ਸਮੱਗਰੀ 'ਤੇ ਜਾਓ

ਪੰਨਾ:ਬੋਲੀਆਂ ਦਾ ਪਾਵਾਂ ਬੰਗਲਾ - ਸੁਖਦੇਵ ਮਾਦਪੁਰੀ.pdf/117

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਅੱਡੀ ਮੇਰੀ ਕੌਲ ਕੰਚ ਦੀ
ਗੂਠੇ ਤੇ ਬਰਨਾਮਾਂ
ਚਿੱਠੀਆਂ ਮੈਂ ਲਿਖਦੀ
ਪੜ੍ਹ ਮੁੰਡਿਆ ਅਣਜਾਣਾ
ਪੂਰਨ ਭਗਤ ਦੀਆਂ-
ਜੋੜ ਬੋਲੀਆਂ ਪਾਵਾਂ

ਧਾਵੇ ਧਾਵੇ ਧਾਵੇ

ਡੱਬਾ ਕੁੱਤਾ ਮਿੱਤਰਾਂ ਦਾ
ਠਾਣੇਦਾਰ ਦੀ ਕੁੜੀ ਨੂੰ ਚੱਕ ਲਿਆਵੇ
ਭੈਣ ਚੁੱਕੇ ਡਿਪਟੀ ਦੀ
ਜਿਹੜਾ ਲੰਬੀਆਂ ਤ੍ਰੀਕਾਂ ਪਾਵੇ
ਰਾਹ ਸੰਗਰੂਰਾਂ ਦੇ
ਕੱਚੀ ਮਲਮਲ ਉਡਦੀ ਜਾਵੇ
ਉਡੱਦੀ ਮਲਮਲ ਤੇ
ਤੋਤਾ ਝਪਟ ਚਲਾਵੇ
ਮੇਲੋ ਦਾ ਯਾਰ ਰੁੱਸਿਆ
ਰੁੱਸ ਕੇ ਚੀਨ ਨੂੰ ਜਾਵੇ
ਖੂਹ ਦੇ ਵਿਚੋਂ ਬੋਲ ਪੂਰਨਾ-
ਤੈਨੂੰ ਗੋਰਖ ਨਾਥ ਬੁਲਾਵੇ

ਮਾਈ ਮਾਈ ਪਿਆ ਭੌਂਕਦੈਂ

ਕਿਥੋਂ ਲਗਦੀ ਮਾਈ
ਤੇਰੀ ਖਾਤਰ ਨਾਲ਼ ਸੌਂਕ ਦੇ
ਸੁੰਦਰ ਸੇਜ ਬਛਾਈ
ਹਾਣ ਪਰਮਾਣ ਦੋਹਾਂ ਦਾ ਇੱਕੋ
ਝੜੀ ਰੂਪ ਨੇ ਲਾਈ
ਗਲ਼ ਦੇ ਨਾਲ਼ ਲਗਾ ਲੈ ਮੈਨੂੰ
ਕਰ ਸੀਨੇ ਸਰਦਾਈ
ਮੇਵੇ ਰੁੱਤ ਰੁੱਤ ਦੇ-
ਮਸਾਂ ਜੁਆਨੀ ਆਈ

115 - ਬੋਲੀਆਂ ਦਾ ਪਾਵਾਂ ਬੰਗਲਾ