ਗਿਆ। ਇਕ ਆਹ ਸੀਨਿਓਂ ਪਾਰ ਹੋ ਗਈ....ਓਪਰਾ ਬੰਦਾ ਜਲ ਪਾਣੀ ਛਕ ਕੇ ਆਪਣੇ ਰਾਹ ਪਿਆ ਤੇ ਜੀਊਣੇ ਦੇ ਚਿੱਤ ਨੂੰ ਚਿਤਮਣੀ ਲਗ ਗਈ। ਉਹ ਅਜੀਬ ਬੇਚੈਨੀ ਦਾ ਸ਼ਿਕਾਰ ਹੋ ਗਿਆ।
ਜੀਊਣੇ ਮੌੜ ਸੁਣੀ ਗੱਲ ਲੱਗੀ ਕਾਲਜੇ ਨੂੰ ਸੱਲ,
ਅਜ ਕੱਲ੍ਹ ਲਵਾਂ ਵੈਰ ਐਨ ਫੇਰ ਖਾਵਾਂ ਰੱਜ ਕੇ।
ਏਹੋ ਆਉਂਦੀ ਦਲੇਰੀ ਜਗ ਜਮਣਾ ਨਾ ਦੂਜੀ ਵੇਰੀ,
ਮੇਰੀ ਹੈ ਸਲਾਹ ਮਾਰਾਂ ਅਹਿਮਦ ਨੂੰ ਭੱਜ ਕੇ।(ਭਗਵਾਨ ਸਿੰਘ)
ਇਕ ਜਵਾਲਾ ਜੀਊਣੇ ਦੇ ਸੀਨੇ 'ਚ ਮਘ ਰਹੀ ਸੀ। ਉਹਨੇ ਘਰੋਂ ਗੰਡਾਸੀ ਚੁੱਕੀ ਅਤੇ ਚੁੱਪ-ਚਾਪ, ਆਪਣੇ ਖੇੜੇ ਨੂੰ ਸਿਰ ਨਿਵਾ ਕੇ, ਜੰਗਲ ਵੱਲ ਨੂੰ ਤੁਰ ਪਿਆ। ਅਗਾਂਹ ਉਹਨੂੰ ਜੰਗਲ 'ਚ ਸ਼ਿਕਾਰ ਖੇਡਦਾ ਇਕ ਅੰਗਰੇਜ਼ ਟੱਕਰਿਆ ਜਿਸ ਪਾਸੋਂ ਉਹਨੇ ਝਪਟਾ ਮਾਰ ਕੇ ਉਹਦੀ ਰਫ਼ਲ ਖੋਹ ਲਈ ਤੇ ਉਸ ਨੂੰ ਭਜਾ ਦਿੱਤਾ।
ਅਗਾਂਹ ਡਾਕੂਆਂ ਦੀ ਇਕ ਟੋਲੀ ਟੱਕਰ ਗਈ। ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਬਈ ਜੀਊਣਾ ਕਿਸ਼ਨੇ ਦਾ ਭਰਾ ਐ ਤਾਂ ਖ਼ੁਸ਼ੀ-ਖ਼ੁਸ਼ੀ ਉਹਨੂੰ ਆਪਣਾ ਭਾਈਵਾਲ ਬਣਾ ਲਿਆ।
ਜੀਊਣਾ ਡਾਕੇ ਮਾਰਨ ਲੱਗਾ। ਇਕ ਸ਼ਰਤ ਇਹ ਲਾਈ
