"ਰੋਡਿਆ ਤੂੰ ਮੇਰੇ ਤੇ ਕੀ ਜਾਦੂ ਧੂੜ ਦਿੱਤਾ ਹੈ, ਮੈਂ ਸਾਰੀ ਰਾਤ ਪਲ ਲਈ ਵੀ ਸੌਂ ਨਹੀਂ ਸਕੀ। ਤੇਰੇ ਖ਼ਿਆਲਾਂ 'ਚ ਮਗਨ ਰਹੀ ਆਂ।" ਹੁਸਨ ਮਚਲਿਆ।
"ਜਲਾਲੀਏ ਧੰਨੇ ਨੇ ਪੱਥਰ 'ਚੋਂ ਪਾ ਲਿਆ ਏ, ਮੇਰੀ ਭਗਤੀ ਪੂਰੀ ਹੋ ਗਈ ਏ! ਤੇਰੇ 'ਚ ਮੈਨੂੰ ਰੱਬ ਨਜ਼ਰੀਂ ਪਿਆ ਆਉਂਦਾ ਏ। ਜਦੋਂ ਦੀ ਤੂੰ ਮੇਰੇ ਪਾਸੋਂ ਗਈ ਏਂ ਮੈਨੂੰ ਚੈਨ ਨਹੀਂ ਆਇਆ। ਹੁਣ ਤੂੰ ਆ ਗਈ ਏਂ ਜਾਣੀ ਸੱਤੇ ਬਹਿਸ਼ਤਾਂ ਮੇਰੀ ਝੋਲੀ ਵਿੱਚ ਨੇ।" ਰੋਡਾ ਹੁਸੀਨ ਤੋਂ ਹੁਸੀਨ ਹੋ ਰਿਹਾ ਸੀ।
"ਰੋਡਿਆ ਅੱਜ ਅਸੀਂ ਦਿਲਾਂ ਦੇ ਸੌਦੇ ਕਰ ਲਏ ਨੇ, ਤੂੰ ਪੂਰਾ ਉਤਰੀਂ ਕਿਧਰੇ ਮੇਰਾ ਕੱਚ ਜਿਹਾ ਦਿਲ ਤੋੜ ਕੇ ਅਗਾਂਹ ਨਾ ਟੁਰ ਜਾਵੀਂ।"
"ਜਲਾਲੀਏ ਇਹ ਕੀ ਆਂਹਦੀ ਏਂ ਤੂੰ। ਮੈਂ ਏਥੋਂ ਟੁਰ ਜਾਵਾਂਗਾ? ਇਕੋ ਇਕ ਦਿਲ ਸੀ ਮੇਰਾ ਉਹ ਤੂੰ ਖੱਸ ਲਿਆ ਏ। ਹੋਰ ਕੀ ਏ ਇਸ ਦੁਨੀਆਂ 'ਚ ਮੇਰੇ ਲਈ? ਬਸ ਤੂੰ ਹੀ ਏਂ! ਭਲਾ ਮੈਂ ਤੈਨੂੰ ਕਿਵੇਂ ਛੱਡ ਸਕਦਾ ਹਾਂ। ਤੂੰ ਮੇਰੀ ਜ਼ਿੰਦਗੀ ਏਂ, ਮੇਰਾ ਇਸ਼ਟ ਏਂ! ਡਰ ਹੈ ਜਲਾਲੀਏ ਕਿਧਰੇ ਤੂੰ ਲੋਕਾਂ ਦੀ ਬਦਨਾਮੀ ਤੋਂ ਡਰਦੀ ਆਪਣਾ ਪਿਆਰਾ ਮੁੱਖ ਮੈਥੋਂ ਨਾ ਮੋੜ ਲਵੀਂ।"
"ਮੈਨੂੰ ਆਪਣੀ ਜਵਾਨੀ ਦੀ ਸਹੁੰ ਰੋਡਿਆ! ਮੈਂ ਲੱਗੀਆਂ ਤੋੜ ਨਿਭਾਵਾਂਗੀ ਮਰ ਜਾਵਾਂਗੀ ਪਰ ਪਿੱਛਾਂਹ ਨਹੀਂ ਪਰਤਾਂਗੀ। ਤੂੰ ਮੇਰਾ ਹਰ ਰੋਜ਼ ਤੜਕਸਾਰ ਸੁਹਾਂ ਦੇ ਕੰਢੇ ਇੰਤਜ਼ਾਰ ਕਰਿਆ ਕਰੀਂ। ਓਹ ਕੋਈ ਆਂਦਾ ਪਿਆ ਏ, ਆਹ ਸਾਂਭ ਲੈ ਮੇਰੀ ਪਿਆਰ ਨਿਸ਼ਾਨੀ.....।"
ਹੁਣ ਜਲਾਲੀ ਦਾ ਛੱਲਾ ਰੋਡੇ ਦੀ ਉਂਗਲ ਤੇ ਸੀ।
ਜਲਾਲੀ ਹਰ ਤੜਕੇ ਸੁਹਾਂ ਦੇ ਕੰਢੇ ਜਾ ਪੁੱਜਦੀ। ਸਾਰੀ ਦਿਹਾੜੀ ਪਿਆਰੇ ਦੀ ਯਾਦ ਵਿੱਚ ਤੜਪਦੀ, ਪਿਆਰੇ ਰੋਡੇ ਦਾ ਜਾ ਦੀਦਾਰ ਕਰਦੀ:
ਬਿਨਾਂ ਮਿਲ਼ੇ ਦੇ ਨਹੀਂ ਅਧਾਰ ਹੈ ਜੀ,
ਹੋਏ ਘੜੀ ਵਿਛੋੜੇ ਦੇ ਵਾਂਗ ਸੂਲੀ,
ਜਾਨ ਹੋਂਵਦੀ ਜੋ ਆਵਾਜ਼ਾਰ ਹੈ ਜੀ,
ਬਿਨਾਂ ਲੱਗੀਆਂ ਕੋਈ ਨਾ ਜਾਣਦਾ ਹੈ,
ਜੀਹਨੂੰ ਲੱਗੀਆਂ ਓਸ ਨੂੰ ਸਾਰ ਹੈ ਜੀ।
ਹੋਈ ਭੁੱਜ ਮਨੂਰ ਲੁਹਾਰ ਬੱਚੀ,
ਬਣੇ ਘੜੀ ਦਾ ਵੀ ਜੁਗ ਚਾਰ ਹੈ ਜੀ।
ਹੁੰਦੇ ਨਾਗ ਮਲੂਮ ਨੇ ਪੂਣੀਆਂ ਦੇ,
ਜਦੋਂ ਕੱਤਣ ਜਾਏ ਭੰਡਾਰ ਹੈ ਜੀ।
ਪਾਇਆ ਭੱਠ ਕਸੀਦੇ ਦੇ ਕਢਣੇ ਨੂੰ,
ਪੰਜਾਬ ਦੇ ਲੋਕ ਨਾਇਕ/74