ਪੰਨਾ:ਪੰਜਾਬੀ ਸਭਿਆਚਾਰ ਦੀ ਆਰਸੀ - ਸੁਖਦੇਵ ਮਾਦਪੁਰੀ.pdf/25

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ




ਲੋਕ ਅਖਾਣ

ਲੋਕ ਸਾਹਿਤ ਆਦਿ ਕਾਲ ਤੋਂ ਹੀ ਜਨ ਸਾਧਾਰਨ ਲਈ ਮਨੋਰੰਜਨ ਦਾ ਵਿਸ਼ੇਸ਼ ਸਾਧਨ ਹੀ ਨਹੀਂ ਰਿਹਾ ਬਲਕਿ ਉਹਨਾਂ ਦੇ ਜੀਵਨ ਦੀ ਅਗਵਾਈ ਵੀ ਕਰਦਾ ਰਿਹਾ ਹੈ। ਮਨੁੱਖ ਦੇ ਜਨਮ ਦੇ ਨਾਲ ਹੀ ਇਸ ਦਾ ਜਨਮ ਹੁੰਦਾ ਹੈ : ਇਹ ਉਹ ਦਰਪਣ ਹੈ ਜਿਸ ਰਾਹੀਂ ਕਿਸੇ ਵਿਸ਼ੇਸ਼ ਖਿੱਤੇ ਅਤੇ ਉਸ ਵਿੱਚ ਵਸਦੇ ਲੋਕਾਂ ਦੇ ਸਭਿਆਚਾਰ ਅਤੇ ਸੰਸਕ੍ਰਿਤੀ ਦੇ ਦਰਸ਼ਨ ਹੁੰਦੇ ਹਨ।ਲੋਕ ਸਾਹਿਤ ਪੀੜ੍ਹੀਓ ਪੀੜ੍ਹੀ ਸਾਡੇ ਤੀਕ ਪੁੱਜਦਾ ਹੈ। ਇਹ ਸਾਡੇ ਇਤਿਹਾਸ ਅਤੇ ਸਭਿਆਚਾਰ ਦਾ ਵੱਡਮੁੱਲਾ ਸਰਮਾਇਆ ਹੀ ਨਹੀਂ ਸਗੋਂ ਮਾਣ ਕਰਨ ਯੋਗ ਅਤੇ ਸਾਂਭਣ ਯੋਗ ਵਿਰਸਾ ਵੀ ਹੈ। ਲੋਕ ਗੀਤ, ਲੋਕ ਕਹਾਣੀਆਂ, ਲੋਕ ਅਖਾਣ, ਲੋਕ ਬੁਝਾਰਤਾਂ, ਲੋਕ ਨਾਚ ਅਤੇ ਲੋਕ ਖੇਡਾਂ ਪੰਜਾਬੀ ਲੋਕ ਧਾਰਾ ਦੇ ਅਨਿਖੜਵੇਂ ਅੰਗ ਹਨ।

| ਜਿੱਥੇ ਲੋਕ ਗੀਤ ਜਨ ਸਧਾਰਨ ਦੇ ਮਨੋਭਾਵ ਪ੍ਰਗਟਾਣ ਲਈ ਆਪਣਾ ਪ੍ਰਮੁੱਖ ਸਥਾਨ ਰੱਖਦੇ ਹਨ ਉੱਥੇ ਲੋਕ ਅਖਾਣ ਲੋਕਾਂ ਦੇ ਸਦੀਆਂ ਤੋਂ ਕਮਾਏ ਹੋਏ ਤਜਰਬੇ ਅਤੇ ਜੀਵਨ ਦੀਆਂ ਅਟੱਲ ਸੱਚਾਈਆਂ ਨੂੰ ਲੋਕਾਂ ਅੱਗੇ ਉਘਾੜ ਕੇ ਪੇਸ਼ ਕਰਦੇ ਹਨ। ਇਹ ਉਹ ਬੇਸ਼ਕੀਮਤ ਹੀਰੇ ਮੋਤੀਆਂ ਦੀਆਂ ਲੜੀਆਂ ਹਨ ਜਿਨ੍ਹਾਂ ਵਿੱਚ ਜੀਵਨ ਤੱਤ ਪਰੋਏ ਹੋਏ ਹਨ। ਇਹ ਸਾਡੇ ਜੀਵਨ ਵਿੱਚ ਰਸ ਹੀ ਨਹੀਂ ਘੋਲਦੇ, ਸੋਹਜ ਵੀ ਪੈਦਾ ਕਰਦੇ ਹਨ ਅਤੇ ਜੀਵਨ ਦੀਆਂ ਕਈ ਸਮੱਸਿਆਵਾਂ ਵੀ ਸੁਲਝਾਉਂਦੇ ਹਨ।

