ਕੱਲੀ.... ਉਹ ਮਹਿਲ ਦੇ ਕਿੰਗਰਿਆਂ ਤੇ ਖੜ ਕੇ ਪਹਾੜੀ ਨਜ਼ਾਰਿਆਂ ਦਾ ਆਨੰਦ ਮਾਣਦੀ ਹੋਈ ਰਸਾਲੂ ਨੂੰ ਉਡੀਕਦੀ ਰਹਿੰਦੀ। ਰਸਾਲੂ ਨਿੱਤ ਨਵੀਂਆਂ ਮੁਹਿੰਮਾਂ ਤੇ ਚੜ੍ਹਿਆ ਰਹਿੰਦਾ...ਉਹਨੂੰ ਸ਼ਿਕਾਰ ਖੇਡਣ ਦਾ ਅਵੱਲੜਾ ਸ਼ੌਕ ਸੀ। ਜੰਗਲਾਂ ਬੇਲਿਆਂ 'ਚ ਘੁੰਮਦਿਆਂ ਉਹ ਕੋਕਲਾਂ ਨੂੰ ਬਿਲਕੁਲ ਹੀ ਭੁੱਲ ਜਾਂਦਾ।
ਸਮਾਂ ਬੀਤਦਾ ਗਿਆ... ਅੰਬ ਦੇ ਬੂਟੇ ਨੂੰ ਪਹਿਲਾ ਬੂਰ ਪਿਆ.... ਇਹ ਕੋਕਲਾਂ ਦੇ ਭਰੇ ਜ਼ੋਬਨ ਮੁਟਿਆਰ ਹੋ ਜਾਣ ਦਾ ਸੰਕੇਤ ਸੀ... ਮਹਿਲੋਂ ਬਾਹਰ ਅੰਬੀਆਂ ਦੀ ਸੁਗੰਧ ਫੈਲੀ ਹੋਈ ਸੀ ਤੇ ਮਹਿਲਾਂ ਦੇ ਅੰਦਰ ਕੋਕਲਾਂ ਦਾ ਭਖ ਭਖ ਕਰਦਾ ਜ਼ੋਬਨ ਲੱਪਟਾਂ ਛੱਡ ਰਿਹਾ ਸੀ। ਕੋਕਲਾਂ ਦੇ ਧੌਲਰ ਐਨੇ ਸੁਰੱਖਿਅਤ ਸਨ ਕਿ ਓਥੇ ਚਿੜੀ ਤੱਕ ਨਹੀਂ ਸੀ ਫੜਕ ਸਕਦੀ। ਕੋਕਲਾਂ ਦਾ ਜ਼ੋਬਨ ਅੰਗੜਾਈਆਂ ਭੰਨ ਰਿਹਾ ਸੀ, ਉਹਦੇ ਅੰਗ ਮਚਲ-ਮਚਲ ਜਾਂਦੇ ਸਨ..... ਇਕ ਰਸਾਲੂ ਸੀ ਜਿਸ ਨੂੰ ਆਪਣੇ ਹੋਰਨਾਂ ਸ਼ੌਕਾਂ ਤੋਂ ਹੀ ਵਿਹਲ ਨਹੀਂ ਸੀ ਮਿਲਦੀ.... ਕੋਕਲਾਂ ਕਿਸੇ ਨਾਲ਼ ਦੋ ਮਿੱਠੇ ਬੋਲ ਵੀ ਸਾਂਝੇ ਕਰਨ ਲਈ ਤਰਸ ਰਹੀ ਸੀ! ਉਹ ਆਏ ਦਿਨ, ਹਾਰ-ਸ਼ਿੰਗਾਰ ਕਰਦੀ ਤੇ ਧੌਲਰ ਦੀ ਬਾਰੀ ਵਿੱਚ ਬੈਠ ਕੇ ਰਸਾਲੂ ਨੂੰ ਉਡੀਕਦੀ।
ਇਕ ਦਿਨ ਕੀ ਹੋਇਆ ਰਾਜਾ ਰਸਾਲੂ ਆਪਣੀ ਮੁਹਿੰਮੇਂ ਚੜ੍ਹਿਆ ਹੋਇਆ ਸੀ ਕਿ ਅਚਨਚੇਤ ਸਿੰਧ ਦੇ ਰਾਜੇ ਅਟਕੀ ਮਲ ਦਾ ਨੌਜਵਾਨ ਬੇਟਾ ਰਾਜਾ ਹੋਡੀ ਸ਼ਿਕਾਰ ਖੇਡਦਾ-ਖੇਡਦਾ ਰਾਣੀ ਕੋਕਲਾਂ ਦੇ ਧੌਲਰ ਦੇ ਕੋਲ਼ ਆ ਗਿਆ। ਕੋਕਲਾਂ ਨੇ ਵੇਖਿਆ ਇਕ ਨੌਜਵਾਨ ਹੇਠਾਂ ਖੜੋਤਾ ਆਲ਼ੇ-ਦੁਆਲ਼ੇ ਵੇਖ ਰਿਹਾ ਹੈ। ਉਹਨੇ ਉੱਪਰੋਂ ਖੰਘੂਰਾ ਮਾਰ ਕੇ ਗੱਭਰੂ ਦਾ ਧਿਆਨ ਆਪਣੇ ਵੱਲ ਖਿੱਚਿਆ। ਗੱਭਰੂ ਨੇ ਨਿਗਾਹ ਉਤਾਂਹ ਘੁਮਾਈ.... ਬਾਰੀ ਵਿੱਚ ਖੜੋਤਾ ਚੰਦ ਦਾ ਟੁਕੜਾ ਉਹਨੂੰ ਵਿਖਾਈ ਦਿੱਤਾ.... ਦੋਹਾਂ ਦੇ ਨੈਣ ਮਿਲ਼ੇ .... ਕੋਕਲਾਂ ਤਾਂ ਪਹਿਲਾਂ ਹੀ ਤੜਪਦੀ ਪਈ ਸੀ.... ਹੋਡੀ ਉਹਦੇ ਹੁਸਨ ਦੀ ਤਾਬ ਨਾ ਝੱਲ ਸਕਿਆ। ਉੱਪਰ ਆਉਣ ਦਾ ਇਸ਼ਾਰਾ ਹੋਇਆ... ਮਹਿਲ ਦੇ ਦੁਆਰ ਤੇ ਬੜਾ ਭਾਰੀ ਪੱਥਰ ਪਿਆ ਸੀ ਜਿਸ ਨੂੰ ਸਰਕਾ ਕੇ ਮਹਿਲ ਅੰਦਰ ਜਾਇਆ ਜਾ ਸਕਦਾ ਸੀ.... ਹੋਡੀ ਤੋਂ ਪੱਥਰ ਪਰ੍ਹੇ ਨਾ ਹਟਾ ਹੋਇਆ.... ਧੌਲਰ ਉੱਪਰ ਜਾਣ ਲਈ ਹੋਰ ਕੋਈ ਰਸਤਾ ਨਹੀਂ ਸੀ.... ਆਖ਼ਰ ਕੋਕਲਾਂ ਨੇ ਉੱਪਰੋਂ ਕੁਮੰਦ ਸੁੱਟ ਕੇ ਉਸ ਨੂੰ ਆਪਣੇ ਕੋਲ ਸੱਦ ਲਿਆ.... ਹੁਸਨ ਤੇ ਇਸ਼ਕ ਦੇ ਮਿਲਾਪ ਨੇ ਦੋ ਰੂਹਾਂ ਨੂੰ ਸਰਸ਼ਾਰ ਕਰ ਦਿੱਤਾ.... ਦੋਨੋਂ ਮਦਹੋਸ਼ੀ ਦੇ ਆਲਮ ਵਿੱਚ ਪੁੱਜ ਗਏ.... ਕੋਕਲਾਂ ਦੀ ਤੜਪਨਾ ਸ਼ਾਂਤ ਹੋ ਗਈ ਸੀ ਤੇ ਉਹ ਰਾਜਾ ਹੋਡੀ ਦੇ ਅੰਗ-ਅੰਗ ਨੂੰ ਨਿਹਾਰ ਰਹੀ ਸੀ। ਟੁਰਨ ਲੱਗਿਆਂ ਹੋਡੀ ਨੇ ਮੁੜ ਆਉਣ ਦਾ ਇਕਰਾਰ ਕੀਤਾ ਤੇ ਕੁਮੰਦ ਰਾਹੀਂ ਮਹਿਲ ਤੋਂ ਥੱਲੇ ਉੱਤਰ ਗਿਆ.... ਤ੍ਰਿਪਤੀ ਦੇ ਅਹਿਸਾਸ 'ਚ ਖੀਵੀ ਹੋਈ ਕੋਕਲਾਂ ਬਾਰੀ ਵਿੱਚ ਖੜੋ ਕੇ ਜਾਂਦੇ ਹੋਡੀ ਨੂੰ ਉਦੋਂ ਤੱਕ ਵੇਖਦੀ ਰਹੀ ਜਦੋਂ ਤੱਕ ਉਹ ਉਹਦੀਆਂ ਨਜ਼ਰਾਂ ਤੋਂ ਉਹਲੇ ਨਾ ਹੋਇਆ।
ਰਾਜਾ ਹੋਡੀ ਨੇ ਕੋਕਲਾਂ ਦੀ ਯਾਦ ਵਿੱਚ ਤੜਪਦਿਆਂ ਮਸੀਂ ਰਾਤ ਲੰਘਾਈ ਤੇ
ਪੰਜਾਬ ਦੇ ਲੋਕ ਨਾਇਕ/88