ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/30

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਪਰ ਸੱਸੀ ਦੀ ਜ਼ਿੰਦ ਤਾਂ ਪੁੰਨੂੰ ਦੇ ਹਵਾਲੇ ਹੋ ਚੁੱਕੀ ਸੀ:

ਮੈਂ ਵਟ ਲਿਆਵਾਂ ਪੂਣੀਆਂ
ਧੀਏ ਚਰਖੇ ਨੂੰ ਚਿੱਤ ਲਾ
ਜਾਂਦੇ ਪੁੰਨੂੰ ਨੂੰ ਜਾਣ ਦੇ
ਕੌਲੇ ਦੀ ਗਈ ਨੀ ਬਲਾ।

ਅੱਗ ਲਾਵਾਂ ਤੇਰੀਆਂ ਪੂਣੀਆਂ
ਚਰਖੇ ਨੂੰ ਨਦੀ ਨੀ ਹੜ੍ਹਾ
ਜਾਨ ਤਾਂ ਮੇਰੀ ਲੈ ਗਿਆ
ਕੋਈ ਚੀਰ ਦੇ ਲੜ ਲਾ
ਨੀ ਜਾਂਦੇ ਪੁੰਨੂੰ ਨੂੰ ਮੋੜ ਲੈ।

ਸੂਟ ਸਮਾਵਾਂ ਰੇਸ਼ਮੀ
ਚੁੰਨੀਆਂ ਦੇਵਾਂ ਨੀ ਰੰਗਾ
ਜਾਂਦੇ ਪੁੰਨੂੰ ਨੂੰ ਜਾਣ ਦੇ
ਕੌਲੇ ਦੀ ਗਈ ਨੀ ਬਲਾ।

ਅੱਗ ਲਾਵਾਂ ਤੇਰੇ ਸੂਟ ਨੂੰ
ਚੁੰਨੀਆਂ ਦੇਵਾਂ ਨੀ ਮਚਾ
ਜਾਨ ਤਾਂ ਮੇਰੀ ਲੈ ਗਿਆ
ਕੋਈ ਚੀਰੇ ਦੇ ਲੜ ਲਾ
ਨੀ ਜਾਂਦੇ ਪੁੰਨੂੰ ਨੂੰ ਮੋੜ ਲੈ।

ਬੂਰੀ ਮੱਝ ਤੈਨੂੰ ਲੈ ਦਿਆਂ
ਧੀਏ ਮੱਖਣਾਂ ਨਾਲ ਟੁਕ ਖਾ
ਜਾਂਦੇ ਪੰਨੂੰ ਨੂੰ ਜਾਣ ਦੇ,
ਕੌਲੇ ਦੀ ਗਈ ਨੀ ਬਲਾ।

ਅੱਗ ਲਾਵਾਂ ਤੇਰੀ ਮੱਖਣੀ
ਬੂਰੀ ਨੂੰ ਬਗ ਨੀ ਰਲਾ
ਜਾਨ ਤਾਂ ਮੇਰੀ ਲੈ ਗਿਆ
ਕੋਈ ਚੀਰੇ ਦੇ ਲੜ ਲਾ
ਨੀ ਜਾਂਦੇ ਪੁੰਨੂੰ ਨੂੰ ਮੋੜ ਲੈ।

ਸੱਸੀ ਪੁੰਨੂੰ ਪੁੰਨੂੰ ਕੁਕਦੀ ਡਾਚੀ ਦੇ ਖੁਰੇ ਮਗਰ ਨੱਸ ਟੁਰੀ। ਸੂਰਜ ਲੋਹੜੇ ਦੀ ਅੱਗ ਵਰਾ ਰਿਹਾ ਸੀ। ਸੱਸੀ ਦੇ ਫੁੱਲਾਂ ਜਿਹੇ ਪੈਰ ਤਪਦੇ ਰੇਤ ’ਤੇ ਭੁੱਜਦੇ ਪਏ ਸਨ ਪਰੰਤੂ ਉਹ ਪੁੰਨੂੰ ਪੁੰਨੂੰ ਦਾ ਜਾਪ ਕਰੇਂਦੀ ਹਾਲੋਂ ਬੇਹਾਲ ਹੋਈ ਨੱਸੀ ਜਾ ਰਹੀ ਸੀ:

ਪੰਜਾਬ ਦੇ ਲੋਕ ਨਾਇਕ/26