ਪੰਨਾ:ਬਿਜੈ ਸਿੰਘ.pdf/17

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਆਵੇ ਪਰ ਇਹ ਨਾ ਹੋਵੇ! ਉਹ ਪਿਆਰਾ ਮੇਰੀ ਜਿੰਦ ਦੀ ਬੀ ਜਿੰਦ ਮੇਰੇ ਆਤਮਾਂ ਦੀ ਬੀ ਆਤਮਾਂ, ਗੁਰੂ ਗੋਬਿੰਦ ਸਿੰਘ, ਮੈਂ ਉਨ੍ਹਾਂ ਦੇ ਹੁਕਮ ਨੂੰ ਨਾ ਮੰਨਾਂ? ਮਾਂ ਜੀ! ਮੌਤ ਆਵੇ, ਪਰ ਇਹ ਦਿਨ ਨਾ ਆਵੇ (ਠੰਢਾ ਸਾਹ ਤੇ ਅੱਖਾਂ ਤਰ-ਬਤਰ)।

ਮਾਂ-ਬੱਚਾ! ਮੈਂ ਪੱਥਰਚਿੱਤ ਤੇਰੇ ਕੋਮਲ ਹਿਰਦੇ ਦੀਆਂ ਬ੍ਰੀਕ ਗੱਲਾਂ ਕਿੱਥੋਂ ਸਮਝਾਂ? ਪਰ ਧਰਮ ਤਾਂ ਹਿਰਦੇ ਵਿਚ ਹੈ ਦਿਖਾਵੇ ਨਾਲ ਕੀ ਬਣਦਾ ਹੈ?

ਪੁੱਤ੍ਰ-ਮਾਂ ਧਰਮ ਉਸ ਵਸਤੂ ਦਾ ਨਾਮ ਹੈ ਜੋ ਪਰਮੇਸ਼ਰ ਆਪਣੇ ਪਿਆਰਿਆਂ ਦੀ ਰਾਹੀਂ ਸੰਸਾਰ ਨੂੰ ਦੱਸਦਾ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਮੁਖ਼ਾਰਬਿੰਦ ਤੋਂ ਜੋ ਨਿਕਲਿਆ ਸੋ ਮੇਰਾ ਧਰਮ ਹੈ।

ਮਾਂ-ਬੱਚਾ! ਕੀ ਕੇਸ ਹੀਨ ਸਾਰੇ ਨਰਕਾਂ ਨੂੰ ਜਾਣਗੇ?

ਪੁੱਤ੍ਰ-ਮਾਂ ਜੀ,ਇਹ ਤਾਂ ਪਤਾ ਨਹੀਂ,ਪਰ ਮੇਰੇ ਸਤਿਗੁਰਾਂ ਦਾ ਹੁਕਮ ਇਹੋ ਹੈ। ਮੇਰੇ ਪਿਆਰੇ ਸਤਿਗੁਰੂ ਆਪ ਕੇਸ਼ਾਧਾਰੀ ਸਨ, ਮੈਂ ਕਿੱਕਰ ਉਹਨਾਂ ਦੇ ਪੂਰਨਿਆਂ ਤੇ ਨਾ ਤੁਰਾਂ ? ‘ਤੂੰ ਸਾਹਿਬ ਹਉ ਸਾਂਗੀ ਤੇਰਾ’। ਕੇਸ ਤਨ ਦੀ ਸ਼ੋਭਾ ਹਨ ਤੇ ਮਨ ਦੀਆਂ ਆਤਮ ਸ਼ਕਤੀਆਂ ਦੇ ਰਾਖੇ ਤੇ ਦਿਮਾਗੀ ਤਾਕਤਾਂ ਦੇ ਰਖਵਾਲੇ ਮੇਰੇ ਪਿਆਰੇ ਦੀ ਦਾਤ ਹਨ, ਮੇਰੇ ਗੁਰੂ ਕੇ ਪਰਿਵਾਰ ਦੀ ਨੁਹਾਰ ਹਨ। ਮਾਤਾ ਜੀ! ਸੱਚੇ ਧਰਮੀ ਹੋਣਾ ਤਾਂ ਵੱਡੀ ਦੂਰ ਹੈ, ਹਾਲੇ ਤਾਂ ਮੈਂ ਸਤਿਗੁਰਾਂ ਦਾ ਸਾਂਗੀ ਬਣਨ ਦਾ ਯਤਨ ਕਰਦਾ ਹਾਂ, ਪਰ ਆਹ! ਸਾਂਗੀ ਬਣਨੇ ਦਾ ਬੀ ਐਸਾ ਸੁਖ ਹੈ, ਜੋ ਜਗਤ ਦੇ ਸਮੱਗਰ ਸੁਖਾਂ ਥੀਂ ਵੱਡਾ ਹੈ: ਸੋਚ ਮਾਂ ਜੀ! ਜੇ ਸਾਰਾ ਧਰਮ ਸਾਨੂੰ ਲੱਭ ਜਾਵੇ ਤਾਂ ਫੇਰ ਕਿੱਡਾ ਆਨੰਦ ਹੋ ਜਾਵੇ?

ਮਾਂ-ਤਾਂ ਬੱਚਾ! ਅਜੇ ਤੂੰ ਸਿੱਖ ਬੀ ਨਹੀਂ?

ਪੁੱਤ੍ਰ-ਮਾਂ ਜੀ! ਸਿੱਖ, ਮੈਂ ਤਾਂ ਸਿੱਖਾਂ ਦੇ ਜੋੜੇ-ਬਰਦਾਰ ਹੋਣ ਦੇ ਲਾਇਕ ਬੀ ਨਹੀਂ। ਮਾਂ ਜੀ ਸਿੱਖੀ ਬੜੀ ਉੱਚੀ ਪਦਵੀ ਹੈ। ਸਿੱਖ ਦੇ ਦਰਸ਼ਨ ਨੂੰ ਤਾਂ ਤਿੰਨਾਂ ਲੋਕਾਂ ਦੇ ਵਡੱਕੇ ਤਰਸਦੇ ਹਨ।

ਮਾਂ-ਤੇ ਫੇਰ ਹੋਇਆ ਕੀ?

ਪੁੱਤ੍ਰ-‘ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ॥

-੧੧-