ਲੋਕ ਗੀਤਾਂ ਵਾਂਗ ਅਖਾਣ ਵੀ ਕਿਸੇ ਵਿਸ਼ੇਸ਼ ਵਿਅਕਤੀ ਦੀ ਰਚਨਾ ਨਹੀਂ ਹੁੰਦੇ ਬਲਕਿ ਇਹ ਸਮੁੱਚੀ ਕੌਮ ਦੇ ਸਦੀਆਂ ਕਮਾਏ ਹੋਏ ਅਨੁਭਵ ਨੂੰ ਸਮੇਂ ਦੀ ਕੁਠਾਲੀ ਵਿੱਚ ਸੋਧ ਕੇ ਜੀਵਨ ਪਰਵਾਹ ਵਿੱਚ ਰਲ ਜਾਂਦੇ ਹਨ।
ਮਸ਼ੀਨੀ ਸਭਿਅਤਾ ਦੇ ਪ੍ਰਭਾਵ ਦੇ ਕਾਰਨ ਪੰਜਾਬ ਦੇ ਲੋਕ ਜੀਵਨ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਆ ਗਈਆਂ ਹਨ। ਅੱਜ ਪੁਰਾਣਾ ਪੰਜਾਬ ਕਿਧਰੇ ਵੀ ਨਜ਼ਰ ਨਹੀਂ ਆ ਰਿਹਾ। ਸਮੁੱਚੇ ਪਿੰਡ ਸੜਕਾਂ ਰਾਹੀਂ ਸ਼ਹਿਰਾਂ ਨਾਲ ਜੁੜ ਗਏ ਹਨ। ਖੇਤੀ-ਬਾੜੀ ਕਰਨ ਦੇ ਢੰਗ ਤਬਦੀਲ ਹੋ ਗਏ ਹਨ। ਹਰਟਾਂ ਦੀ ਥਾਂ ਟਿਊਬਵੈੱਲ ਅਤੇ ਬਲਦਾਂ ਦੀ ਥਾਂ ਟਰੈਕਟਰ ਆ ਗਏ ਹਨ। ਪਿੰਡਾਂ ਦਾ ਵੀ ਸ਼ਹਿਰੀਕਰਨ ਹੋ ਰਿਹਾ ਹੈ| ਘਰ-ਘਰ ਰੇਡੀਓ ਤੇ ਟੈਲੀਵਿਜ਼ਨ ਸੁਣਾਈ ਦੇਂਦੇ ਹਨ। ਪਿੰਡਾਂ ਵਿੱਚ ਨਾ ਹੁਣ ਪਹਿਲਾਂ ਵਾਂਗ ਸੱਥਾਂ ਤੇ ਮਹਿਫਲਾਂ ਜੁੜਦੀਆਂ ਹਨ ਨਾ ਦੁਪਹਿਰਾਂ ਪਿੰਡਾਂ ਦੇ ਬਰੋਟਿਆਂ-ਟਾਹਲੀਆਂ ਦੀ ਛਾਵੇਂ ਲੋਕ ਮਿਲ ਬੈਠਦੇ ਹਨ, ਨਾ ਕਿਧਰੇ ਤਿੰਜਣਾਂ ਦੀ ਘੂਕਰ ਸੁਣਾਈ ਦਿੰਦੀ ਹੈ ਨਾ ਹੀ ਬਲਦਾਂ ਦੇ ਗਲਾਂ ਵਿੱਚ ਪਾਈਆਂ ਟੱਲੀਆਂ ਦੀ ਟੁਣਕਾਰ| ਪੰਜਾਬ ਦੇ ਲੋਕ ਜੀਵਨ ਵਿੱਚੋਂ ਬਹੁਤ ਕੁਝ ਵਿੱਸਰ ਰਿਹਾ ਹੈ, ਰਾਤ ਨੂੰ ਬਾਤਾਂ ਪਾਉਣ ਅਤੇ ਬੁਝਾਰਤਾਂ ਬੁੱਝਣ ਦੀ ਪ੍ਰਥਾ ਖਤਮ ਹੋ ਰਹੀ ਹੈ। ਪਰਿਆ ਵਿੱਚ ਬੈਠੇ ਵਡਾਰੂ ਵੀ ਆਪਣੀ ਬੋਲਚਾਲ ਵਿੱਚ ਅਖਾਣਾਂ ਦੀ ਵਰਤੋਂ ਕਰਦੇ ਕਿਧਰੇ ਵਿਖਾਈ ਨਹੀਂ ਦਿੰਦੇ...ਪਿੰਡਾਂ ਵਿੱਚ ਸੱਥਾਂ ਅਤੇ ਖੁੰਡਾਂ ਤੇ ਬੈਠ ਕੇ ਵਿਚਾਰ ਵਟਾਂਦਰਾ ਕਰਨ ਦੀ ਗੱਲ ਵੀ ਬੀਤੇ ਸਮੇਂ ਦੀ

21 ' ਪੰਜਾਬੀ ਸਭਿਆਚਾਰ ਦੀ ਆਰਸੀ{{rh||21ਪੰਜਾਬੀ ਸਭਿਆਚਾਰ ਦੀ ਆਰਸੀ|]]|}