ਪੰਨਾ:ਬਿਜੈ ਸਿੰਘ.pdf/16

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਆਪਣੀ ਵੱਲ ਖਿਚਦਾ ਹੈ। ਮੇਰਾ ਆਪਣਾ ਆਪ ਮੇਰੇ ਵੱਸ ਨਹੀਂ ਮੈਂ ਸਿੱਖ ਹੋਣ ਕਰਕੇ ਸੰਸਾਰਕ ਦੁੱਖਾਂ ਨੂੰ ਬੜੀ ਚੰਗੀ ਤਰ੍ਹਾਂ ਜਾਣਦਾ ਹਾਂ, ਤੁਹਾਡੇ ਸੰਤਾਪ ਤੇ ਪਿਤਾ ਜੀ ਦੀ ਮੁਸ਼ਕਲ ਨੂੰ ਭੀ ਸਮਝਦਾ ਹਾਂ। ਪਰ ਹਾਇ ਕੀ ਕਰਾਂ? ਪਿਆਰੇ ਦਾ ਪਿਆਰ ਘੁੰਮਣ ਘੇਰ ਵਿਚ ਵਸੇ ਜੀਵ ਵਾਂਗੂ ਮੈਨੂੰ ਆਪਣੀ ਕਲਾਈ ਵਿੱਚੋਂ ਨਿਕਲਣ ਨਹੀਂ ਦਿੰਦਾ। ਤੁਸੀਂ ਗੁਰੂ ਗੋਬਿੰਦ ਸਿੰਘ ਜੀ ਦਾ ਨਾਮ ਸੁਣਿਆ ਮੈਨੂੰ ਅੰਗ ਸੰਗ ਦਿੱਸਦੇ ਹਨ। ਮਾਂ ਜੀ:

"ਕਮਲ ਨੈਨ ਅੰਜਨ ਸਿਆਮ ਚੰਦ ਬਦਨ ਚਿਤੇ ਚਾਰੇ॥

ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ*" ॥੧੦॥

ਮਾਂ (ਹਾਹੁਕਾ ਲੈ ਕੇ)-ਬੱਚਾ ਬੱਚ ਹੈ, ਜਿਨ੍ਹਾਂ ਪ੍ਰੇਮ ਪਿਆਲੇ ਪੀਤੇ ਸੋ ਘਰ ਦੇ ਕੰਮੋਂ ਗਈਆਂ; ਪਰ ਫੇਰ ਬੀ ਐਸਾ ਕੰਮ ਕਰੀਏ ਕਿ ਸੱਪ ਬੀ ਮਰ ਜਾਏ ਤੇ ਲਾਠੀ ਬੀ ਬਚ ਜਾਏ।

ਪੁੱਤ੍ਰ-ਮਾਂ ਜੀ! ਦੱਸੋ, ਜ਼ਰੂਰ ਐਸੀ ਗੱਲ ਦੱਸੋ ਕਿ ਮੇਰੀ ਸਿੱਖੀ ਬੀ ਕੇਸਾਂ ਸ੍ਵਾਸਾਂ ਨਾਲ ਨਿਭ ਜਾਏ ਤੇ ਆਪ ਬੀ ਔਖੋ ਨਾ ਹੋਵੇ।

ਮਾਂ-ਬੱਚਾ ਕੇਸ ਛੱਡ ਦੇਹ, ਸਿੱਖਾਂ ਦੀ ਸੰਗਤ ਛੱਡ ਦੇਹ, ਸ਼ਕਲ ਪਿਤਾ ਵਾਲੀ ਰੱਖ; ਚਿਤੋਂ ਜੋ ਤੈਨੂੰ ਭਾਵੇ ਸੋ ਕਰ ਤੇ ਘਰ ਬੈਠਾ ਰਹੁ।

ਪੁੱਤ੍ਰ-ਮਾਂ ਜੀ! ਤੁਸਾਂ ਮੇਰਾ ਕਲੇਜਾ ਵਿੰਨ੍ਹ ਦਿੱਤਾ ਹੈ। ਮੈਂ ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਵਾਂ? ਕੇਸ ! ਪਿਆਰੇ ਕੇਸ ! ਜਿੰਦੋਂ ਪਿਆਰੇ ਕੇਸ ! ਤਿਆਗਾਂ ? ਗੁਰੂ ਕਾ ਤਾਜ ਬਖ਼ਸ਼ਿਆ ਭੋਇੰ ਤੇ ਪਟਕਾਂ ? ਪਿਆਰੇ ਦੀ ਨਿਸ਼ਾਨੀ; ਪਿਆਰੇ ਦੀ ਪ੍ਰੇਮ-ਭਰੀ ਯਾਦ ਸੱਟ ਦਿਆਂ ? ਹਾਇ ! ਮੌਤ


*ਰਾਮ ਲਾਲ ਦਾ ਇਹ ਭਾਵ ਸੀ: (ਕਲਗੀਆਂ ਵਾਲੇ ਦਾ) ਮੁਖੜਾ ਚੰਦ (ਵਰਗਾ) ਨੈਣ ਕਮਲਾਂ (ਵਰਗੇ ਹਨ) ਜੋ ਸੁਰਮੇ (ਨਾਲ) ਸ਼ਯਾਮ (ਰੰਗ ਦੀ ਮੌਜ ਦੇ ਰਹੇ) ਐਸੀ ਸੁਹਣੀ ਤੱਕਣੀ ਤੱਕ ਰਹੇ (ਕਿ) ਮਨ ਨੂੰ ਮੋਹ ਰਹੇ ਹਨ, (ਉਸ ਪਿਆਰੇ ਦੇ) ਭੇਦ ਵਿਚ ਮੈਂ ਮਗਨ ਹੋ ਰਿਹਾ ਹਾਂ। ਐਸੀ ਮਗਨਤਾ ਹੈ ਕਿ ਕੋਈ ਟੋਟੇ ਟੋਟੇ ਕਰ ਦੇਵੇ ਤਾਂ ਉਹ ਹਾਰੇਗਾ (ਮੈਨੂੰ ਸਰੀਰ ਕਟੀਣ ਦਾ ਪਤਾ ਵੀ ਨਹੀਂ ਲਗੇਗਾ)। ਅਥਵਾ- (ਆਪਣਾ ਆਪ) ਟੁਕੜੇ ਟੁਕੜੇ ਕਰ ਕੇ (ਪ੍ਰੇਮ ਦੀ ਬਾਜੀ ਉਸ ਦੇ ਅੱਗੇ ਹਾਰ ਦਿੱਤੀ ਹੈ। ਭਾਵ ਆਪਾ ਸਦਕੇ ਕਰ ਦਿੱਤਾ ਹੈ)।

-੧੦-