ਪੰਨਾ:ਬਿਜੈ ਸਿੰਘ.pdf/138

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਚੂਰ ਹੋ ਜਾਂਦਾ ਹੈ। ਇਸ ਵੇਲੇ ਤੁਹਾਡੇ ਬਾਝ ਮੇਰਾ ਕੌਣ ਹੈ? ਸਭਨੀਂ ਥੋਕੀਂ ਤੁਸੀਂ ਹੀ ਹੋ। ਤੁਹਾਨੂੰ ਲੜ ਛੁਡਾ ਕੇ ਖਿਸਕਦੇ ਦੇਖ ਕੇ ਮੇਰਾ ਮਨ ਦੁਖੀ ਹੋ ਗਿਆ ਹੈ, ਪਰ ਹੁਣ ਆਪ ਦੇ ਕੌਲ ਦੇਣ ਨਾਲ ਦਿਲ ਸੁਖੀ ਹੋ ਗਿਆ ਹੈ!

ਇਹ ਕਹਿ ਕੇ ਸ਼ੀਲਾ ਦੇ ਗਲ ਮਿਲੀ। ਭੁਜੰਗੀ ਨੂੰ ਗਲ ਲਾਇਆ ਤੇ ਉਸ ਦਾ ਮੂੰਹ ਚੁੰਮ ਕੇ ਸਿੰਘ ਜੀ ਦੇ ਮੋਢੇ ਪਰ ਹੱਥ ਧਰ ਕੇ ਉਠੀ ਔਰ ਰੋਟੀ ਖਾਣ ਚਲੀ ਗਈ।

ਸ਼ੀਲ ਕੌਰ ਤੇ ਬਿਜੈ ਸਿੰਘ ਕੁਝ ਆਪਣੀ ਮੁਸ਼ਕਲ ਪਰ ਘਬਰਾਏ, ਫੇਰ ਹੱਸੇ ਕਿ ਦੇਖੀਏ ਹੁਣ ਕੀ ਬਣਦਾ ਹੈ? ਸ਼ੀਲ ਕੌਰ ਨੇ ਕਿਹਾ ਕਿ ਆਪ ਨੇ ਜੋ ਨੇਮ ਕੀਤਾ ਹੈ ਸਾਨੂੰ ਫਸਾ ਨਾ ਦੇਵੇ।

ਬਿਜੈ ਸਿੰਘ-ਫਸੇ ਤਾਂ ਪਏ ਹਾਂ, ਨਿਕਲਣੇ ਦੀ ਸੂਰਤ ਹੀ ਅ ਨਹੀਂ ਅਰ ਅੱਜ ਤੋਂ ਬੇਗਮ ਨੇ ਪਹਿਰਾ ਵੀ ਹੋਰ ਕਰੜਾ ਸਾਡੇ ਮਗਰ ਰੱਖਣਾ ਹੈ। ਨੇਮ ਮੇਰਾ ਨੇਮ ਕੱਚਾ ਨਹੀਂ, ਕਿਉਂਕਿ ਉਸ ਕੋਲੋਂ ਆਪਣਾ ਨਹੀਂ ਨਿਭਣਾ। ਹਾਰਨਾ ਉਸੇ ਨੇ ਹੈ, ਕਿਉਂਕਿ ਉਹ ਅਕਾਲ ਦੇ ਘਰ ਵਿਚ ਨਹੀਂ, ਰਾਜ ਮਦ ਸਿਰ ਨੂੰ ਚੜ੍ਹ ਰਿਹਾ ਹੈ। ਪਰ ਸਾਨੂੰ ਸਦਾ ਤਿਆਰ ਰਹਿਣਾ ਚਾਹੀਏ ਝੱਲਣ ਲਈ, ਕਿਉਂਕਿ ਇਨਸਾਨ ਦੇ ਸਿਰ ਤੇ ਅਝੱਲ ਜੱਟਾਂ ਪੈਂਦੀਆਂ ਹਨ । ਝੱਲਣਾ ਤੇ ਨਾ ਡੋਲਣਾ ਹੀ ਇਨਸਾਨੀ ਤਾਕਤ ਹੈ।

੧੮. ਕਾਂਡ।

ਇਕ ਦਿਨ ਤੜਕਸਾਰ ਅਜੇ ਚਾਰ ਨਹੀਂ ਵਜੇ ਸਨ, ਭਾਈ ਬਿਜੈ ਸਿੰਘ ਹੁਰੀਂ ਮਹੱਲਾਂ ਦੇ ਪਿਛਵਾੜੇ ਬਾਗ ਵਿਚ ਬੈਠੇ ਪਰਮੇਸ਼ੁਰ ਦੇ ਧਿਆਨ ਵਿਚ ਮਗਨ ਹੋ ਰਹੇ ਸਨ । ਪਿਛਲੀ ਰਾਤ ਦਾ ਚੰਦ ਪਿਛਲੀ

ਅਵਸਥਾ ਦੇ ਦਾੜ੍ਹੇ ਵਾਂਗੂੰ ਧਰਤੀ ਦੇ ਚਿਹਰੇ ਨੂੰ ਨੂਰ ਦੇ ਰਿਹਾ ਸੀ। ਤਾਰਿਆਂ ਦੀ ਛਟਕੀ ਹੋਈ ਰਾਤ ਹੋਰ ਵੀ ਸੁਹਾਉ ਫੈਲਾ ਰਹੀ ਸੀ, ਭਿੰਨੀ ਠੰਢ ਸਰੀਰ ਨੂੰ ਐਸਾ ਆਨੰਦ ਦੇ ਰਹੀ ਸੀ, ਜਿਹਾ ਗੁਲਾਬ ਦੀਆਂ

-੧੩੨-