ਪੰਨਾ:ਬਿਜੈ ਸਿੰਘ.pdf/116

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਦੀ ਸੌ ਪਾਣੀ ਤੇ ਪਏ ਤੋਲ ਵਾਂਙੂ ਫੈਲ ਗਈ, ਤਦ ਸਾਰੀਆਂ ਫੌਜਾਂ ਜੋ ਕਈ ਮਹੀਨੇ ਤੋਂ ਤਨਖਾਹ ਨੂੰ ਉਡੀਕ ਰਹੀਆਂ ਸਨ ਘੇਰਾ ਪਾ ਖਲੋਤੀਆਂ ਅਰ ਲੋਥ ਖੋਹ ਲਈ। ਮੁਰਾਦ ਬੇਗਮ ਨੂੰ ਕਹਾ ਭੇਜਿਆ ਕਿ ਤਿੰਨ ਲੱਖ ਰੁਪਯਾ ਤਨਖ਼ਾਹ ਦਾ ਸਾਡਾ ਤਾਰ ਦੇਵੇ ਤਾਂ ਲੋਥ ਮਿਲੇਗੀ। ਵਿਚਾਰੀ ਬੇਗਮ ਸਾਰੀ ਰਾਤ ਜੋੜ ਤੋੜ ਕਰਦੀ ਰਹੀ। ਜਦ ਦਿਨ ਨੂੰ ਬੇਗਮ ਨੇ ਤਿੰਨ ਲੱਖ ਰੁਪੱਯਾ ਦਿਤਾ ਤਦ ਲੋਥ ਮਿਲੀ, ਜੋ ਫਿਰ ਪਾਤਸ਼ਾਹੀ ਧੂਮ ਧਾਮ ਨਾਲ ਦੱਬੀ ਗਈ।

੧੬. ਕਾਂਡ।

ਹੁਣ ਸਾਡੇ ਬਿਜੈ ਸਿੰਘ ਦੀ ਦਸ਼ਾ ਕੀ ਹੋਈ?

ਇਹ ਤਾਂ ਅਸੀਂ ਦੱਸ ਹੀ ਆਏ ਹਾਂ ਕਿ ਸਿੰਘ ਸਾਰੇ ਬਨਾਂ ਝੱਲਾਂ ਪਰਬਤਾਂ ਵਿਖੇ ਪਿੰਡ ਫੁੱਟੇ ਗੁਜ਼ਾਰਾ ਕਰ ਰਹੇ ਸਨ, ਅਰ ਬੈਠੇ ਸਮੇਂ ਵੱਲ ਤੱਕ ਰਹੇ ਸਨ ਕਿ ਕੋਈ ਦਾਉ ਨਿਕਲੇ ਤਾਂ ਦੇਸ਼ ਨੂੰ ਸੰਭਾਲੀਏ। ਇਨ੍ਹਾਂ ਦੇ ਲੁਕ ਜਾਣ ਵਿਚ ਪੰਥ ਦੇ ਕਿਰਤੀਆਂ ਜਾਂ ਗ਼ਰੀਬਾਂ ਦੀ, ਜੋ ਦਲਾਂ ਦੇ ਵਿਚ ਨਹੀਂ ਰਿਹਾ ਕਰਦੇ ਸਨ, ਬੜੀ ਦੁਰਦਸ਼ਾ ਹੋਇਆ ਕਰਦੀ ਸੀ। ਜਦ ਉਨ੍ਹਾਂ ਪਰ ਜ਼ੁਲਮ ਕਹਿਰ ਦੇ ਹੁੰਦੇ ਤਦ ਖਾਲਸੇ ਦੇ ਦਲ ਸਮਾਂ ਤਾੜ ਕੇ ਗੁੱਸਾ ਖਾ ਕੇ ਸ਼ੇਰਾਂ ਵਾਂਙ ਬਨਾਂ ਵਿਚੋਂ ਨਿਕਲ ਪੈਂਦੇ ਸਨ । ਅਰ ਵੈਰੀਆਂ ਨਾਲ ਦੋ ਹੱਥ ਕਰ ਜਾਂਦੇ, ਆਪਣਿਆਂ ਨੂੰ ਬਚਾ ਲੈਂਦੇ ਤੇ ਦਰੋਹੀਆਂ ਨੂੰ ਪਛਾੜ ਦੇਂਦੇ। ਹੁਣ ਭੀ ਇਹੋ ਹਾਲ ਹੋਇਆ, ਘੋਰ ਅਤ੍ਯਾਚਾਰਾਂ ਤੇ ਸਿੰਘਣੀਆਂ ਦੇ ਦੁਖੜਿਆਂ ਦੀ ਖ਼ਬਰ ਜਦ ਸਿੰਘਾਂ ਵਿਚ ਫੈਲੀ ਅਰ ਬਿਜਲਾ ਸਿੰਘ ਆਦਿਕ ਨੇ ਦਰਦਨਾਕ ਹੋਣੀਆਂ ਦੇ ਸਮਾਚਾਰ ਕਹਿ ਸੁਣਾਏ ਤਦ ਖਾਲਸੇ ਦੇ ਦਿਲਾਂ ਵਿਚ ਰੋਹ ਉੱਤਰ ਆਇਆ ਅਰ ਹਰ ਜਗ੍ਹਾ ਇਹ ਉੱਦਮ ਹੋਇਆ ਕਿ ਇਕ ਵੇਰ ਲਾਹੌਰ ਪਹੁੰਚਣਾ ਚਾਹੀਏ। ਪਰ ਸਭ ਤੋਂ ਪਹਿਲੇ ਕੂੜਾ ਸਿੰਘ ਦਾ ਜਥਾ ਲਾਹੌਰ ਵੱਲ ਮੂੰਹ ਧਰ ਕੇ ਐਉਂ ਤੁਰਿਆ, ਜਿੱਕੁਰ ਦਰਿਯਾ ਦਾ ਹੜ੍ਹ ਤੁਰਦਾ —————

  • ਉਰਦੂ ਖਾਲਸਾ' ਤਵਾਰੀਖ ਹਿੱਸਾ ੨, ਪੰਨਾ ੮੫।