ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/97

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਦੌੜ ਰਿਹਾ ਹੈ...... ਇਹ ਖ਼ੂਨ ਕਿਸੇ ਵੇਲੇ ਵੀ ਉਬਾਲ਼ਾ ਖਾ ਸਕਦਾ ਸੀ। ਉਹਦੀਆਂ ਖਰਮਸਤੀਆਂ ਤੇ ਉਲਾਂਭੇ ਲੱਧੀ ਲਈ ਸੈਆਂ ਮੁਸੀਬਤਾਂ ਖੜੀਆਂ ਕਰ ਸਕਦੇ ਸਨ। ਦੁੱਲੇ ਦਾ ਪਾਣੀ ਭਰਦੀਆਂ ਤੀਵੀਆਂ ਦੇ ਘੜੇ ਗੁਲੇਲਾਂ ਮਾਰ ਕੇ ਭੰਨਣ ਦਾ ਸ਼ੌਂਕ ਦਿਨੋਂ ਦਿਨ ਵੱਧ ਰਿਹਾ ਸੀ..... ਨਿੱਤ ਉਲਾਂਭੇ ਮਿਲਦੇ...... ਲੱਧੀ ਨੇ ਜ਼ਨਾਨੀਆਂ ਨੂੰ ਮਿੱਟੀ ਦੀਆਂ ਗਾਗਰਾਂ ਦੇ ਬਦਲੇ ਲੋਹੇ ਦੀਆਂ ਗਾਗਰਾਂ ਲੈ ਦਿੱਤੀਆਂ। ਪਰੰਤੂ ਦੁੱਲਾ ਲੋਹੇ ਦੀਆਂ ਸਾਗਾਂ ਨਾਲ਼ ਆਪਣਾ ਸ਼ੌਂਕ ਪੂਰਾ ਕਰਦਾ ਰਿਹਾ। ਆਖ਼ਰ ਇਕ ਦਿਨ ਨੰਦੀ ਮਰਾਸਣ ਨੇ ਦੁੱਲੇ ਨੂੰ ਉਹਦੇ ਬਾਪ ਦਾਦੇ ਦਾ ਤਾਹਨਾ ਮਾਰਿਆ :-

ਬੋਲੀ ਮਾਰ ਕੇ ਨੰਦੀ ਫਨਾਹ ਕਰਦੀ
ਸੀਨਾ ਦੁੱਲੇ ਦਾ ਚਾਕ ਹੋ ਜਾਂਵਦਾ ਏ।
ਬਾਪ ਦਾਦੇ ਦਾ ਇਹ ਤੇ ਸੂਰਮਾ ਏ
ਕਾਹਨੂੰ ਨਿੱਤ ਗਰੀਬ ਦੁਖਾਂਵਦਾ ਏ।
ਏਥੇ ਜ਼ੋਰ ਦਿਖਾਂਵਦਾ ਔਰਤਾਂ ਨੂੰ
ਤੈਨੂੰ ਰਤੀ ਹਯਾ ਨਾ ਆਂਵਦਾ ਏ।
ਤੇਰੇ ਬਾਪ ਦਾਦੇ ਦੀਆਂ ਸ਼ਾਹ ਅਕਬਰ
ਖੱਲਾਂ ਪੁੱਠੀਆਂ ਚਾ ਲੁਹਾਂਵਦਾ ਏ
ਖੱਲ ਭਾਹ ਦੇ ਨਾਲ਼ ਭਰਾਇਕੇ ਤੇ
ਉੱਚੇ ਬੁਰਜ ਤੇ ਚਾ ਲਟਕਾਂਵਦਾ ਏ
ਅਜ ਤੀਕ ਲਾਹੌਰ ਵਿੱਚ ਲਟਕ ਰਹੀਆਂ
ਉੱਥੇ ਜ਼ੋਰ ਨਾ ਕਾਸ ਨੂੰ ਜਾਂਵਦਾ ਏ।(ਕਿਸ਼ਨ ਸਿੰਘ ਆਰਫ਼)

ਨੰਦੀ ਮਿਰਾਸਣ ਦੇ ਮਿਹਣੇ ਨਾਲ ਦੁੱਲਾ ਝੰਜੋੜਿਆ ਗਿਆ। ਰਾਜਪੂਤੀ ਖ਼ੂਨ ਉਹਦੀਆਂ ਰਗਾਂ 'ਚ ਉਬਾਲ਼ੇ ਖਾਣ ਲੱਗਾ। ਉਹ ਸਿੱਧਾ ਆਪਣੀ ਮਾਂ ਲੱਧੀ ਕੋਲ਼ ਜਾ ਕੇ ਗਰਜਿਆ, "ਮਾਂ ਮੇਰੀਏ ਸੱਚੋ ਸੱਚ ਦੱਸ ਮੇਰੇ ਬਾਪ ਤੇ ਦਾਦੇ ਦੀ ਮੌਤ ਕਿਵੇਂ ਹੋਈ ਐ....?"

ਦੁੱਲੇ ਦੀਆਂ ਅੱਖਾਂ ਅੰਗਿਆਰ ਵਰ੍ਹਾ ਰਹੀਆਂ ਸਨ। ਉਹਦੇ ਪੈਰਾਂ ਥੱਲੇ ਅੱਗ ਮੱਚ ਰਹੀ ਸੀ।

ਲੱਧੀ ਨੇ ਸਾਰੀ ਹੋਈ ਬੀਤੀ ਦੱਸ ਕੇ, ਆਪਣੇ ਘਰ ਦੀ ਅੰਦਰਲੀ ਕੋਠੜੀ ਦਾ ਬੂਹਾ ਖੋਲ੍ਹ ਕੇ ਦੁੱਲੇ ਨੂੰ ਕਿਹਾ, "ਸੂਰਮਿਆਂ ਪੁੱਤਾ ਮੈਂ ਏਸੇ ਦਿਨ ਦੀ ਉਡੀਕ ਕਰਦੀ ਸੀ——ਕਦੋਂ ਮੇਰਾ ਪੁੱਤ ਹੋਇਆ ਗੱਭਰੂ ਆਪਣੇ ਬਾਪ ਦਾਦੇ ਦੀ ਮੌਤ ਦਾ ਬਦਲਾ ਲੈਣ ਜੋਗਾ। ਇਹ ਹਥਿਆਰ ਤੇਰੇ ਸੂਰਮੇ ਬਾਪ ਦੇ ਨੇ..... ਅਣਖ ਨੂੰ ਪਾਲ਼ੀਂ ਤੇ ਆਪਣੇ ਬਾਪ

ਪੰਜਾਬ ਦੇ ਲੋਕ ਨਾਇਕ/93