ਵੱਲੋਂ ਲੱਧੀ ਦੇ ਪਿੰਡ ਹੀ ਅਨੇਕਾਂ ਸੁਖ ਸਹੂਲਤਾਂ ਮੁਹੱਈਆ ਕੀਤੀਆਂ ਗਈਆਂ। ਦੁੱਲਾ ਤੇ ਸ਼ੇਖੂ ਦੋਨੇਂ ਕੱਠੇ ਪਲਣ ਲੱਗੇ
ਦੋਨੋਂ ਲੱਧੀ ਦਾ ਸੀਰ ਚੁੰਘਦੇ। ਦੋਹਾਂ ਨੂੰ ਉਹ ਇੱਕ ਜਿਹਾ ਪਿਆਰ ਦੇਂਦੀ, ਲਾਡ ਲਡਾਉਂਦੀ। ਸਮਾਂ ਆਪਣੀ ਤੋਰੇ ਤੁਰਦਾ ਰਿਹਾ। ਬਾਰਾਂ ਵਰ੍ਹੇ ਇੰਜ ਹੀ ਬੀਤ ਗਏ.... ਸ਼ੇਖੂ ਨੇ ਆਪਣੇ ਬਾਪ ਪਾਸ ਆਖ਼ਰ ਜਾਣਾ ਹੀ ਸੀ। ਅਕਬਰ ਨੇ ਦੁੱਲੇ ਤੇ ਸ਼ੇਖੂ ਦੀ ਪ੍ਰੀਖਿਆ ਲਈ.... ਘੋੜ ਸਵਾਰੀ, ਨੇਜ਼ਾਬਾਜ਼ੀ ਤੇ ਤੀਰਅੰਦਾਜ਼ੀ ਵਿੱਚ ਦੁੱਲਾ ਸ਼ੇਖੂ ਨੂੰ ਮਾਤ ਦੇ ਗਿਆ......ਅਕਬਰ ਨੇ ਸੋਚਿਆ ਕਿਤੇ ਲੱਧੀ ਨੇ ਦੁੱਧ ਚੁੰਘਾਉਣ 'ਚ ਵਿਤਕਰਾ ਨਾ ਕੀਤਾ ਹੋਵੇ.....
ਲੱਧੀ ਨੇ ਅਕਬਰ ਦੇ ਚਿਹਰੇ ਦੇ ਹਾਵ ਭਾਵ ਵੇਖ ਕੇ ਆਖਿਆ, "ਹਜ਼ੂਰ ਮੈਂ ਤਾਂ ਦੋਹਾਂ ਨੂੰ ਇਕੋ ਜਿੰਨਾ ਦੁੱਧ ਚੁੰਘਾਇਐ ...... ਸੱਜਾ ਮੰਮਾ ਦੁੱਲਾ ਚੁੰਘਦਾ ਸੀ ਤੇ ਖੱਬਾ ਸ਼ੇਖੂ।"
ਅਕਬਰ ਸ਼ੁਕਰਗੁਜ਼ਾਰ ਸੀ ਕਿ ਲੱਧੀ ਨੇ ਉਹਦੇ ਪੁੱਤ ਨੂੰ ਆਪਣਾ ਸੀਰ ਚੁੰਘਾ ਕੇ ਪਾਲ਼ਿਆ ਹੈ। ਉਹਨੇ ਇਨਾਮ ਵਜੋਂ ਬਹੁਤ ਸਾਰੀਆਂ ਮੋਹਰਾਂ ਲੱਧੀ ਦੀ ਝੋਲੀ ਪਾ ਕੇ ਆਖਿਆ, "ਮੈਂ ਤੇਰਾ ਦੇਣ ਤਾਂ ਨੀ ਦੇ ਸਕਦਾ। ਆਹ ਕੁਝ ਰਕਮ ਐ ਇਹਦੇ ਨਾਲ਼ ਦੁੱਲੇ ਨੂੰ ਚੰਗੀ ਤਾਲੀਮ ਦੁਆਈਂ। ਵੱਡੇ ਹੋਣ ਤੇ ਮੈਂ ਇਹਨੂੰ ਆਪਣੇ ਦਰਬਾਰ 'ਚ ਵੱਡਾ ਰੁਤਬਾ ਦਿਆਂਗਾ।"
