ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/151

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ

ਮਿਰਜ਼ਾ ਸਾਹਿਬਾਂ

1

ਹੁਜ਼ਰੇ ਸ਼ਾਹ ਹਕੀਮ ਦੇ
ਇੱਕ ਜੱਟੀ ਅਰਜ਼ ਕਰੇ
ਮੈਂ ਬੱਕਰਾ ਦੇਨੀ ਆਂ ਪੀਰ ਦਾ
ਮੇਰਾ ਸਿਰ ਦਾ ਕੰਤ ਮਰੇ
ਪੰਜ ਸੱਤ ਮਰਨ ਗਵਾਂਢਣਾਂ
ਰਹਿੰਦੀਆਂ ਨੂੰ ਤਾਪ ਚੜ੍ਹੇ
ਹੱਟੀ ਢਹੇ ਕਰਾੜ ਦੀ
ਜਿੱਥੇ ਦੀਵਾ ਨਿਤ ਬਲ਼ੇ
ਕੁੱਤੀ ਮਰੇ ਫ਼ਕੀਰ ਦੀ
ਜਿਹੜੀ ਚਊਂ-ਚਊਂ ਨਿੱਤ ਕਰੇ
ਗਲ਼ੀਆਂ ਹੋਵਣ ਸੁੰਨੀਆਂ
ਵਿੱਚ ਮਿਰਜ਼ਾ ਯਾਰ ਫਿਰੇ

2

ਦੱਖਣ ਦੇ ਵੱਲੋਂ ਚੜ੍ਹੀਆਂ ਨੇ ਨ੍ਹੇਰੀਆਂ
ਉਡਦੇ ਨੇ ਗ਼ਰਦ ਗਵਾਰ
ਬੁਲਬੁਲਾਂ ਵਰਗੀਆਂ ਘੋੜੀਆਂ
ਉੱਤੇ ਵੀਰਾਂ ਜਿਹੇ ਅਸਵਾਰ
ਹੱਥੀਂ ਤੇਗਾਂ ਨੰਗੀਆਂ
ਕਰਦੇ ਮਾਰੋ ਮਾਰ
ਵੇ ਤੂੰ ਹੇਠਾਂ ਜੰਡ ਦੇ ਸੌਂ ਗਿਐਂ
ਜੱਟਾ ਕਰਕੇ ਆ ਗਿਆ ਵਾਰ
ਤੈਨੂੰ ਭੱਜੇ ਨੂੰ ਜਾਣ ਨਾ ਦੇਣਗੇ
ਜੱਟਾ ਜਾਨੋਂ ਦੇਣਗੇ ਮਾਰ

ਪੰਜਾਬ ਦੇ ਲੋਕ ਨਾਇਕ/147