ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/98

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਦੇ ਖੂਨ ਦੀ ਲਾਜ ਰੱਖੀਂਂ ਜੀਹਨੇ ਕਿਸੇ ਨਾਢੂ ਖਾਂ ਦੀ ਟੈਂ ਨਹੀਂ ਸੀ ਮੰਨੀ! ਕਿਸੇ ਅੱਗੇ ਸਿਰ ਨਹੀਂ ਸੀ ਝੁਕਾਇਆ।"

ਲਿਸ਼ ਲਿਸ਼ ਕਰਦੇ ਹਥਿਆਰ- ਛਭੀਆਂ, ਗੰਡਾਸੇ, ਨੇਜ਼ੇ, ਟਕੂਏ ਤੇ ਤੀਰ ਕਮਾਣ ਤੇ ਇਕ ਨਗਾਰਾ ਵੇਖ ਦੁੱਲੇ ਦਾ ਚਿਹਰਾ ਲਾਲ ਸੂਹਾ ਹੋ ਗਿਆ..... ਅਨੋਖੀਆਂ ਤਰਬਾਂ ਨੇ ਉਹਦੇ ਸਰੀਰ 'ਚ ਝਰਨਾਟਾਂ ਛੇੜ ਦਿੱਤੀਆਂ। ਸਰੀਰ ਭਾਫ਼ਾਂ ਛੱਡਣ ਲੱਗਾ ..... ਨਗਾਰੇ ਤੇ ਡੱਗਾ ਮਾਰਿਆ..... ਨੰਗਾਰੇ ਦੀ ਧਮਕੇ ਲਾਹੌਰ ਦੇ ਸ਼ਾਹੀ ਮਹਿਲਾਂ ਨਾਲ਼ ਜਾ ਟਕਰਾਈ ਜੋ ਬਗਾਵਤ ਦੀ ਸੂਚਕ ਸੀ।

ਦੁੱਲੇ ਨੇ ਪਿੰਡ ਦੇ ਸਾਰੇ ਜਵਾਨ ਕੱਠੇ ਕੀਤੇ ਤੇ ਸਾਰੇ ਹਥਿਆਰ ਉਹਨਾਂ ਵਿੱਚ ਵੰਡ ਦਿੱਤੇ। ਉਹਨੇ ਆਪਣੇ ਮਨ ਨਾਲ਼ ਮੁਗ਼ਲਾਂ ਵਿਰੁੱਧ ਬਗ਼ਾਵਤ ਕਰਨ ਦਾ ਫ਼ੈਸਲਾ ਕਰ ਲਿਆ। ਹੌਲ਼ੇ ਹੌਲ਼ੇ ਪੰਜ ਸੌ ਜਵਾਨ ਉਹਦੇ ਨਾਲ਼ ਆ ਜੁੜੇ। ਸਾਂਦਲ ਬਾਰ ਦੇ ਇਲਾਕੇ ਵਿੱਚ ਉਹਨਾਂ ਥਰਥੱਲੀ ਮਚਾ ਦਿੱਤੀ। ਜਿਹੜਾ ਵੀ ਜਾਵਰ ਉਧਰੋਂ ਲੰਘਦਾ ਉਹਨੂੰ ਉਹ ਲੁੱਟ ਲੈਂਦੇ ਤੇ ਲੁੱਟ ਦਾ ਮਾਲ ਗ਼ਰੀਬਾਂ ਵਿੱਚ ਵੰਡ ਦੇਂਦੇ..... ਦੁੱਲੇ ਦੀ ਬਹਾਦਰੀ, ਨਿਡਰਤਾ, ਦਿਆਲਤਾ ਅਤੇ ਗ਼ਰੀਬ ਪਰਵਰੀ ਦੀ ਖੁਸ਼ਬੋ ਦੂਰ ਦੂਰ ਤਕ ਫੈਲ ਰਹੀ ਸੀ। ਉਹ ਬੜੀ ਨਿਡਰਤਾ ਨਾਲ ਸਾਂਦਲ ਬਾਰ ਵਿੱਚ ਘੁੰਮ ਰਿਹਾ ਸੀ.... ਉਸ ਦੀ ਬਹਾਦਰੀ ਦੇ ਨਿੱਤ ਨਵੇਂ ਕਿੱਸੇ ਸੁਨਣ ਨੂੰ ਮਿਲਦੇ..... ਸਾਰਾ ਇਲਾਕਾ ਉਸ ਤੇ ਮਾਣ ਕਰ ਰਿਹਾ ਸੀ।