ਲੱਧੀ ਨੇ ਅਕਬਰ ਦਾ ਸ਼ੁਕਰੀਆ ਅਦਾ ਕੀਤਾ ਤੇ ਦੁੱਲੇ ਨੂੰ ਲੈ ਕੇ ਆਪਣੇ ਘਰ ਪਰਤ ਆਈ।
ਦੁੱਲੇ ਨੂੰ ਦੀਨੀ ਸਿੱਖਿਆ ਦੇਣ ਲਈ ਕਾਜ਼ੀ ਪਾਸ ਮਸੀਤੇ ਪੜ੍ਹਨੇ ਪਾਇਆ ਗਿਆ.... ਉਹਨੂੰ ਨਿਯਮਬੱਧ ਕਰੜੀ ਸਿੱਖਿਆ ਪਸੰਦ ਨਾ ਆਈ। ਉਹ ਇਕ ਦਿਨ ਕਾਜ਼ੀ ਨੂੰ ਕੁੱਟ ਕੇ ਘਰ ਦੌੜ ਆਇਆ ਤੇ ਆਪਣੇ ਹਾਣੀਆਂ ਨਾਲ਼ ਜਾ ਕੇ ਖੇਡਣ ਲੱਗ ਪਿਆ।
ਦੁੱਲਾ ਅਲਬੇਲੇ ਸੁਭਾਅ ਦਾ ਮਾਲਕ ਸੀ...... ਖੁੱਲ੍ਹੀ ਹਵਾ ਵਿੱਚ ਚੁੰਘੀਆਂ ਭਰਨ ਵਾਲਾ ਹੀਰਾ ਹਰਨ। ਉਹਨੇ ਆਪਣੇ ਪਿੰਡ ਦੇ ਮੁੰਡਿਆਂ ਦੀ ਢਾਣੀ ਬਣਾ ਲਈ ਤੇ ਉਹਨਾਂ ਦਾ ਸਰਦਾਰ ਬਣ ਕੇ ਲੱਗਾ ਅਨੋਖੀਆਂ ਹਰਕਤਾਂ ਕਰਨ। ਉਹ ਜੰਗਲ ਬੇਲਿਆਂ ਵਿੱਚ ਘੁੰਮਦੇ, ਖਰਮਸਤੀਆਂ ਕਰਦੇ। ਸੋਲ੍ਹਾਂ ਵਰ੍ਹਿਆਂ ਦੀ ਉਮਰ ਵਿੱਚ ਉਹ ਬਾਂਕਾ ਜਵਾਨ ਨਿਕਲਿਆ..... ਸਰੂਆਂ ਵਰਗਾ ਸਰੀਰ, ਗੇਲੀ ਜਿਹਾ ਜੁੱਸਾ.... ਦਗ਼ ਦਗ਼ ਕਰਦਾ ਚਿਹਰਾ..... ਉਹਦਾ ਅਮੋੜ ਸੁਭਾਅ ਲੱਧੀ ਨੂੰ ਸੋਚਾਂ 'ਚ ਪਾ ਦੇਂਦਾ....ਉਹ ਇਹ ਜਾਣਦੀ ਸੀ ਕਿ ਉਹਦੇ ਬਾਪ ਫ਼ਰੀਦ ਦਾ ਵਿਦਰੋਹੀ ਖ਼ੂਨ ਉਹਦੀਆਂ ਰਗਾਂ 'ਚ
ਪੰਜਾਬ ਦੇ ਲੋਕ ਨਾਇਕ/92