ਸਮੱਗਰੀ 'ਤੇ ਜਾਓ

ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/62

ਵਿਕੀਸਰੋਤ ਤੋਂ
ਇਹ ਵਰਕੇ ਦੀ ਤਸਦੀਕ ਕੀਤਾ ਹੈ

ਆ ਗਿਆ ਤੈਨੂੰ ਲੈਣ ਨੂੰ, ਹੋ ਕੇ ਜਮ ਅਸਵਾਰ।
ਮੈਨੂੰ ਨਾ ਸੀ ਜਾਣਦੀ ਦਿੱਤਾ ਪੱਟ ਸਰਦਾਰ।
ਭੱਜਲੈ ਜਿੱਥੇ ਭੱਜਣਾ, ਤੈਨੂੰ ਦੇਣਾ ਮਾਰ।
ਸਹੁਰੇ ਪਿਓਕੇ ਛਡਕੇ, ਕਾਕਾ ਕੀਤਾ ਯਾਰ।
ਆਣ ਛੁਡਾਵੇ ਅਸਾਂ ਤੋਂ, ਸੱਦ ਲੈ ਕੂਕਾਂ ਮਾਰ।

(ਗੁਰਦਿੱਤ ਸਿੰਘ)

ਕਾਲ਼ੀ-ਬੋਲ਼ੀ ਰਾਤ ਵਿੱਚ ਦੋਨੋਂ ਨੰਗੀਆਂ ਤਲਵਾਰਾਂ ਲੈ ਕੇ ਪਰਤਾਪੀ ਦੇ ਦੁਆਲ਼ੇ ਹੋ ਗਏ। ਬੇਬਸ ਹਿਰਨੀ ਨੇ ਤਰਲੇ ਕੀਤੇ, ਹਾੜ੍ਹੇ ਕੱਢੇ, ਆਪਣੇ ਪਿੰਡ ਦਾ ਵੀ ਵਾਸਤਾ ਪਾਇਆ। ਪਿੰਡ ਦਾ ਤਾਂ ਕੁੱਤਾ ਵੀ ਮਾਣ ਨਹੀਂ ਹੁੰਦਾ:

ਨਾ ਮਾਰੀਂ ਵੇ ਦਲੇਲ ਗੁੱਜਰਾ
ਮੈਂ ਲੋਪੋਂ ਦੀ ਸੁਨਿਆਰੀ

ਪਰ ਅੰਨੇ ਲਾਲਚ ਅਤੇ ਸਰਦਾਰਾਂ ਦੀ ਫੋਕੀ ਇੱਜ਼ਤ ਨੇ ਪਰੀਆਂ ਵਰਗੀ ਪਰਤਾਪੀ ਦੇ ਟੋਟੇ ਕਰਵਾ ਦਿੱਤੇ:

ਕਰੀ ਅਰਜ਼ੋਈ ਨਾਂ ਦਰਦ ਮੰਨਿਆ
ਪਾਪ ਉਤੇ ਲੱਕ ਪਾਪੀਆਂ ਨੇ ਬੰਨ੍ਹਿਆਂ
ਕਰਦੇ ਹਲਾਲ ਜਿਉਂ ਕਸਾਈ ਬੱਕਰੇ
ਗੁਜਰ ਦਲੇਲ ਨੇ ਬਣਾਏ ਡੱਕਰੇ।

(ਗੋਕਲ ਚੰਦ)

ਦਲੇਲ ਹੋਰਾਂ ਪਰਤਾਪੀ ਦੀ ਲਾਸ਼ ਟੁਕੜੇ ਟੁਕੜੇ ਕਰ ਕੇ ਹਾਥੀ ਵਾਲ਼ੇ ਟਿੱਬੇ ਵਿੱਚ ਡੂੰਘੀ ਦੱਬ ਦਿੱਤੀ। ਇੱਕ ਟਟੀਹਰੀ ਦੀ ਦਿਲ-ਚੀਰਵੀਂ ਆਵਾਜ਼ ਹੌਲ਼ੇ-ਹੌਲ਼ੇ ਮੱਧਮ ਪੈਂਦੀ ਗਈ:

ਪਰਤਾਪੀ ਦੇ ਅਚਾਨਕ ਗਾਇਬ ਹੋਣ 'ਤੇ ਪਿੰਡ ਵਿੱਚ ਰੌਲ਼ਾ ਪੈ ਗਿਆ।

ਕੋਈ ਆਖੇ: "ਪਰਤਾਪੀ ਕਾਕੇ ਪਾਸ ਨਾਭੇ ਨੱਸ ਗਈ ਹੈ।" ਕਿਸੇ ਕਿਹਾ, "ਪਰਤਾਪੀ ਨੂੰ ਕਾਹਨ ਸਿੰਘ ਹੋਰਾਂ ਮਰਵਾ ਦਿੱਤਾ ਹੈ।" ਆਖਰ ਸ਼ੋਹਰੋ ਸ਼ੋਹਰੀ ਹੁੰਦੀ ਗਈ। ਕਿਸੇ ਥਾਣੇ ਜਾ ਮੁਖ਼ਬਰੀ ਕੀਤੀ। ਪਰਤਾਪੀ ਦਾ ਕਤਲ ਹੋਇਆਂ ਛੇ ਮਹੀਨੇ ਲੰਘ ਚੁੱਕੇ ਸਨ।

ਪੁਲੀਸ ਆਈ, ਸਾਰੇ ਪਿੰਡ ਦੀ ਮਾਰ ਕੁਟਾਈ ਕੀਤੀ ਗਈ ਪਰ ਪਰਤਾਪੀ ਦਾ ਕਿੱਧਰੇ ਥਹੁ-ਪਤਾ ਨਾ ਲੱਗਾ।

ਅੰਗਰੇਜ਼ ਬਾਰਬਟਨ ਜਿਹੜਾ ਉਸ ਸਮੇਂ ਲੁਧਿਆਣੇ ਦਾ ਸੁਪਰਡੈਂਟ ਪੁਲੀਸ ਸੀ, ਇਸ ਕੇਸ ਦੀ ਪੜਤਾਲ ਵਾਸਤੇ ਰੁਪਾਲੋਂ ਆਇਆ। ਉਸ ਦੇ ਨਾਲ ਦੋ ਸੌ ਸਿਪਾਹੀ ਸਨ। ਉਸ ਆਲੇ-ਦੁਆਲੇ ਦੇ ਸਾਰੇ ਪਿੰਡ ਸੱਦ ਲਏ। ਫੇਰ ਵੀ ਕੁਝ ਪਤਾ ਨਾ ਲੱਗਾ। ਬਾਰਬਟਨ ਹੁਸ਼ਿਆਰ ਬਹੁਤ ਸੀ। ਉਹ ਉੱਥੇ ਕਈ ਦਿਨ ਰਿਹਾ। ਉਹ ਆਥਣ ਸਮੇਂ

ਪੰਜਾਬ ਦੇ ਲੋਕ ਨਾਇਕ/58