ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/112

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ

ਲਟ-ਲਟ ਬਲਦੀ ਅੱਖ ਜਦੋਂ ਘੁੱਕਰ ਨਾਲ਼ ਲੜੀ ਤਾਂ ਉਹ ਵਿਨ੍ਹਿਆਂ ਗਿਆ। ਬੀਰੋ ਨੂੰ ਪਾਉਣ ਲਈ ਉਹ ਬਿਉਂਤਾਂ ਬਨਾਉਣ ਲੱਗਾ। ਉਸ ਦਾ ਮਨ ਬੇਈਮਾਨ ਹੋ ਗਿਆ। ਉਸ ਦੇ ਲਈ ਸੁੱਚਾ ਰਾਹ ਦਾ ਰੋੜਾ ਬਣਿਆ ਖਲੋਤਾ ਸੀ। ਰੋੜਾ ਕਿਵੇਂ ਦੂਰ ਹੋਵੇ.....ਮੰਦਵਾੜੇ ਦੇ ਦਿਨ ਸਨ, ਘੁੱਕਰ ਸੁੱਚੇ ਨੂੰ ਵਰਗਲ਼ਾ ਕੇ ਫ਼ੌਜ ਵਿੱਚ ਭਰਤੀ ਹੋਣ ਲਈ ਫਿਰੋਜ਼ਪੁਰ ਛਾਉਣੀ ਲੈ ਵੜਿਆ। ਸੁੱਚਾ ਤਾਂ ਭਰਤੀ ਹੋ ਗਿਆ ਪਰੰਤੂ ਘੁੱਕਰ ਬਹਾਨਾ ਘੜ ਕੇ ਵਾਪਸ ਪਿੰਡ ਆ ਗਿਆ।

ਧੋਖਾ ਕਰਿਆ ਮੱਲ ਨੇ ਸੁੱਚੇ ਦੇ ਨਾਲ਼ ਜੀ
ਦੇ ਕੇ ਦੁਲਾਸਾ ਪਹਿਲਾਂ ਲੈ ਗਿਆ ਨਾਲ਼ ਜੀ
ਕਿੱਡਾ ਦਗਾ ਕੀਤਾ ਨਾਲ਼ ਪਾਜੀ ਯਾਰ ਦੇ
ਨੌਕਰ ਕਰਾਤਾ ਪਿੱਛੇ ਬੀਰੋ ਨਾਰ ਦੇ(ਰੀਠਾ ਦੀਨ)

ਓਧਰ ਸੁੱਚਾ ਫ਼ੌਜ ਵਿੱਚ ਭਰਤੀ ਹੋ ਕੇ ਦੂਰ ਚਲਿਆ ਗਿਆ। ਏਧਰ ਘੁੱਕਰ ਨੇ ਅਤਿ ਚੁੱਕ ਲਈ। ਉਸ ਦੇ ਵੈਲਪੁਣੇ ਕਾਰਨ ਪਿੰਡ ਵਿੱਚ ਉਹਦੇ ਸਾਹਮਣੇ ਕੋਈ ਕੁਸਕਦਾ ਨਹੀਂ ਸੀ। ਉਹਨੇ ਨਰੈਣੇ ਦੀ ਪ੍ਰਵਾਹ ਨਾ ਕਰਦਿਆਂ ਬੀਰੋ ਨੂੰ ਅਜਿਹਾ ਫੁਸਲਾਇਆ ਕਿ ਉਹ ਸ਼ਰੇਆਮ ਘੁੱਕਰ ਦੇ ਘਰ ਆਉਣ ਜਾਣ ਲੱਗੀ। ਸਾਰੇ ਪਿੰਡ ਵਿੱਚ ਤੋਏ-ਤੋਏ ਹੋ ਰਹੀ ਸੀ। ਨਰੈਣੇ ਨੇ ਘੁੱਕਰ ਦੇ ਲੱਖ ਵਾਸਤੇ ਪਾਏ, ਸੁੱਚੇ ਦੀ ਵਟਾਈ ਪੱਗ ਦੀ ਲਾਜ ਪਾਲਣ ਲਈ ਆਖਿਆ। ਉਹਨੇ ਬੀਰੋ ਨੂੰ ਵੀ ਵੱਖ ਸਮਝਾਇਆ, ਘੂਰਿਆ-ਘਪਿਆ ਪਰ ਹੰਕਾਰਿਆ ਘੁੱਕਰ ਸਗੋਂ ਹੋਰ ਮਸਤ ਗਿਆ:

