ਪੰਨਾ:ਪੰਜਾਬੀ ਸਭਿਆਚਾਰ ਦੀ ਆਰਸੀ - ਸੁਖਦੇਵ ਮਾਦਪੁਰੀ.pdf/55

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਦਾ ਦਾਬਾ ਵੱਖਰਾ। ਪੰਜਾਬਣ ਸਦਾ ਸੁੰਗੜੀ-ਸੁੰਗੜੀ ਰਹੀ ਹੈ। ਸਿਰਫ਼ ਵਿਆਹ ਦਾ ਹੀ ਅਵਸਰ ਹੁੰਦਾ ਹੈ ਜਿੱਥੇ ਉਹ ਆਪਣੇ ਦੱਬੇ ਭਾਂਬੜ ਬਾਹਰ ਕੱਢਦੀ ਹੈ। ਉਹ ਸਿੱਠਣੀਆਂ ਦੇ ਰੂਪ ਵਿੱਚ ਲਾੜੇ ਨੂੰ, ਉਸ ਦੀ ਮਾਂ, ਬਾਪ, ਭੈਣਾਂ ਨੂੰ ਖੂਬ ਪੁਣਦੀ ਹੈ, ਉਹਨਾਂ ਦੀਆਂ ਕਮਜ਼ੋਰੀਆਂ ਦਾ ਮਖੌਲ ਉਡਾਉਂਦੀ ਹੈ। ਹਰ ਪਾਸੇ ਮਖੌਲ ਹੀ ਮਖੌਲ। ਕੋਈ ਗੁੱਸਾ ਨਹੀਂ, ਫੇਰ ਉਹ ਅਜਿਹੇ ਅਵਸਰ ਦਾ ਲਾਭ ਕਿਉਂ ਨਾ ਉਠਾਵੇ।

ਨਾਨਕਿਆਂ ਦੇ ਮੇਲ ਦਾ ਵਿਆਹ ਵਿੱਚ ਵਿਸ਼ੇਸ਼ ਹੱਥ ਹੁੰਦਾ ਹੈ। ਜਿਵੇਂ ਕਹਿੰਦੇ ਹਨ ਨਾਨਕਿਆਂ ਦਾ ਤਾਂ ਅੱਧਾ ਵਿਆਹ ਹੁੰਦਾ ਹੈ ਚਾਹੇ ਕੁੜੀ ਦਾ ਹੋਵੇ ਚਾਹੇ ਮੁੰਡੇ ਦਾ। ਇਸੇ ਕਰਕੇ ਨਾਨਕਿਆਂ ਦਾ ਮੇਲ ਸਿੱਠਣੀਆਂ ਦੇ ਪਿੜ ਵਿੱਚ ਮੁੱਖ ਨਿਸ਼ਾਨਾ ਬਣਿਆ ਹੁੰਦਾ ਹੈ।

ਜਦੋਂ ਨਾਨਕਾ ਮੇਲ ਆਉਂਦਾ ਹੈ ਤਾਂ ਪਿੰਡੋਂ ਬਾਹਰ ਉਨ੍ਹਾਂ ਦੇ ਸੁਆਗਤ ਲਈ ਪਿੰਡ ਦੀਆਂ ਜਨਾਨੀਆਂ ਪੁੱਜ ਜਾਂਦੀਆਂ ਹਨ। ਦੋਨੋਂ ਧਿਰਾਂ ਇਕ ਦੂਜੇ ਦਾ ਸੁਆਗਤ ਸਿੱਠਣੀਆਂ ਨਾਲ ਕਰਦੀਆਂ ਹਨ:- ਹੁਣ ਕਿਧਰ ਗਈਆਂ

ਨੀ ਬੀਬੀ ਤੇਰੀਆਂ ਨਾਨਕੀਆਂ
 

ਅਸੀਂ ਹਾਜ਼ਰ ਨਾਜ਼ਰ ਫੁੱਲਾਂ ਬਰਾਬਰ ਖੜੀਆਂ

ਨੀ ਬੀਬੀ ਤੇਰੀਆਂ ਨਾਨਕੀਆਂ
 

ਨੀ ਕਿਧਰ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ
ਚੱਬੀਆਂ ਸੀ ਮੱਠੀਆਂ
ਜੰਮੀਆਂ ਸੀ ਕੱਟੀਆਂ
ਕੱਟੀਆਂ ਚਰਾਵਣ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ

ਹੁਣ ਕਿਧਰ ਗਈਆਂ ਨੀ ਬੀਬੀ ਤੇਰੀਆਂ ਨਾਨਕੀਆਂ
 

ਚੱਬੇ ਸੀ ਪਕੌੜੇ
ਜੰਮੇ ਸੀ ਜੌੜੇ
ਜੌੜੇ ਖਿਡਾਵਣ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ

ਨੀ ਕਿੱਧਰ ਗਈਆਂ ਬੀਬੀ ਤੇਰੀਆਂ ਨਾਨਕੀਆਂ
 

ਚੱਬੇ ਸੀ ਪਕੌੜੇ
ਜੰਮੇ ਸੀ ਜੌੜੇ
ਜੌੜੇ ਖਿਡਾਵਣ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ
ਨੀ ਕਿੱਧਰ ਗਈਆਂ ਬੀਬੀ ਤੇਰੀਆਂ ਨਾਨਕੀਆਂ

49/ਪੰਜਾਬੀ ਸਭਿਆਚਾਰ ਦੀ ਆਰਸੀ