. INDIA Chandigarh: 26-27 Top Floor, Sector 34A Ph: +91-172-5077427, 5077428, 5089761 Ludhiana : Punjabi Bhawan • +919815471219 9ll? 89356ll17 dਟੇ 5 Rs. 200/