ਪੰਨਾ:ਬੋਲੀਆਂ ਦਾ ਪਾਵਾਂ ਬੰਗਲਾ - ਸੁਖਦੇਵ ਮਾਦਪੁਰੀ.pdf/127

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਗਿੱਧੇ ਵਿਚ ਉਹ ਹੱਸ ਹੱਸ ਆਵੇ
ਮਹੀਂਵਾਲ ਮਹੀਂਵਾਲ ਗਾਵੇ
ਸੋਹਣੀ ਦੀ ਠੋਡੀ ਤੇ-
ਮੱਛਲੀ ਹੁਲਾਰੇ ਖਾਵੇ

ਤੂੰ ਹਸਦੀ ਦਿਲ ਰਾਜ਼ੀ ਮੇਰਾ

ਲਗਦੇ ਬੋਲ ਪਿਆਰੇ
ਚਲ ਕਿਧਰੇ ਦੋ ਗੱਲਾਂ ਕਰੀਏ
ਬਹਿ ਕੇ ਨਦੀ ਕਿਨਾਰੇ
ਲੁਕ ਲੁਕ ਲਾਈਆਂ ਪਰਗਟ ਹੋਈਆਂ
ਵੱਜੇ ਢੋਲ ਨਿਗਾਰੇ
ਸੋਹਣੀਏ ਆ ਜਾ ਨੀ-
ਡੁਬਦਿਆਂ ਨੂੰ ਰੱਬ ਤਾਰੇ

ਮੱਥਾ ਤੇਰਾ ਚੌਰਸ ਖੂੰਜਾ

ਜਿਉਂ ਮੱਕੀ ਦੇ ਕਿਆਰੇ
ਉਠ ਖੜ੍ਹ ਸੋਹਣੀਏ ਨੀ-
ਮਹੀਂਵਾਲ ਹਾਕਾਂ ਮਾਰੇ

ਪੁੰਨੂੰ

ਲੱਠ ਚਰਖੇ ਦੀ ਹਿਲਦੀ ਜੁਲਦੀ
ਮਾਲ੍ਹਾਂ ਬਾਹਲੀਆਂ ਖਾਵੇ
ਸਭਨਾਂ ਸਈਆਂ ਨੇ ਭਰ ਲਏ ਛਿੱਕੂ
ਮੈਥੋਂ ਕੱਤਿਆ ਨਾ ਜਾਵੇ
ਚਰਖਾ ਕਿਵੇਂ ਕੱਤਾਂ-
ਮੇਰਾ ਚਿੱਤ ਪੁੰਨੂੰ ਵਲ ਧਾਵੇ

ਮਿਰਜ਼ਾ

ਪਿੰਡ ਨਾਨਕੀਂ ਰਹਿੰਦਾ ਮਿਰਜ਼ਾ
ਪੜ੍ਹਦਾ ਨਾਲ਼ ਪਿਆਰਾਂ
ਸਾਹਿਬਾਂ ਨਾਲ਼ ਲੜਾਵੇ ਨੇਤਰ
ਕਹਿੰਦੇ ਲੋਕ ਹਜ਼ਾਰਾਂ

125 - ਬੋਲੀਆਂ ਦਾ ਪਾਵਾਂ ਬੰਗਲਾ