ਸਮੱਗਰੀ 'ਤੇ ਜਾਓ

ਪੰਨਾ:ਬੋਲੀਆਂ ਦਾ ਪਾਵਾਂ ਬੰਗਲਾ - ਸੁਖਦੇਵ ਮਾਦਪੁਰੀ.pdf/110

ਵਿਕੀਸਰੋਤ ਤੋਂ
ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ

ਮੇਲੇ ਮੁਸਾਹਵੇ

ਛਪਾਰ ਦਾ ਮੇਲਾ

ਮੈਂ ਜਾਣਾ ਮੇਲੇ ਨੂੰ
ਬਾਪੂ ਜਾਊਂਗਾ ਬਣਾ ਕੇ ਟੋਲੀ

ਆਰੀ ਆਰੀ ਆਰੀ

ਮੇਲਾ ਛਪਾਰ ਲੱਗਦਾ
ਜਿਹੜਾ ਲੱਗਦਾ ਜਰਗ ਤੋਂ ਭਾਰੀ
ਕੱਠ ਮੁਸ਼ਟੰਡਿਆਂ ਦੇ
ਓਥੇ ਬੋਤਲਾਂ ਮੰਗਾ ਲੀਆਂ ਚਾਲ਼ੀ
ਤਿੰਨ ਸੇਰ ਸੋਨਾ ਲੁੱਟਿਆ
ਭਾਨ ਲੁੱਟਲੀ ਹੱਟੀ ਦੀ ਸਾਰੀ
ਸੰਤ ਸਿੰਘ ਨਾਮ ਦਸ ਦਿਆਂ
ਜੀਹਦੇ ਚਲਦੇ ਮੁਕੱਦਮੇ ਭਾਰੀ
ਥਾਣੇਦਾਰਾ ਚੜ੍ਹ ਘੋੜੀ
ਤੇਰਾ ਯਾਰ ਕੁੱਟਿਆ ਪਟਵਾਰੀ
ਥਾਣੇਦਾਰ ਤਿੰਨ ਚੜ੍ਹਗੇ
ਨਾਲ਼ ਪੁਲਸ ਚੜ੍ਹੀ ਸੀ ਸਾਰੀ
ਕੁੱਟਦਿਆਂ ਦੇ ਹੱਥ ਥੱਕ ਗੇ
ਉਹਨੇ ਸੀ ਨਾ ਕਹੀ ਇਕ ਵਾਰੀ
ਇੱਸੂ ਧੂਰੀ ਦਾ
ਜਿਹੜਾ ਡਾਂਗ ਬਹਾਦਰ ਭਾਰੀ
ਤੈਂ ਕਿਉਂ ਛੇੜੀ ਸੀ-
ਨਾਗਾਂ ਦੀ ਪਟਿਆਰੀ

ਜਗਰਾਵਾਂ ਦੀ ਰੌਸ਼ਨੀ

ਆਰੀ ਆਰੀ ਆਰੀ
ਵਿਚ ਜਗਰਾਵਾਂ ਦੇ
ਲੱਗਦੀ ਰੌਸ਼ਨੀ ਭਾਰੀ
ਬੋਲੀਆਂ ਦੀ ਸੜਕ ਬੰਨ੍ਹਾਂ

108 - ਬੋਲੀਆਂ ਦਾ ਪਾਵਾਂ ਬੰਗਲਾ