ਸਮੱਗਰੀ 'ਤੇ ਜਾਓ

ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/144

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

12

ਪੁੰਨੂੰ ਵਰਗੇ ਬਲੋਚ ਬਥੇਰੇ
ਨਾ ਰੋ ਧੀਏ ਸੱਸੀਏ

13

ਮੈਂ ਵੱਟ ਲਿਆਵਾਂ ਪੂਣੀਆਂ
ਧੀਏ ਚਰਖੇ ਨੂੰ ਚਿੱਤ ਲਾ
ਜਾਂਦੇ ਪੁੰਨੂੰ ਨੂੰ ਜਾਣ ਦੇ
ਧੀਏ ਕੌਲ਼ੇ ਦੀ ਗਈ ਨੀ ਬਲਾ

ਅੱਗ ਲਾਵਾਂ ਤੇਰੀਆਂ ਪੂਣੀਆਂ
ਚਰਖੇ ਨੂੰ ਨਦੀ ਨੀ ਹੜ੍ਹਾ
ਜਾਨ ਤਾਂ ਮੇਰੀ ਲੈ ਗਿਆ
ਨੀ ਚੀਰੇ ਦੇ ਲੜ ਲਾ
ਜਾਂਦੇ ਪੁੰਨੂੰ ਨੂੰ ਮੋੜ ਲੈ

ਸੂਟ ਸਮਾਵਾਂ ਰੇਸ਼ਮੀ
ਚੁੰਨੀਆਂ ਦੋਵਾਂ ਨੀ ਰੰਗਾ
ਜਾਂਦੇ ਪੁੰਨੂੰ ਨੂੰ ਜਾਣ ਦੇ
ਕੌਲ਼ੇ ਦੀ ਗਈ ਨੀ ਬਲਾ

ਅੱਗ ਲਾਵਾਂ ਤੇਰੇ ਸੂਟ ਨੂੰ
ਚੁੰਨੀਆਂ ਦੇਵਾਂ ਨੀ ਮਚਾ
ਜਾਨ ਤਾਂ ਮੇਰੀ ਲੈ ਗਿਆ
ਚੀਰੇ ਦੇ ਲੜ ਲਾ
ਨੀ ਜਾਂਦੇ ਪੁੰਨੂੰ ਨੂੰ ਮੋੜ ਲੈ

ਬੂਰੀ ਜਿਹੀ ਮੱਝ ਲੈ ਦਿਆਂ
ਧੀਏ ਮੱਖਣਾਂ ਨਾਲ ਟੁੱਕ ਖਾ
ਜਾਂਦੇ ਪੁੰਨੂੰ ਨੂੰ ਜਾਣ ਦੇ
ਕੌਲ਼ੇ ਦੀ ਗਈ ਨੀ ਬਲਾ

ਅੱਗ ਲਾਵਾਂ ਤੇਰੀ ਮੱਖਣੀ
ਬੂਰੀ ਨੂੰ ਬੱਗ ਨੀ ਰਲ਼ਾ
ਜਾਨ ਤਾਂ ਮੇਰੀ ਲੈ ਗਿਆ

ਪੰਜਾਬ ਦੇ ਲੋਕ ਨਾਇਕ/140