ਦੁੱਲੇ ਦੇ ਬਾਪ ਦੀ ਮੌਤ ਦੇ ਅਵਸਰ ਤੇ ਲੱਧੀ ਦੇ ਭਰਾਵਾਂ ਨੇ ਉਸ ਦੀ ਕੋਈ ਸਾਰ ਨਹੀਂ ਸੀ ਲਈ। ਇਸ ਕਰਕੇ ਉਹਨੂੰ ਆਪਣੇ ਨਾਨਕਿਆਂ ਤੇ ਰੋਸ ਸੀ। ਇਸੇ ਰੋਹ ਕਾਰਨ ਉਹਨੇ ਪਹਿਲਾ ਹੱਲਾ ਆਪਣੇ ਨਾਨਕਿਆਂ ਦੇ ਪਿੰਡ ਚੰਦੜਾਂ ਤੇ ਬੋਲਿਆ.... ਤੇ ਨਾਨਕਿਆਂ ਦਾ ਵਗ ਘੇਰ ਕੇ ਆਪਣੇ ਪਿੰਡ ਲੈ ਆਇਆ ਤੇ ਲਵੇਰੀਆਂ ਗਰੀਬ ਗੁਰਬਿਆਂ ਤੇ ਲੋੜਬੰਦਾਂ ’ਚ ਵੰਡ ਦਿੱਤੀਆਂ।

ਇਕ ਵਾਰ ਅਲੀ ਨਾਂ ਦਾ ਸੁਦਾਗਰ ਪੰਜ ਸੌ ਘੋੜੇ ਖ਼ਰੀਦ ਕੇ ਲਈ ਜਾ ਰਿਹਾ ਸੀ.... ਉਹਨੂੰ ਰਾਤ ਪਿੰਡੀ ਕੱਟਣੀ ਪੈ ਗਈ। ਦੁੱਲੇ ਨੇ ਉਹਦੇ ਘੋੜੇ ਲੁੱਟ ਕੇ ਆਪਣੇ ਸਾਥੀਆਂ ਵਿੱਚ ਵੰਡ ਦਿੱਤੇ। ਅਲੀ ਬਥੇਰਾ ਰੋਇਆ ਪਿੱਟਿਆ, ਅਕਬਰ ਦਾ ਡਰਾਬਾ ਵੀ ਦਿੱਤਾ... ਦੁੱਲੇ ਨੇ ਉਹਨੂੰ ਕੁੱਟ ਕੁੱਟ ਕੇ ਭਜਾ ਦਿੱਤਾ। ਇਸੇ ਤਰ੍ਹਾਂ ਦੁੱਲੇ ਨੇ ਮੋਦੇ ਸ਼ਾਹੂਕਾਰ ਦੀਆਂ ਦੌਲਤ ਨਾਲ ਭਰੀਆਂ ਖੱਚਰਾਂ ਖੋਹ ਲਈਆਂ।

ਇਹਨਾਂ ਲੁੱਟਾਂ ਖੋਹਾਂ ਦੀਆਂ ਖ਼ਬਰਾਂ ਮੁਗ਼ਲ ਸਰਕਾਰ ਕੋਲ ਪੁੱਜਦੀਆਂ ਰਹੀਆਂ। ਲੋਕਾਂ 'ਚ ਦੁੱਲੇ ਦਾ ਦਬਦਬਾ ਐਨਾ ਵੱਧ ਗਿਆ- ਉਹਨਾਂ ਨੇ ਸਰਕਾਰੀ ਲਗਾਨ ਦੇਣਾ ਬੰਦ ਕਰ ਦਿੱਤਾ। ਮੁਗ਼ਲ ਅਹਿਲਕਾਰਾਂ ਵਿੱਚ ਭਗਦੜ ਮੱਚ ਗਈ। ਅਕਬਰ ਦੇ

ਪੰਜਾਬ ਦੇ ਲੋਕ ਨਾਇਕ/94