ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/95

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਸੀ। ਉਹਦਾ ਬਾਪ ਬੜਾ ਬਹਾਦਰ ਤੇ ਅੜਬ ਸੁਭਾਅ ਦਾ ਮਾਲਕ ਸੀ। ਉਹ ਮੁਗਲ ਸਰਕਾਰ ਦੀ ਈਨ ਮੰਨਣ ਤੋਂ ਇਨਕਾਰੀ ਸਨ-ਮਾਰ ਧਾੜ ਕਰਨੀ ਉਹਨਾਂ ਦਾ ਮਨ ਭਾਉਂਦਾ ਸ਼ੁਗਲ ਸੀ। ਉਹਨਾਂ ਨੇ ਬਾਦਸ਼ਾਹ ਨੂੰ ਜ਼ਮੀਨਾਂ ਦਾ ਲਗਾਨ ਦੇਣਾ ਬੰਦ ਕਰ ਦਿੱਤਾ--ਮੁਗ਼ਲ ਸਰਕਾਰ ਦੇ ਕਰਮਚਾਰੀਆਂ ਨੂੰ ਉਹ ਟਿੱਚ ਸਮਝਦੇ ਤੇ ਲੁੱਟ ਮਾਰ ਕਰਕੇ ਭਜਾ ਦੇਂਦੇ। ਲਗਾਨ ਦੀ ਵਸੂਲੀ ਨਾ ਹੋਣ ਕਰਕੇ ਅਤੇ ਉਹਨਾਂ ਦੀਆਂ ਮਾਰ ਧਾੜ ਦੀਆਂ ਖ਼ਬਰਾਂ ਨੇ ਅਕਬਰ ਦੇ ਗੁੱਸੇ ਦਾ ਪਾਰਾ ਚਾੜ੍ਹ ਦਿੱਤਾ। ਅਕਬਰ ਨੇ ਉਹਨਾਂ ਦੋਨਾਂ ਦੀਆਂ ਮੁਸ਼ਕਾਂ ਬੰਨ੍ਹ ਕੇ ਦਰਬਾਰ ਵਿੱਚ ਪੇਸ਼ ਕਰਨ ਦੇ ਹੁਕਮ ਦੇ ਦਿੱਤੇ। ਮੁਗ਼ਲ ਫ਼ੌਜਾਂ ਨੇ ਫ਼ਰੀਦ ਤੇ ਉਹਦੇ ਬਾਪ ਨੂੰ ਜਾ ਫੜਿਆ ਤੇ ਅਕਬਰ ਦੇ ਦਰਬਾਰ ਵਿੱਚ ਪੇਸ਼ ਕਰ ਦਿੱਤਾ। ਅਕਬਰ ਨੇ ਅੱਗੋਂ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਲਈ ਉਹਨਾਂ ਦੇ ਸਿਰ ਕਲਮ ਕਰਕੇ ਲਾਸ਼ਾਂ ਵਿੱਚ ਫੂਸ ਭਰ ਕੇ ਸ਼ਹਿਰ ਦੇ ਮੁੱਖ ਦੁਆਰ ਤੇ ਪੁੱਠੀਆਂ ਲਟਕਾਉਣ ਦਾ ਹੁਕਮ ਦੇ ਦਿੱਤਾ...... ਫ਼ਰੀਦ ਅਤੇ ਉਸ ਦਾ ਬਾਪ ਬੜ੍ਹਕਾਂ ਮਾਰਦੇ ਹੋਏ ਸ਼ਹਾਦਤ ਦਾ ਜਾਮ ਪੀ ਗਏ।

