ਸਮੱਗਰੀ 'ਤੇ ਜਾਓ

ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/156

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

ਨਾ ਮੈਂ ਭੁੱਖਾ ਰੰਨਾ ਦਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲ਼ੀਏ ਨੀ ਗੋਰੀਏ

ਦਰ ਵਿੱਚੋਂ ਧੂਣਾ ਚੁੱਕ ਲੈ ਵੇ
ਬਾਹਰੋਂ ਆਜੂ ਮੇਰਾ ਬਾਪ
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

ਦਰ ਵਿੱਚੋਂ ਧੂਣਾ ਨਾ ਚੁੱਕਣਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲ਼ੀਏ ਨੀ ਗੋਰੀਏ

ਪੰਜਾਬ ਦੇ ਲੋਕ ਨਾਇਕ/152