ਕਿਸੇ ਦੀ ਨੂੰਹ-ਧੀ ਨੂੰ ਮੈਲ਼ੀ ਅੱਖ ਨਾਲ਼ ਨਹੀਂ ਵੇਖਣਾ, ਨਾ ਹੀ ਮੌੜੀਂ ਜਾ ਕੇ ਡਾਕਾ ਮਾਰਨਾ ਹੈ। ਗ਼ਰੀਬ ਗੁਰਬੇ ਦੀ ਮਦਦ ਕਰਨੀ ਐ.......।ਆਏ ਦਿਨ ਜੀਊਣੇ ਮੌੜ ਦੀਆਂ ਲੁੱਟਾਂ-ਖੋਹਾਂ, ਮਾਰ-ਧਾੜ, ਬਰਾਤਾਂ ਡੱਕਣ, ਸੂਦਖੋਰਾਂ ਤੇ ਸੁਨਿਆਰਾਂ ਨੂੰ ਲੁੱਟਣ ਦੀਆਂ ਖ਼ਬਰਾਂ ਆਉਣ ਲੱਗੀਆਂ। ਪੁਲਿਸ ਉਹਦਾ ਪਿੱਛਾ ਕਰਦੀ। ਜੀਊਣਾ ਡਾਹ ਨਾ ਦੇਂਦਾ। ਪੁਲਿਸ ਨਮੋਸ਼ੀ ਦੀ ਮਾਰੀ ਪਈ ਸੀ। ਸਾਰੇ ਇਲਾਕੇ ਵਿੱਚ ਜੀਊਣੇ ਦੀ ਬੱਲੇ-ਬੱਲੇ ਸੀ। ਪੁਲਿਸ ਉਹਦੀ ਸੂਰਮਤਾਈ ਤੋਂ ਡਰਦੀ ਉਹਨੂੰ ਹੱਥ ਨਹੀਂ ਸੀ ਪਾਉਂਦੀ। ਉਸ ਨੂੰ ਫੜਨ ਲਈ ਉਹਦੇ ਸਿਰ ਦਾ ਇਨਾਮ ਸਰਕਾਰ ਨੇ ਐਲਾਨਿਆ ਹੋਇਆ ਸੀ। ਧੀ-ਭੈਣ ਦੀ ਇੱਜ਼ਤ ਦਾ ਸਾਂਝੀਵਾਲ ਹੋਣ ਕਾਰਨ ਤੇ ਗਊ ਗ਼ਰੀਬ ਦਾ ਰੱਖਿਅਕ ਹੋਣ ਕਰਕੇ ਪਿੰਡ ਦੇ ਲੋਕ ਉਸ ਨੂੰ ਹੱਥੀਂ ਛਾਵਾਂ ਕਰਦੇ ਸਨ। ਪੁਲਿਸ ਆਈ ਤੇ ਉਹ ਕਿਸੇ ਦੇ ਵੀ ਘਰ ਲੁੱਕ ਸਕਦਾ ਸੀ।
ਕਈ ਦਿਲਚਸਪ ਤੇ ਅਲੋਕਾਰ ਘਟਨਾਵਾਂ ਤੇ ਕਹਾਣੀਆਂ ਉਹਦੇ ਨਾਂ ਨਾਲ਼ ਜੁੜੀਆਂ ਹੋਈਆਂ ਹਨ।
ਉਹ ਆਪਣੀ ਮਾਰ-ਧਾੜ ਦਾ ਲੁੱਟਿਆ ਮਾਲ ਕੰਡਿਆਲ ਪਿੰਡ ਦੇ ਕਾਂਸ਼ੀ ਰਾਮ ਬਾਣੀਏਂ ਕੋਲ਼ ਰੱਖਿਆ ਕਰਦਾ ਸੀ। ਇਕ ਦਿਨ ਬਾਣੀਏਂ ਦਾ ਦਿਲ ਬੇਈਮਾਨ ਹੋ ਗਿਆ, ਉਸ ਨੇ ਜੀਊਣੇ ਨੂੰ ਫੜਾ ਕੇ ਉਹਦਾ ਮਾਲ ਹੜੱਪ ਕਰਨ ਬਾਰੇ ਮਨ ਬਣਾ ਲਿਆ ਤੇ ਪੁਲਿਸ ਨੂੰ ਖ਼ਬਰ ਦੇ ਦਿੱਤੀ ਬਈ ਭਲਕੇ ਜੀਊਣੇ ਨੇ ਆਉਣੈ। ਪੁਲਿਸ ਆ
ਪੰਜਾਬ ਦੇ ਲੋਕ ਨਾਇਕ/100