ਸਮੱਗਰੀ 'ਤੇ ਜਾਓ

ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/110

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਰਾਤ ਦਿਨ ਭੋਗ ਕੇ ਪਰਾਈਆਂ ਤੀਵੀਂਆਂ
ਸੂਰਮਾਂ ਸਦਾਵੇਂ ਅੱਖਾਂ ਪਾਵੇਂ ਨੀਵੀਆਂ
ਪਾਈ ਨਾ ਕਦਰ ਲਾਲ ਦੀ ਪਰਖ ਕੇ।
ਲਾਲ ਸੂਹਾ ਹੋ ਗਿਆ ਸੂਰਮਾ ਹਰਖ ਕੇ
ਮੋਢੇ ਨਾਲ਼ ਲਾਵੇ ਚਕ ਕੇ ਮਸ਼ੀਨ ਨੂੰ
ਪੇਚ ਨੂੰ ਨਕਾਲ਼ ਭਰੇ ਮੈਗਜ਼ੀਨ ਨੂੰ
ਮੱਲ ਵੰਨੀਂ ਛੱਡੇ ਜੋੜ ਜੋੜ ਸ਼ਿਸ਼ਤਾਂ
ਦੇਰ ਨਾ ਲਗਾਵੇ ਤਾਰ ਦੇਵੇ ਕਿਸ਼ਤਾਂ
ਰਜਬ ਅਲੀ ਘੜੀ ਵਿੱਚ ਉੜਾਤੀ ਗਰਦ ਐ
ਆਖ਼ਰ ਸ਼ਰਮ ਜੀਹਦੇ ਜਾਣੋਂ ਮਰਦ ਐ

ਪੰਜਾਬ ਦੇ ਲੋਕ ਨਾਇਕ/106