ਸਮੱਗਰੀ 'ਤੇ ਜਾਓ

ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/45

ਵਿਕੀਸਰੋਤ ਤੋਂ
ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ

ਤੂਫ਼ਾਨੀ ਹਨ੍ਹੇਰੀ ਵਾਂਗ ਦਾਨਾਬਾਦ ਵੱਲ ਵਧਣ ਲੱਗੀ। ਮਿਰਜ਼ੇ ਦੀ ਬੱਕੀ ਸਿਰ ਤੋੜ ਦੌੜਦੀ ਦਾਨਾਬਾਦ ਦੇ ਨੇੜੇ ਪੁੱਜ ਗਈ। ਰਾਤ ਦਾ ਉਣੀਂਦਾ, ਸਫ਼ਰ ਦਾ ਥਕੇਂਵਾਂ ਬੱਕੀ ਤੇ ਭਾਰੂ ਹੋ ਗਿਆ। ਉਹ ਨਹੁੰ ਲੈਣ ਲੱਗੀ।

"ਹੁਣ ਅਸੀਂ ਵੈਰੀ ਦੀ ਮਾਰ ਤੋਂ ਦੂਰ ਆ ਚੁੱਕੇ ਆਂ, ਉਸ ਜੰਡ ਥੱਲੇ ਇਕ ਪਲ ਸੁਸਤਾ ਲਈਏ।" ਮਿਰਜ਼ੇ ਨੇ ਬੱਕੀ ਜੰਡ ਨਾਲ਼ ਬੰਨ੍ਹ ਦਿੱਤੀ ਤੇ ਆਪ ਸਾਹਿਬਾਂ ਦੇ ਪੱਟ ਦਾ ਸਰਹਾਣਾ ਲਾ ਕੇ ਸੌਂ ਗਿਆ।

ਸਾਹਿਬਾਂ ਨੇ ਕਈ ਵਾਰੀ ਉਹਨੂੰ ਜਗਾਇਆ ਵੀ ਪਰ ਮਿਰਜ਼ਾ ਘੂਕ ਸੁੱਤਾ ਰਿਹਾ।

ਘੋੜਿਆਂ ਦੀਆਂ ਟਾਪਾਂ ਨੇੜੇ ਆਉਂਦੀਆਂ ਗਈਆਂ। ਸਾਹਿਬਾਂ ਵੇਖਿਆ ਉਹਦਾ ਭਰਾ ਸ਼ਮੀਰ ਵਾਹਰ ਸਮੇਤ ਉਨ੍ਹਾਂ ਵੱਲ ਵਧ ਰਿਹਾ ਸੀ। ਉਸ ਮਿਰਜ਼ੇ ਨੂੰ ਹਲੂਣਿਆਂ, "ਮਿਰਜ਼ਿਆ ਜਾਗ ਖੋਲ੍ਹ ਵੈਰੀ ਸਿਰ 'ਤੇ ਪੁੱਜ ਗਏ ਨੇ।"

ਦੋ ਵਾਹਰਾਂ ਦੇ ਵਿਚਕਾਰ ਉਹ ਘੇਰੇ ਗਏ। ਮਿਰਜ਼ੇ ਨੇ ਬੜੀ ਬਹਾਦਰੀ ਨਾਲ਼ ਉਨ੍ਹਾਂ ਦਾ ਮੁਕਾਬਲਾ ਕੀਤਾ। ਉਹਦਾ ਇਕ-ਇਕ ਤੀਰ ਕਈਆਂ ਦੇ ਹੋਸ਼ ਭੁਲਾ ਦਿੰਦਾ। ਸੈਆਂ ਬਾਹਵਾਂ ਦਾ ਮੁਕਾਬਲਾ ਉਹ ਕਦੋਂ ਤੱਕ ਕਰਦਾ। ਉਹਦਾ ਗੇਲੀ ਜਿਹਾ ਸੁੰਦਰ ਸਰੀਰ ਤੀਰਾਂ ਨਾਲ਼ ਛਲਣੀ ਛਲਣੀ ਹੋ ਗਿਆ।

ਅੰਤ ਸਾਹਿਬਾਂ ਵੀ ਆਪਣੇ ਪੇਟ ਵਿੱਚ ਕਟਾਰ ਮਾਰ ਕੇ ਮਿਰਜ਼ੇ ਦੀ ਲੋਥ 'ਤੇ ਜਾ ਡਿੱਗੀ। ਬੱਕੀ ਆਪਣੇ ਪਿਆਰੇ ਮਿਰਜ਼ੇ ਦੀ ਲੋਥ ਕੋਲ਼ ਖੜੀ ਹੰਝੂ ਕੇਰਦੀ ਰਹੀ।

ਪੰਜਾਬ ਦੇ ਲੋਕ ਨਾਇਕ/41