ਆਖਦਾ ਘੁੱਕਰ ਮੇਰੀ ਸੁਣੋ ਗੱਲ ਜੋ
ਬੋਲਿਆ ਜਾਂ ਇਹਨੂੰ ਤੇਰੀ ਲਾਹਦੂੰ ਖੱਲ ਜੋ
ਤੂੰ ਕੀ ਦੱਸ ਲਗਦਾ ਹੈਂ ਬੀਰੋ ਨਾਰ ਦਾ
ਆਖਦਾ ਘੁੱਕਰ ਭਰਿਆ ਹੰਕਾਰ ਦਾ
ਦੋਹਾਂ ਦਾ ਮੈਂ ਕੁੱਟ ਕੇ ਬਣਾ ਦੂੰ ਚੂਰਮਾ
ਉਹਨੂੰ ਵੀ ਸਦਾ ਲੈ ਜੋ ਕਹਾਵੇ ਸੂਰਮਾ
ਪੀਊਂ ਥੋਡੀ ਰੱਤ ਖੜ੍ਹਾ ਲਲਕਾਰਦਾ
ਆਖਦਾ ਘੁੱਕਰ ਭਰਿਆ ਹੰਕਾਰ ਦਾ(ਰੀਠਾ ਦੀਨ)

ਘੁੱਕਰ ਨੇ ਵਟਾਈ ਪੱਗ ਦੀ ਲਾਜ ਨਾ ਰੱਖੀ। ਨਰੈਣੇ ਦਾ ਜੀਣਾ ਹਰਾਮ ਹੋ ਗਿਆ। ਸ਼ਰੇਆਮ ਉਹਦੀ ਵਹੁਟੀ ਘੁੱਕਰ ਦੇ ਘਰ ਵਸਦੀ ਪਈ ਸੀ। ਸੱਥ ਵਿੱਚ ਰੁਲਦੀ ਪੱਗ ਉਸ ਤੋਂ ਸਹਾਰੀ ਨਾ ਗਈ। ਉਸ ਨੇ ਆਪਣੇ ਛੋਟੇ ਵੀਰ ਸੁੱਚੇ ਨੂੰ ਖ਼ਤ ਲਿਖ ਕੇ ਸਾਰੇ ਹਾਲਾਤ ਤੋਂ ਜਾਣੂੰ ਕਰਵਾ ਦਿੱਤਾ।

ਸੁੱਚਾ ਨਰੈਣੇ ਦੀ ਚਿੱਠੀ ਪੜ੍ਹਦੇ ਸਾਰ ਹੀ ਤੜਫ਼ ਉੱਠਿਆ। ਉਹਦੀ ਅਣਖ ਜਾਗ ਪਈ ਤੇ ਖ਼ੂਨ ਉਬਾਲ਼ੇ ਖਾਣ ਲੱਗਾ। ਉਹਨੇ ਆਪਣੇ ਅੰਗਰੇਜ਼ ਅਫ਼ਸਰ ਕੋਲ਼ ਜਾ ਅਰਜ਼ ਗੁਜ਼ਾਰੀ। ਅਜੇ ਕੁਝ ਦਿਨ ਪਹਿਲਾਂ ਹੀ ਸੁੱਚੇ ਨੇ ਸਾਹਿਬ ਦੇ ਬੰਗਲੇ ਨੂੰ ਜਦੋਂ

ਪੰਜਾਬ ਦੇ ਲੋਕ ਨਾਇਕ/108