ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/147

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਲੀੜੇ ਲਾਹ ਕੇ ਰੱਖੇ ਪੱਤਣ ਤੇ
ਜਾਲ਼ ਚੁਫੇਰੇ ਲਾਇਆ
ਅੱਗੇ ਤਾਂ ਮਛਲੀ ਸੌ ਸੌ ਫਸਦੀ
ਅੱਜ ਲੋਹੜਾ ਕੀ ਆਇਆ
ਯਾਰ ਮੇਰੇ ਨੇ ਮੰਗਣਾ ਗੋਸ਼ਤ
ਮੈਨੂੰ ਨਹੀਂ ਥਿਆਇਆ
ਲੈ ਕੇ ਫੇਰ ਨਾਮ ਗੁਰਾਂ ਦਾ
ਚੀਰਾ ਪੱਟ ਨੂੰ ਲਾਇਆ
ਡੇਢ ਸੇਰ ਜਾਂ ਕੱਢ ਲਿਆ ਗੋਸ਼ਤ
ਵਿੱਚ ਥਾਲ਼ ਦੇ ਪਾਇਆ
ਲੈ ਕੇ ਮਹੀਂਵਾਲ ਤੁਰ ਪਿਆ
ਕੋਲ਼ ਸੋਹਣੀ ਦੇ ਆਇਆ
ਖ਼ਾਤਰ ਸੋਹਣੀ ਦੀ
ਪੱਟ ਚੀਰ ਕਬਾਬ ਬਣਾਇਆ

5

ਤੂੰ ਹੱਸਦੀ ਦਿਲ ਰਾਜ਼ੀ ਮੇਰਾ
ਲੱਗਦੇ ਨੇ ਬੋਲ ਪਿਆਰੇ
ਚੱਲ ਕਿਧਰੇ ਦੋ ਗੱਲਾਂ ਕਰੀਏ
ਬਹਿ ਕੇ ਨਦੀ ਕਿਨਾਰੇ
ਲੁਕ ਲੁਕ ਲਾਈਆਂ ਪਰਗਟ ਹੋਈਆਂ
ਵੱਜ ਗਏ ਢੋਲ ਨਗਾਰੇ
ਸੋਹਣੀਏ ਆ ਜਾ ਨੀ
ਡੁੱਬਦਿਆਂ ਨੂੰ ਰੱਬ ਤਾਰੇ

6

ਕਿੱਕਰੇ ਨੀ ਕੰਡਿਆਲੀਏ
ਤੇਰੀ ਠੰਢੜੀ ਛਾਂ
ਲਗ ਲਗ ਜਾਂਦੀਆਂ ਮਜਲਸਾਂ
ਬਹਿ ਬਹਿ ਜਾਣ ਦੀਵਾਨ
ਨੀਲੇ ਘੋੜੇ ਵਾਲ਼ਿਆ
ਘੋੜਾ ਸਹਿਜ ਦੁੜਾ

ਪੰਜਾਬ ਦੇ ਲੋਕ ਨਾਇਕ/143