ਸਮੱਗਰੀ 'ਤੇ ਜਾਓ

ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/159

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਚਲ ਸ਼ਤਾਬੀ ਬੈਠ ਪਲੰਘ ਤੇ
ਕਿਉਂ ਨਖ਼ਰੇ ਵਿੱਚ ਆਇਆ
ਲੂਣਾਂ ਰਾਣੀ ਨੇ-
ਹੱਥ ਬੀਣੀ ਨੂੰ ਪਾਇਆ

6

ਲੂਣਾਂ ਦੇ ਮੰਦਰੀਂ ਪੂਰਨ ਜਾਂਦਾ
ਡਿਗ ਪੈਂਦੀ ਗਸ਼ ਖਾ ਕੇ
ਆ ਵੇ ਪੂਰਨਾ ਕਿਧਰੋਂ ਆਇਆ
ਬਹਿ ਗਿਆ ਨੀਵੀਂ ਪਾ ਕੇ
ਕਿਹੜੀ ਗੱਲ ਤੋਂ ਸੰਗਦਾ ਪੂਰਨਾ
ਜਿੰਦ ਨਿਕਲੂ ਗਰਨਾ ਕੇ
ਤੇਰੇ ਮੂਹਰੇ ਹੱਥ ਬੰਨ੍ਹਦੀ-
ਚੜ੍ਹ ਜਾ ਸੇਜ ਤੇ ਆ ਕੇ

7

ਮਨ ਨੂੰ ਮੋੜ ਕੇ ਬੈਠ ਪਾਪਣੇ
ਤੈਂ ਕਿਉਂ ਨੀਤ ਡੁਲਾਈ
ਉਹ ਤਾਂ ਮੇਰਾ ਪਿਤਾ ਹੈ ਲਗਦਾ
ਜੀਹਨੇ ਤੂੰ ਪਰਨਾਈ
ਮਾਂ ਪੁੱਤ ਦੀ ਗੱਲ ਕਦੇ ਨਾ ਬਣਦੀ
ਉਲਟੀ ਨਦੀ ਚਲਾਈ
ਪੂਰਨ ਹੱਥ ਬੰਨ੍ਹਦਾ-
ਤੂੰ ਹੈਂ ਧਰਮ ਦੀ ਮਾਈ

ਪੰਜਾਬ ਦੇ ਲੋਕ ਨਾਇਕ/155