ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/64

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਬੇਗੋ ਮਾਰੇ ਜੁੱਤੀਆਂ ਫੁੱਲਾਂ ਦੇ ਸਮਾਨ ਜਾਣੂੰ
ਬੇਗੋ ਤਨ ਚਾਹੇ ਮੇਰਾ ਆਰੇ ਨਾਲ਼ ਚੀਰ ਦੇ।
ਮਹੀਂਵਾਲ ਸੋਹਣੀ ਪਿੱਛੇ ਮਹੀਂਵਾਲ ਬਣਿਆਂ ਸੀ
ਕੰਨ ਪੜਵਾਏ ਰਾਂਝੇ ਪਿੱਛੇ ਜੱਟੀ ਹੀਰ ਦੇ।
ਲੁਹਾਰ ਫ਼ਰਿਹਾਦ ਤੇਸਾ ਮਾਰ ਮੋਇਆ ਪੇਟ ਵਿੱਚ
ਰੁੜ੍ਹੀ ਆਵੇ ਲੋਥ ਵਿੱਚ ਨਹਿਰ ਵਾਲ਼ੇ ਨੀਰ ਦੇ।
ਬੇਗੋ ਨਾਲ਼ ਜਾਊਂ ਕਹੇ ਇੰਦਰ ਨਰੈਣ ਸਿੰਘਾ।
ਟੋਟੇ ਟੋਟੇ ਕਰ ਚਾਹੇ ਸੁੰਦਰ ਸਰੀਰ ਦੇ।

page

ਪੰਜਾਬ ਦੇ ਲੋਕ ਨਾਇਕ/60