________________
ਮੁੱਢਲੇ ਸ਼ਬਦ ਲੋਕ ਗੀਤ ਕਿਸੇ ਵਿਸ਼ੇਸ਼ ਖਿੱਤੇ ਵਿਚ ਵਸਦੇ ਲੋਕਾਂ ਦੇ ਹਾਵਾਂ-ਭਾਵਾਂ, ਉਦਗਾਰਾਂ, ਆਸ਼ਾਵਾਂ, ਗ਼ਮੀਆਂ ਅਤੇ ਖ਼ੁਸ਼ੀਆਂ ਦਾ ਪ੍ਰਗਟਾਵਾ ਹੀ ਨਹੀਂ ਕਰਦੇ ਬਲਕਿ ਉਹਨਾਂ ਦੇ ਸਮਾਜਿਕ ਅਤੇ ਸਭਿਆਚਾਰਕ ਜੀਵਨ ਦੀ ਆਕਾਸ਼ੀ ਵੀ ਕਰਦੇ ਹਨ । ਇਹਨਾਂ ਵਿਚ ਕਿਸੇ ਜਨ ਸਮੂਹ ਅਥਵਾ ਜਾਤੀ ਦੇ ਪਰੰਪਰਾਗਤ, ਸਾਂਸਕ੍ਰਿਤਕ ਅਤੇ ਸਭਿਆਚਾਰਕ ਤੱਤ ਸਮੋਏ ਹੁੰਦੇ ਹਨ। ਪੰਜਾਬ ਦੇ ਲੋਕ ਗੀਤ ਪੰਜਾਬੀ ਲੋਕ ਜੀਵਨ ਦਾ ਦਰਪਨ ਹਨ ਜਿਨ੍ਹਾਂ ਵਿਚ ਪਜਾਬ ਦੀ ਨੱਚਦੀ-ਗਾਉਂਦੀ ਸੰਸਕ੍ਰਿਤੀ ਸਾਫ ਦਿਸ ਆਉਂਦੀ ਹੈ । ਗਿੱਧੇ ਦੀਆਂ ਬੋਲੀਆਂ, ਲੋਕ ਦੋਹੇ, ਮਾਹੀਆ, ਢੋਲੇ, ਲੰਬੇ ਗੌਣ, ਲੋਰੀਆਂ, ਹਰੇ, ਸਿੱਠਣੀਆਂ, ਸੁਹਾਗ, ਘੋੜੀਆਂ, ਵਧਾਵੇ ਅਤੇ ਅਲਾਹੁਣੀਆਂ ਪੰਜਾਬੀ ਲੋਕ ਗੀਤਾਂ ਦੇ ਵੱਖਰੇ ਵੱਖਰੇ ਗੀਤ-ਰੂਪ ਹਨ । ਗਿੱਧੇ ਦਾ ਨਾਂ ਸੁਣਦਿਆਂ ਹੀ ਪੰਜਾਬੀ ਗੁਲਾਬ ਦੇ ਫੁੱਲ ਵਾਂਗ ਖਿੜ ਜਾਂਦੇ ਹਨ ਤੇ ਸਰੀਰ ਵਿਚ ਮਸਤੀ ਦੀ ਲਹਿਰ ਦੌੜ ਜਾਂਦੀ ਹੈ । ਸ਼ਾਇਦ ਹੀ ਕੋਈ ਅਜਿਹਾ ਪੰਜਾਬੀ ਹੋਵੇਗਾ ਜਿਸ ਨੇ ਗਿੱਧੇ ਦਾ ਰੰਗ ਨਾ ਮਾਣਿਆਂ ਹੋਵੇ । ਗਿੱਧਾ ਪੰਜਾਬੀਆਂ ਵਿਸ਼ੇਸ਼ ਕਰਕੇ ਪੰਜਾਬੀ ਮੁਟਿਆਰਾਂ ਦਾ ਹਰਮਨ ਪਿਆਰਾ ਲੋਕ ਨਾਚ ਹੈ ਜੋ ਕਿਸੇ ਵੀ ਖ਼ੁਸ਼ੀ ਦੇ ਅਵਸਰ ਤੇ ਨੱਚਿਆ (ਪਾਇਆ) ਜਾ ਸਕਦਾ ਹੈ। ਲੋਹੜੀ, ਮੰਗਣੀ ਅਤੇ ਵਿਆਹ ਸ਼ਾਦੀ ਦੇ ਸਮਾਗਮਾਂ ਤੇ ਗਿੱਧਾ ਵਿਸ਼ੇਸ਼ ਤੌਰ ਤੇ ਪਾਇਆ ਜਾਂਦਾ ਹੈ । ਸਾਉਣ ਦੇ ਮਹੀਨੇ ਵਿਚ ਪੰਜਾਬ ਦੀਆਂ ਮੁਟਿਆਰਾਂ ਇਸ ਨੂੰ ਇਕ ਤਿਉਹਾਰ ਦੇ ਰੂਪ ਵਿਚ ਮਨਾਉਂਦੀਆਂ ਹਨ ਜਿਸ ਨੂੰ ਤੀਆਂ ਦਾ ਤਿਉਹਾਰ ਆਖਦੇ ਹਨ । ਗਿੱਧਾ ਪਾਉਣ ਸਮੇਂ ਕੇਵਲ ਨੱਚਿਆ ਹੀ ਨਹੀਂ ਜਾਂਦਾ ਬਲਕਿ ਮਨ ਦੇ ਹਾਵ ਭਾਵ ਪ੍ਰਗਟਾਉਣ ਵਾਲੀਆਂ ਬੋਲੀਆਂ ਵੀ ਨਾਲੋ ਨਾਲ ਪਾਈਆਂ ਜਾਂਦੀਆਂ ਹਨ ਜਿਨ੍ਹਾਂ ਨੂੰ ਗਿੱਧੇ ਦੀਆਂ ਬੋਲੀਆਂ ਆਖਿਆ ਜਾਂਦਾ ਹੈ । ਗਿੱਧਾ ਪੰਜਾਬਣਾਂ ਦਾ ਇਕ ਅਜਿਹਾ ਪਿੜ ਹੈ ਜਿਥੇ ਉਹ ਨਸੰਗ ਹੋ ਕੇ ਆਪਣੇ ਦਿਲਾਂ ਦੇ ਅਰਮਾਨ ਪਰੇ ਕਰਦੀਆਂ ਹਨ । ਬਿਨਾਂ ਕਿਸੇ ਡਰ ਅਤੇ ਝਿਜਕ ਤੋਂ ਨੱਚਦੀਆਂ ਹੋਈਆਂ ਮੁਟਿਆਰਾਂ ਆਪਣੀਆਂ ਅਤੇ ਕਾਮਨਾਵਾਂ ਦਾ ਪ੍ਰਗਟਾਵਾ ਗਿੱਧੇ ਦੀਆਂ ਬੋਲੀਆਂ ਪਾ ਕੇ ਕਰਦੀਆਂ ਹਨ । ਗਿੱਧਾ ਕੇਵਲ ਮੁਟਿਆਰਾਂ ਹੀ ਨਹੀਂ ਪਾਉਂਦੀਆਂ ਬਲਕਿ ਮਰਦ ਵੀ ਪਾਉਂਦੇ ਹਨ ਪਰੰਤੂ ਇਸ ਗਿੱਧੇ ਦਾ ਰੰਗ ਮੁਟਿਆਰਾਂ ਦੇ ਗਿੱਧੇ ਵਰਗਾ ਨਹੀਂ ਹੁੰਦਾ। ਕਾਟੋਆਂ, ਖੜਤਾਲਾਂ, ਛੈਣਿਆਂ ਅਤੇ ਬੁਦਕੂਆਂ ਆਦਿ ਲੋਕ ਸਾਜ਼ਾਂ ਦੇ ਤਾਲ ਵਿਚ ਬੋਲੀਆਂ ਪਾਉਂਦੇ ਗੱਭਰੂਆਂ ਦੀਆਂ ਟੋਲੀਆਂ ਬਿਦ ਬਿਦ ਕੇ ਬੋਲੀਆਂ ਪਾਉਂਦੀਆਂ ਹਨ । 9 -- ਬੋਲੀਆਂ ਦਾ ਪਾਵਾਂ ਬੰਗਲਾ