ਫ਼ਰੀਦ ਦੀ ਸ਼ਹਾਦਤ ਸਮੇਂ ਉਹਦੀ ਪਤਨੀ ਲੱਧੀ ਪੰਜ ਮਹੀਨੇ ਦੀ ਗਰਭਵਤੀ ਸੀ। ਫ਼ਰੀਦ ਦੀ ਮੌਤ ਤੋਂ ਚਾਰ ਮਹੀਨੇ ਪਿੱਛੋਂ ਦੁੱਲੇ ਦਾ ਜਨਮ ਹੋਇਆ। ਉਸ ਦੀ ਦਾਦੀ ਅਤੇ ਮਾਂ ਉਹਦੇ ਚਿਹਰੇ ਨੂੰ ਵੇਖ ਕੇ ਨੂਰੋ ਨੂਰ ਹੋ ਗਈਆਂ। ਇਕ ਅਨੋਖਾ ਜਲਾਲ ਉਹਦੇ ਮੱਥੇ ਤੇ ਟਪਕ ਰਿਹਾ ਸੀ। ਦਾਦੀ ਦੁੱਲੇ ਤੋਂ ਮੁਹਰਾਂ ਵਾਰ-ਵਾਰ ਵੰਡ ਰਹੀ ਸੀ। ਖ਼ੁਸ਼ੀ ਸਾਂਭਿਆਂ ਸੰਭਾਲੀ ਨਹੀਂ ਸੀ ਜਾਂਦੀ। ਇਕ ਆਸ, ਇਕ ਸੁਪਨਾ ਉਹਨਾਂ ਦੇ ਸਾਹਮਣੇ ਸਾਕਾਰ ਹੁੰਦਾ ਨਜ਼ਰੀਂ ਆ ਰਿਹਾ ਸੀ।

ਕੁਦਰਤ ਦੀ ਹੋਣੀ ਵੇਖੋ ਐਨ ਓਸੇ ਦਿਨ ਅਕਬਰ ਦੇ ਘਰ ਵੀ ਪੁੱਤ ਜੰਮਿਆ। ਉਹਦਾ ਨਾਂ ਉਹਨੇ ਸ਼ੇਖੂ ਰੱਖਿਆ ਜੋ ਵੱਡਾ ਹੋ ਕੇ ਜਹਾਂਗੀਰ ਬਾਦਸ਼ਾਹ ਬਣਿਆਂ। ਅਕਬਰ ਨੇ ਨਜੂਮੀਆਂ ਨੂੰ ਆਖਿਆ, “ਕੋਈ ਐਸਾ ਉਪਾਓ ਦੱਸੋ ਜਿਸ ਨਾਲ ਸ਼ੇਖੁ ਸੂਰਬੀਰ, ਬਲਵਾਨ ਤੇ ਇਨਸਾਫ਼ਪਸੰਦ ਵਿਅਕਤੀ ਬਣੇ।"

ਇਕ ਨਜੂਮੀ ਨੇ ਆਖਿਆ, “ਬਾਦਸ਼ਾਹ ਸਲਾਮਤ ਆਪਣੇ ਰਾਜ ਦੀ ਅਜਿਹੀ ਬਹਾਦਰ, ਸਿਹਤਮੰਦ ਰਾਜਪੂਤ ਔਰਤ ਦਾ ਦੁੱਧ ਸ਼ੇਖੁ ਨੂੰ ਚੁੰਘਾਇਆ ਜਾਵੇ ਜਿਸ ਨੇ ਸ਼ੇਖੂ ਦੇ ਜਨਮ ਵਾਲੇ ਦਿਨ ਹੀ ਪੁੱਤਰ ਨੂੰ ਜਨਮ ਦਿੱਤਾ ਹੋਵੇ।"

ਅਜਿਹੀ ਸੂਰਬੀਰ ਮਾਂ ਦੀ ਭਾਲ਼ ਲਈ ਸਾਰੇ ਰਾਜ ਵਿੱਚ ਏਲਚੀ ਭੇਜੇ ਗਏ। ਕਿਸੇ ਲੱਧੀ ਬਾਰੇ ਜਾ ਆਖਿਆ ਕਿ ਉਸ ਨੇ ਪੁੱਤ ਨੂੰ ਜਨਮ ਦਿੱਤਾ ਹੈ।

ਲੱਧੀ ਨੂੰ ਬਾਦਸ਼ਾਹ ਦੇ ਦਰਬਾਰ ਵਿੱਚ ਬੁਲਾਇਆ ਗਿਆ। ਬਾਦਸ਼ਾਹ ਦਾ ਹੁਕਮ ਕਿਵੇਂ ਟਾਲ਼ਦੀ.....ਸ਼ੇਖੂ ਨੂੰ ਪਾਲਣ ਦੀ ਜੁੰਮੇਂਵਾਰੀ ਉਹਨੇ ਲੈ ਲਈ। ਮੁਗ਼ਲ ਸਰਕਾਰ

ਪੰਜਾਬ ਦੇ ਲੋਕ ਨਾਇਕ/91