ਸਮੱਗਰੀ 'ਤੇ ਜਾਓ

ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/154

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਰੋਡਾ ਜਲਾਲੀ

1

ਜਲਾਲੀਏ ਲੁਹਾਰੀਏ ਨੀ
ਕੀ ਤੂੰ ਪਰੀ ਪਹਾੜ ਦੀ
ਕੀ ਅਸਮਾਨੀ ਹੂਰ
ਸੁਹਣੀ ਦਿਸੇਂ ਫੁੱਲ ਵਾਂਗ
ਤੈਥੋਂ ਮੈਲ਼ ਰਹੀ ਏ ਦੂਰ
ਤੈਨੂੰ ਵੇਖਣ ਆਉਂਦੇ
ਹੋ ਹੋ ਜਾਂਦੇ ਚੂਰ
ਤਾਬ ਨਾ ਕੋਈ ਝਲਦਾ
ਤੇਰਾ ਏਡਾ ਚਮਕੇ ਨੂਰ
ਘਰ ਲੁਹਾਰਾਂ ਜੰਮੀਓਂ
ਜਿਵੇਂ ਕੱਲਰ ਉੱਗਾ ਰੁੱਖ
ਜੀਵਨ ਤੈਨੂੰ ਵੇਖ ਕੇ
ਤੇ ਭੁੱਲਣ ਸਾਰੇ ਦੁੱਖ
ਫਟਕਣ ਪੰਛੀ ਵੇਖ ਕੇ
ਤੇਰਾ ਸੁਹਣਾ ਮੁੱਖ
ਜੇ ਵੇਖੇਂ ਵਿੱਚ ਸੁਹਾਂ ਦੇ
ਤੇਰੀ ਵੀ ਲਹਿਜੇ ਭੁੱਖ

2

ਕਿੱਥੋਂ ਤੇ ਵੇ ਤੂੰ ਆਇਆ
ਜਾਣਾ ਕਿਹੜੇ ਦੇਸ਼
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

ਪੱਛਮ ਤੋਂ ਨੀ ਮੈਂ ਆਇਆ
ਜਾਣਾ ਦੱਖਣ ਦੇਸ਼

ਪੰਜਾਬ ਦੇ ਲੋਕ ਨਾਇਕ/150