ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/153

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਮਿਰਜ਼ਾ ਮਾਪਿਆਂ ਨੂੰ
ਸੌ ਪੁੱਤਰਾਂ ਤੋਂ ਪਿਆਰਾ

6

ਤੇਰੀ ਮੇਰੀ ਲੱਗੀ ਦੋਸਤੀ
ਪੜ੍ਹਦਾ ਨਾਲ ਪਿਆਰਾਂ
ਸਾਹਿਬਾਂ ਨਾਲ ਲੜਾਵੇ ਨੇਤਰ
ਕਹਿੰਦੇ ਲੋਕ ਹਜ਼ਾਰਾਂ
ਮਿਰਜ਼ੇ ਯਾਰ ਦੀਆਂ
ਘਰ ਘਰ ਛਿੜੀਆਂ ਵਾਰਾਂ

7

ਸੌ ਸੌ ਕੋਹ ਤੋਂ ਚੜ੍ਹੀ ਲੁਕਾਈ
ਮਿਰਜ਼ਾ ਵੇਖਣ ਆਵੇ
ਬਈ ਮਿਰਜ਼ਾ ਖ਼ਰਲਾਂ ਦਾ
ਅੱਜ ਵੱਧ ਕੇ ਬੋਲੀ ਪਾਵੇ

8

ਹੀਰਿਆਂ ਹਰਨਾਂ ਬਾਗ਼ੀਂ ਚਰਨਾ
ਬਾਗੀਂ ਤਾਂ ਹੋ ਗਈ ਚੋਰੀ
ਪਹਿਲੋਂ ਲੰਘ ਗਿਆ ਕੈਂਠੇ ਵਾਲ਼ਾ
ਮਗਰੋਂ ਲੰਘ ਗਈ ਗੋਰੀ
ਬੁੱਕ ਬੁੱਕ ਰੋਂਦੀ ਸਾਹਿਬਾਂ ਬਹਿ ਕੇ
ਜਿੰਦ ਗ਼ਮਾਂ ਨੇ ਖੋਰੀ
ਕੂਕਾਂ ਪੈਣਗੀਆਂ
ਨਿਹੁੰ ਨਾ ਲੱਗਦੇ ਜ਼ੋਰੀ

ਪੰਜਾਬ ਦੇ ਲੋਕ ਨਾਇਕ/149